ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਵਾਹਨ ਚਾਲਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਸੜਕੀ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿੱਥੇ ਇਨ੍ਹਾਂ ਸੜਕ ਹਾਦਸਿਆਂ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵੀ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਚਲਦੇ ਹੋਏ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਅੱਗ ਦੇ ਕਾਰਨ ਵੀ ਕਈ ਲੋਕਾਂ ਦੀ ਜਾਨ ਚਲੀ ਗਈ ਹੈ।
ਉਥੇ ਹੀ ਸੜਕ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਉੱਤਰੀ ਲਾਸ ਵੇਗਾਸ ਤੋਂ ਸਾਹਮਣੇ ਆਈ ਹੈ। ਜਿੱਥੇ 6 ਵਾਹਨ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਭਿਆਨਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਡੋਜ ਚੈਂਲੇਂਜਰ ਕਾਰ ਦੇ ਡਰਾਈਵਰ ਵੱਲੋਂ ਲਾਲ ਬੱਤੀ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਹੀ ਸੜਕ ਨੂੰ ਪਾਰ ਕੀਤਾ ਗਿਆ। ਜਿਸ ਕਾਰਨ 6 ਵਾਹਨ ਆਪਸ ਵਿੱਚ ਟਕਰਾ ਗਏ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਸ਼ਨੀਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ ਵਾਪਰਿਆ ਹੈ ਅਤੇ ਇਸ ਡਰਾਈਵਰ ਦੀ ਗ਼ਲਤੀ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ,ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਉਥੇ ਹੀ ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੱਡੇ ਪੈਮਾਨੇ ਤੇ ਵਾਹਨਾਂ ਦੀ ਟੱਕਰ ਦੌਰਾਨ ਏਨੇ ਲੋਕਾਂ ਦੀ ਮੌਤ ਹੁੰਦੀ ਹੋਈ ਨਹੀਂ ਦੇਖੀ ਗਈ ਹੈ। ਇਸ ਭਿਆਨਕ ਹਾਦਸੇ ਕਾਰਨ 9 ਲੋਕਾਂ ਦੀ ਮੌਤ ਹੋਈ ਹੈ। ਦੋ ਜਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਹਾਲਤ ਵਿਚ ਜੇਰੇ ਇਲਾਜ ਹੈ।
Previous Postਇਸ ਮਸ਼ਹੂਰ ਹਸਤੀ ਨੇ ਭਰ ਜਵਾਨੀ ਚ ਕੀਤੀ ਖ਼ੁਦਕੁਸ਼ੀ – ਮਰਨ ਤੋਂ ਪਹਿਲਾਂ ਕੀਤਾ ਇਹ ਕੰਮ
Next Postਦਿਲ੍ਹੀ ਏਅਰਪੋਰਟ ਤੋਂ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਲਈ ਆਈ ਮਾੜੀ ਖਬਰ – ਅਚਾਨਕ ਹੋ ਗਿਆ ਇਹ ਐਲਾਨ