ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿੱਥੇ ਵਿਦੇਸ਼ਾਂ ਦੀ ਧਰਤੀ ਤੇ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੀ ਧਰਤੀ ਤੇ ਜਾਣਾ ਵੀ ਪਸੰਦ ਕਰਦੇ ਹਨ। ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਉਥੇ ਹੀ ਕਈ ਪੰਜਾਬੀਆਂ ਵੱਲੋਂ ਉਚ ਅਹੁਦਿਆਂ ਤੇ ਵੀ ਸਥਾਨ ਪ੍ਰਾਪਤ ਕੀਤਾ ਗਿਆ ਹੈ। ਜਿਸ ਨਾਲ ਪੰਜਾਬੀਆਂ ਦਾ ਮਾਣ ਫਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਪੰਜਾਬੀਆਂ ਵੱਲੋਂ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਅਮਰੀਕਾ ਵਿਚ ਕਈ ਅਜੇਹੇ ਕੰਮ ਕੀਤੇ ਜਾਂਦੇ ਹਨ ਜਿਸ ਨਾਲ ਸਾਰੀ ਦੁਨੀਆਂ ਵਿੱਚ ਚਰਚਾ ਹੋ ਜਾਂਦੀ ਹੈ।
ਹੁਣ ਅਮਰੀਕਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬੀ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਦੁਨੀਆਂ ਦੇ ਹਰ ਕੋਨੇ ਵਿਚ ਜਿੱਥੇ ਪੰਜਾਬੀ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਪਸੰਦ ਕੀਤਾ ਜਾਂਦਾ ਹੈ। ਉਥੇ ਹੀ ਸਿੱਖ ਧਰਮ ਵਿੱਚ ਪੂਰੀ ਤਰਾ ਸ਼ਰਧਾ ਵੀ ਰੱਖੀ ਜਾਂਦੀ ਹੈ। ਹੁਣ ਪੰਜਾਬੀਆਂ ਨੂੰ ਉਸ ਸਮੇਂ ਵਧੇਰੇ ਖੁਸ਼ੀ ਹੋ ਰਹੀ ਹੈ ਜਦੋਂ ਅਮਰੀਕਾ ਤੇ ਟੈਲੀਵਿਜ਼ਨ ਤੇ ਬੱਚਿਆਂ ਲਈ ਪੇਸ਼ ਕੀਤੇ ਜਾਣ ਵਾਲੇ ਹਰਮਨ ਪਿਆਰੇ ਕਾਰਟੂਨ ਲੜੀਵਾਰ ਆਰਥਰ ਵਿੱਚ ਪਹਿਲੀ ਵਾਰ ਸਿੱਖ ਕਰੈਕਟਰ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।
ਦੱਸਿਆ ਗਿਆ ਹੈ ਕਿ 25 ਸਾਲਾਂ ਤੋਂ ਅਮਰੀਕਾ ਵਿੱਚ ਇਹ ਕਾਰਟੂਨ ਲੜੀਵਾਰ ਚੱਲ ਰਿਹਾ ਹੈ। ਜਿਸ ਵਿੱਚ ਹੁਣ ਪੰਜਾਬੀ ਸਿੱਖ ਬੱਚੇ ਨੂੰ ਵਿਖਾਇਆ ਜਾ ਰਿਹਾ ਹੈ ਜੋ ਕਿ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਨਾਲ ਜਿੱਥੇ ਅਮਰੀਕਾ ਦੇ ਨਾਗਰਿਕਾਂ ਨੂੰ ਪੰਜਾਬੀ ਤੇ ਸਿੱਖ ਧਰਮ ਨਾਲ ਜੋੜਿਆ ਜਾ ਰਿਹਾ ਹੈ ਉਥੇ ਹੀ ਅਮਰੀਕਾ ਵਿਚ ਵੱਸਦੇ ਪੰਜਾਬੀ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉਹਨਾਂ ਦੇ ਸੱਭਿਆਚਾਰ ਨਾਲ ਜੋੜ ਕੇ ਰੱਖਿਆ ਜਾਵੇਗਾ। ਇਸ ਲੜੀਵਾਰ ਵਿੱਚ ਵਿਖਾਏ ਜਾਣ ਵਾਲੇ ਬੱਚੇ ਦੇ ਜਿਥੇ ਪਟਕਾ ਬੰਨਿਆ ਹੋਵੇਗਾ ਉੱਥੇ ਹੀ ਕੜਾ ਪਹਿਨਾਇਆ ਵੀ ਦਿਖਾਇਆ ਜਾ ਰਿਹਾ ਹੈ ਜਿਸ ਦੀ ਕਿਸ਼ਤ ਸਤੰਬਰ ਵਿਚ ਪ੍ਰਸਾਰਿਤ ਕੀਤੀ ਜਾ ਰਹੀ ਹੈ।
ਬਹੁਤ ਸਾਰੇ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਸਿੱਖੀ ਬਾਣੇ ਨਾਲ ਜੁੜੇ ਹੋਏ ਪੰਜ ਕਕਾਰਾਂ ਦੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਕਈ ਦੇਸ਼ਾਂ ਵਿੱਚ ਹਵਾਈ ਅੱਡਿਆਂ ਉਪਰ ਵੀ ਯਾਤਰੀਆਂ ਨੂੰ ਇਹਨਾਂ ਪੰਜ ਕਕਾਰਾਂ ਦੇ ਕਾਰਨ ਕਈ ਵਾਰ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਜਾਂਦਾ ਹੈ। ਕਿਉਂਕਿ ਉਨ੍ਹਾਂ ਲੋਕਾਂ ਨੂੰ ਇਸ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੁੰਦੀ। ਇਸ ਲੜੀਵਾਰ ਵਿਚ ਸਿੱਖ ਬੱਚੇ ਨੂੰ ਸ਼ਾਮਲ ਕੀਤੇ ਜਾਣ ਨਾਲ ਸਿੱਖ ਸੰਗਤ ਵਿਚ ਖੁਸ਼ੀ ਵੇਖੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਖੂਹ ਚੋ ਜੋ ਮਿਲਿਆ ਦੇਖ ਉਡੇ ਸਭ ਦੇ ਹੋਸ਼ – ਤਾਜਾ ਵੱਡੀ ਖਬਰ
Next Postਪੰਜਾਬ : ਭੈਣ ਨਾਲ ਲਵ ਮੈਰਿਜ ਕਰਾਉਣ ਵਾਲੇ ਨੂੰ ਭਰਾ ਨੇ ਦਿੱਤੀ ਇਸ ਤਰਾਂ ਮੌਤ – ਥਰ ਥਰ ਡਰੇ ਲੋਕ