ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।
ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। 4 ਜਨਵਰੀ ਦੀ ਬੈਠਕ ਵਿਚ ਕੋਈ ਸਹਿਮਤੀ ਨਹੀ ਹੋ ਸਕੀ ,ਜਿਸ ਨੂੰ ਦੇਖਦੇ ਹੋਏ ਅਗਲੀ ਮੀਟਿੰਗ 8 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ।
ਕਿਸਾਨ ਜਥੇ ਬੰਦੀਆਂ ਵੱਲੋਂ ਪਹਿਲਾ ਹੀ ਕਹਿ ਦਿੱਤਾ ਗਿਆ ਸੀ ਕਿ ਅਗਰ 4 ਜਨਵਰੀ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ 6 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇਹ ਫੈਸਲਾ ਬਦਲ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ 6 ਜਨਵਰੀ ਨੂੰ ਕੱਢਿਆ ਜਾਣ ਵਾਲਾ ਟਰੈਕਟਰ ਮੌਸਮ ਦੀ ਖ਼ਰਾਬੀ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਹੁਣ ਇਹ ਟਰੈਕਟਰ ਮਾਰਚ 7 ਜਨਵਰੀ ਨੂੰ ਕੱਢਿਆ ਜਾਵੇਗਾ।
ਕੁਝ ਦਿਨਾਂ ਤੋਂ ਮੌਸਮ ਦੀ ਖਰਾਬੀ ਨੂੰ ਵੇਖਦੇ ਹੋਏ ਕਿਸਾਨ ਜਥੇ ਬੰਦੀਆਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਦਿੱਲੀ ਵਿੱਚ ਕੜਾਕੇ ਦੀ ਪੈ ਰਹੀ ਠੰਢ ਅਤੇ ਮੀਂਹ ਦੇ ਦੌਰਾਨ ਵੀ ਕਿਸਾਨਾਂ ਦਾ ਸੰਘਰਸ਼ 41 ਵੇਂ ਦਿਨ ਵੀ ਨਿਰੰਤਰ ਜਾਰੀ ਹੈ। ਪਿਛਲੀ ਮੀਟਿੰਗ ਵਿੱਚ ਵੀ ਕਿਸਾਨ ਅਤੇ ਕੇਂਦਰ ਸਰਕਾਰ ਵਿਚ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਜਥੇ ਬੰਦੀਆਂ ਦੀ ਕੇਂਦਰ ਸਰਕਾਰ ਅੱਗੇ ਇਹੀ ਮੰਗ ਹੈ ਕਿ ਇਹਨਾਂ ਤਿੰਨ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ।
Previous Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਪੰਜਾਬ ਚ ਸਾਰੇ ਬੱਚਿਆਂਨੂੰ ਸਕੂਲ ਬੁਲਾਉਣ ਬਾਰੇ ਆਈ ਇਹ ਵੱਡੀ ਤਾਜਾ ਖਬਰ