ਅਚਾਨਕ ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ ਕਰਤਾ ਏਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿੱਚ ਲਖੀਮਪੁਰ ਖੀਰੀ ਵਿਚ ਵਾਪਰੀ ਮੰਦਭਾਗੀ ਘਟਨਾ ਨਾਲ ਜਿੱਥੇ 4 ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਪਰਵਾਰਾਂ ਦੇ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਮ੍ਰਿਤਕ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨਾਲ ਹੋਈ ਇਸ ਮੰਦਭਾਗੀ ਘਟਨਾ ਨੂੰ ਇਨਸਾਫ਼ ਦਿਵਾਉਣ ਲਈ ਸਾਰੀਆਂ ਜਥੇਬੰਦੀਆਂ ਵੱਲੋਂ ਵੀ ਉੱਥੇ ਪਹੁੰਚ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾਉਣ ਵਾਲੇ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਪਰ ਯੂ ਪੀ ਪੁਲਿਸ ਵੱਲੋਂ ਅਜੇ ਤੱਕ ਉਸ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਹੁਣ ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਅਚਾਨਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਜਿੱਥੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦਾ ਜਥਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚਿਆ ਹੈ। ਉਥੇ ਹੀ ਨਵਜੋਤ ਸਿੱਧੂ ਵੀ ਪਹੁੰਚੇ ਹੋਏ ਹਨ। ਜਿਨ੍ਹਾਂ ਵੱਲੋਂ ਪਹਿਲਾਂ ਵੀ ਐਲਾਨ ਕੀਤਾ ਗਿਆ ਸੀ ਕਿ ਅਗਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਤਾਂ ਉਹ ਮ੍ਰਿਤਕ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਭੁੱਖ ਹੜਤਾਲ ਤੇ ਬੈਠਣਗੇ।

ਅਜੇ ਤੱਕ ਕਿਸਾਨਾਂ ਉਪਰ ਗੱਡੀ ਚੜ੍ਹਾਉਣ ਵਾਲੇ ਮੰਤਰੀ ਦੇ ਬੇਟੇ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਉਥੇ ਹੀ ਲਖੀਮਪੁਰ ਖੀਰੀ ਪਹੁੰਚੇ ਨਵਜੋਤ ਸਿੰਘ ਸਿੱਧੂ ਭੁੱਖ ਹੜਤਾਲ ਤੇ ਬੈਠ ਗਏ ਹਨ। ਉਹ ਮ੍ਰਿਤਕ ਪੱਤਰਕਾਰ ਦੇ ਘਰ ਭੁੱਖ ਹੜਤਾਲ ‘ਤੇ ਬੈਠੇ ਹਨ। ਜਿੱਥੇ ਉਨ੍ਹਾਂ ਭੁੱਖ ਹੜਤਾਲ ਕੀਤੀ ਹੈ ਉੱਥੇ ਹੀ ਉਨ੍ਹਾਂ ਵੱਲੋਂ ਮੌਨ ਵੀ ਰੱਖਿਆ ਗਿਆ ਹੈ।

ਨਵਜੋਤ ਸਿੱਧੂ ਨੂੰ ਮਨਾਉਣ ਲਈ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਾਸਤੇ ਕਈ ਉੱਚ ਅਧਿਕਾਰੀਆਂ ਅਤੇ ਯੂ ਪੀ ਪ੍ਰਸ਼ਾਸਨ ਵੱਲੋਂ ਨਵਜੋਤ ਸਿੱਧੂ ਕੋਲ ਪਹੁੰਚ ਕੀਤੀ ਗਈ ਹੈ। ਪਰ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮਾਮਲੇ ਦੇ ਦੋਸ਼ੀ ਰਾਜ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।