ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਦੇਸ਼ ਅੰਦਰ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕਰੋਨਾ ਦੇ ਕੇਸਾਂ ਨੇ ਬਹੁਤ ਸਾਰੇ ਸੂਬਿਆਂ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਮੇਂ-ਸਮੇਂ ਤੇ ਵਿਚਾਰ ਚਰਚਾ ਕਰਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ ਚਰਚਾ ਕੀਤੀ ਜਾਂਦੀ ਹੈ। ਸਾਰੇ ਸੂਬਿਆਂ ਵਿੱਚ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੇ ਜਾਣ ਦੇ ਅਧਿਕਾਰ ਦਿੱਤੇ ਗਏ ਹਨ।
ਅਚਾਨਕ ਹੁਣ ਇਹਨਾਂ 7 ਜਿਲ੍ਹਿਆਂ ਵਿੱਚ ਇਥੇ ਪੂਰਨ ਲਾਕਡਾਊਨ ਦਾ ਐਲਾਨ ਹੋ ਗਿਆ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਸੀ ਉਥੇ ਹੀ ਹੁਣ ਅਸਾਮ ਦੇ ਕੁਝ ਸੂਬਿਆਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਲੋਕਾਂ ਦੀ ਸੁਰੱਖਿਆ ਨੂੰ ਮੱ-ਦੇ-ਨ-ਜ਼-ਰ ਰੱਖਦੇ ਹੋਏ ਅਸਾਮ ਦੀ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਵਿਚ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕੀਤਾ ਹੈ।
ਅਸਾਮ ਦੀ ਸੂਬਾ ਸਰਕਾਰ ਵੱਲੋਂ ਜਿਥੇ 7 ਜਿਲ੍ਹਿਆਂ ਵਿੱਚ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕੀਤਾ ਹੈ ,ਉਥੇ ਹੀ ਇਨ੍ਹਾਂ ਜ਼ਿਲ੍ਹਿਆਂ ਵਿਚ ਲਾਕਡਾਊਨ ਦੀ ਪਾਬੰਦੀ 7 ਜੁਲਾਈ ਤੋਂ ਲਾਗੂ ਰਹੇਗੀ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਆਸਾਮ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸਰਕਾਰ ਨੇ ਜਿੱਥੇ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਸੱਤ ਜ਼ਿਲਿਆਂ ਵਿਚ ਪੂਰਨ ਲਾਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ।
ਉਥੇ ਹੀ ਜਾਣਕਾਰੀ ਅਨੁਸਾਰ ਗੋਲਪਾਰਾ,ਲਖੀਮਪੁਰ, ਸੋਨੀਤਪੁਰ, ਵਿਸ਼ਵਨਾਥ, ਗੋਲਾਘਾਟ, ਜੋਰਹਾਟ, ਅਤੇ ਮੋਰੀਗਾਓਂ ਵਿਚ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਅਸਾਮ ਦੀ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਪੁਲਸ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।
Previous Postਇਸ ਕਾਰਨ ਇਕੱਲੇ ਪੰਜਾਬੀ ਲਈ ਆਸਟ੍ਰੇਲੀਆ ਤੋਂ ਇੰਡੀਆ ਲਈ ਉਡਿਆ ਵੱਡਾ ਹਵਾਈ ਜਹਾਜ – ਸਾਰੇ ਪਾਸੇ ਹੋ ਜੀ ਚਰਚਾ
Next Postਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਕਰਨ ਜਾ ਰਹੇ ਹਨ ਇਹ ਕੰਮ – ਆਈ ਅੰਦਰਲੀ ਖਬਰ