ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਸਕੂਲ ਚ ਗੋਲੀਬਾਰੀ ਦੌਰਾਨ 18 ਵਿਦਿਆਰਥੀਆਂ ਸਣੇ 21 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਜਿਥੇ ਸਾਰੇ ਦੇਸ਼ਾ ਵੱਲੋਂ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਇੱਕ ਰਹਿਣ ਵਾਸਤੇ ਵੀ ਅਪੀਲ ਕੀਤੀ ਜਾਂਦੀ ਹੈ। ਪਰ ਦੁਨੀਆ ਦੇ ਕੋਨੇ ਕੋਨੇ ਵਿੱਚ ਵਸਦੇ ਕੁਝ ਦਹਿਸ਼ਤਗਰਦ ਲੋਕਾਂ ਵੱਲੋਂ ਜਿੱਥੇ ਗੈਰ ਸਮਾਜਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਪਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਜਿਥੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਨੂੰ ਸੁਣ ਕੇ ਲੋਕਾਂ ਦੇ ਲੂੰ ਕੰਡੇ ਖੜ੍ਹੇ ਹੋ ਜਾਂਦੇ ਹਨ।

ਹੁਣ ਅਮਰੀਕਾ ਤੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਵਿੱਚ ਗੋਲੀਬਾਰੀ ਹੋਈ ਹੈ ਅਤੇ 18 ਵਿਦਿਆਰਥੀਆਂ ਸਣੇ 21 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਜਿੱਥੇ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਉਥੇ ਹੀ ਟੈਕਸਾਸ ਸੂਬੇ ਦੇ ਅਨਵੇਡ ਸ਼ਹਿਰ ਵਿੱਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ 80 ਮੀਲ ਪੱਛਮ ਵਿਚ ਸਥਿਤ ਸ਼ਹਿਰ ਤੋਂ ਦੂਰ ਇੱਕ ਐਲੀਮੈਂਟਰੀ ਸਕੂਲ ਵਿਚ 18 ਸਕੂਲੀ ਬੱਚਿਆਂ ਸਮੇਤ 21 ਲੋਕਾਂ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਇਕ ਬੰਦੂਕਧਾਰੀ ਵੱਲੋਂ ਇਨ੍ਹਾਂ ਸਭ ਉਪਰ ਗੋਲੀਬਾਰੀ ਕਰ ਦਿੱਤੀ ਗਈ।

ਇਸ ਘਟਨਾ ਨੇ ਜਿੱਥੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਉਥੇ ਹੀ ਇਸ ਘਟਨਾ ਵਿੱਚ 18 ਬੱਚਿਆਂ ਦੀ ਮੌਤ ਹੋਣ ਨਾਲ ਮਾਪਿਆਂ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ।ਇਸ ਘਟਨਾ ਦਾ ਸ਼ਿਕਾਰ 18 ਬੱਚੇ ਹੋਏ ਹਨ। ਦਸਿਆ ਗਿਆ ਹੈ ਕਿ ਜਿੱਥੇ ਐਲੀਮੈਂਟਰੀ ਸਕੂਲ ਦੇ ਵਿਚ ਇਕ ਵਿਅਕਤੀ ਵੱਲੋਂ ਗੋਲੀਬਾਰੀ ਕਰ ਦਿੱਤੀ ਹੈ ਉਥੇ ਹੀ ਪੁਲੀਸ ਦਾ ਮੁਕਾਬਲਾ ਕਰਦੇ ਹੋਏ ਇਸ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।

ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਅਤੇ ਬਾਕੀ ਲੋਕਾਂ ਨੂੰ ਸਨਮਾਨ ਭੇਟ ਕਰਦੇ ਹੋਏ ਸਾਰੇ ਅਦਾਰਿਆਂ ਵਿੱਚ 28 ਮਈ ਤੱਕ ਸੂਰਜ ਛਿਪਣ ਤਕ ਸਰਕਾਰ ਦੇ ਝੰਡੇ ਨੂੰ ਅੱਧੇ ਝੁਕਾ ਕੇ ਰੱਖਿਆ ਜਾਵੇਗਾ। ਉਥੇ ਹੀ ਇਸ ਘਟਨਾ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਰਾਸ਼ਟਰਪਤੀ ਵੱਲੋਂ ਹਮਦਰਦੀ ਜਾਹਿਰ ਕੀਤੀ ਗਈ।