ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਗੈਰ ਸਮਾਜਿਕ ਅਨਸਰਾਂ ਦੇ ਨਾਲ ਮਿਲ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਸਾਹਮਣੇ ਆਉਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਥੇ ਹਵਾਈ ਅੱਡਿਆਂ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਅਜਿਹਾ ਕੰਮ ਕੀਤਾ ਜਾਂਦਾ ਹੈ। ਜਿਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਲੋਕਾਂ ਵੱਲੋਂ ਜਿੱਥੇ ਅੱਜਕੱਲ ਲੁੱਟ-ਖੋਹ ਚੋਰੀ ਠੱਗੀ ਅਤੇ ਨਸ਼ਾ ਤਸਕਰੀ ਦੇ ਕੰਮ ਕੀਤੇ ਜਾਂਦੇ ਹਨ।
ਉਥੇ ਹੀ ਅਜਿਹੇ ਅਨਸਰ ਜਲਦੀ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਆ ਜਾਂਦੇ ਹਨ। ਅਜਿਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਅਮ੍ਰਿਤਸਰ ਦਾ ਹਵਾਈ ਅੱਡਾ ਅਕਸਰ ਹੀ ਚਰਚਾ ਦੇ ਵਿੱਚ ਰਹਿੰਦਾ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਯਾਤਰੀ ਦੀ ਚੈਕਿੰਗ ਦੌਰਾਨ ਅਧਿਕਾਰੀਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਾਹਮਣੇ ਆਇਆ ਹੈ।
ਜਿੱਥੇ ਉਸ ਸਮੇਂ ਸਭ ਦੇ ਹੋਸ਼ ਉੱਡ ਗਏ ਜਦੋਂ ਦੁਬਈ ਤੋਂ ਆਉਣ ਵਾਲੀ ਇਕ ਉਡਾਨ ਦੇ ਦੋ ਕਰਮਚਾਰੀਆਂ ਨੂੰ ਕਸਟਮ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ। ਆਉਣ ਵਾਲੇ ਯਾਤਰੀਆਂ ਦੀ ਜਿੱਥੇ ਚੈਕਿੰਗ ਕੀਤੀ ਜਾ ਰਹੀ ਸੀ ਉਥੇ ਹੀ ਯਾਤਰੀਆਂ ਦੇ ਨਾਲ ਹੀ ਕਸਟਮ ਵਿਭਾਗ ਵੱਲੋਂ ਆਉਣ ਵਾਲੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ। ਇਸ ਜਾਂਚ ਦੌਰਾਨ ਹੀ ਕੇਟਰਿੰਗ ਦਾ ਕੰਮ ਫਲਾਈਟ ਦੇ ਅੰਦਰ ਕਰਨ ਵਾਲੇ ਇਕ ਰਾਹੁਲ ਨਾਮ ਦੇ ਕਰਮਚਾਰੀ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ 1.015 ਕਿਲੋ ਸੋਨਾ ਬਰਾਮਦ ਕੀਤਾ ਗਿਆ।
ਜਿਸ ਦੀ ਕੀਮਤ ਮਾਰਕੀਟ ਵਿੱਚ ਪੰਜਾਹ ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ। ਜਦੋਂ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਕ ਹੋਰ ਕਰਮਚਾਰੀ ਦਾ ਨਾਮ ਸਾਹਮਣੇ ਆਉਣ ਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਦੂਸਰੇ ਮੁਲਜ਼ਮ ਹਿਤੇਸ਼ ਨੂੰ ਕਾਬੂ ਕੀਤਾ ਗਿਆ ਹੈ, ਉਥੇ ਹੀ ਅਗਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Previous Postਮਾਸੂਮ ਬੱਚੇ ਦਾ ਖੂਨ ਲਾਲ ਦੀ ਜਗਾ ਹੈ ਚਿੱਟਾ, ਫਿਰ ਵੀ ਹੈ ਜਿੰਦਾ, ਡਾਕਟਰ ਵੀ ਹੋ ਰਹੇ ਹੈਰਾਨ
Next Postਵਿਅਕਤੀ ਵਲੋਂ ਜਹਿਰੀਲੀ ਚੀਜ ਖਾ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਸੁਸਾਈਡ ਨੋਟ CM ਮਾਨ ਨੂੰ ਕੀਤੀ ਇਹ ਅਪੀਲ