ਆਈ ਤਾਜ਼ਾ ਵੱਡੀ ਖਬਰ
ਗਰਮੀ ਦੇ ਚਲਦੇ ਹੋਏ ਜਿਥੇ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਥੇ ਹੀ ਲੋਕਾਂ ਵੱਲੋਂ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਇਸ ਸਮੇਂ ਦੇਸ਼ ਅੰਦਰ ਆਈ ਮਾਨਸੂਨ ਕਾਰਨ ਜਿੱਥੇ ਕਈ ਸੂਬਿਆਂ ਅੰਦਰ ਬਰਸਾਤ ਅਤੇ ਅਸਮਾਨੀ ਬਿਜਲੀ ਦੇ ਚਲਦਿਆਂ ਹੋਇਆਂ ਭਾਰੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਵੱਖ-ਵੱਖ ਸੂਬਿਆਂ ਤੋਂ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਇਥੇ ਅਸਮਾਨੀ ਬਿਜਲੀ ਡਿਗਣ ਨਾਲ 14 ਦੀ ਹੋਈ ਮੌਤ 16 ਜਾਣੇ ਝੁਲਸੇ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਦੋ ਦਿਨਾਂ ਤੋਂ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਦੇ ਅੰਦਰ ਭਾਰੀ ਬਰਸਾਤ, ਤੇਜ਼ ਝੱਖੜ ਹਨੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।
ਉਥੇ ਹੀ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ ਜਿਥੇ ਹੁਣ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਖਬਰ ਮੁਤਾਬਕ ਏਥੇ ਅਸਮਾਨੀ ਬਿਜਲੀ ਦੇ ਕਾਰਨ 14 ਲੋਕਾਂ ਦੀ ਮੌਤ ਹੋਈ ਹੈ ਅਤੇ ਇਸ ਦੀ ਚਪੇਟ ਵਿੱਚ ਆਉਣ ਕਾਰਨ 16 ਲੋਕ ਬੁਰੀ ਤਰਾਂ ਝੁਲਸ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਗਈ ਹੈ ਉਥੇ ਹੀ ਇਸ ਅਸਮਾਨੀ ਬਿਜਲੀ ਦੀ ਚਪੇਟ ਵਿਚ ਆ ਕੇ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦਿਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਕੁਦਰਤੀ ਆਫਤ ਕਾਰਨ ਮਾਰੇ ਗਏ ਚਾਰ ਲੋਕਾਂ ਵਿੱਚੋਂ ਸਭ ਤੋਂ ਵੱਧ ਚਾਰ ਲੋਕਾਂ ਦੀ ਮੌਤ ਬਾਂਦਾ ਵਿੱਚ ਹੋਈ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਫਤਿਹਪੁਰ ਵਿੱਚ ਦੋ ਅਤੇ ਬਲਰਾਮਪੁਰ, ਅਮੇਠੀ, ਕੌਸ਼ਾਂਬੀ, ਸੁਲਤਾਨਪੁਰ ਅਤੇ ਚਿਤਰਕੂਟ,ਚੰਦੌਲੀ, ਬੁਲੰਦਸ਼ਹਿਰ, ਰਾਏਬਰੇਲੀ, ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।
ਸੂਬੇ ਅੰਦਰ ਬਿਜਲੀ ਡਿੱਗਣ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਵੱਖ-ਵੱਖ ਜ਼ਿਲਿਆਂ ਦੇ ਵਿੱਚ 16 ਲੋਕ ਜ਼ਖ਼ਮੀ ਵੀ ਹੋਏ ਦੱਸੇ ਗਏ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਬੰਧਤ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ,ਤੇ ਜ਼ਖਮੀ ਹੋਏ ਲੋਕਾਂ ਦੇ ਸਹੀ ਇਲਾਜ ਦੇ ਨਿਰਦੇਸ਼ ਵੀ ਦਿੱਤੇ ਹਨ।
Previous Postਗੁਰਦਵਾਰਾ ਸਾਹਿਬ ਚ ਸ਼੍ਰੀ ਗੂਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ – ਸੰਗਤ ਚ ਭਾਰੀ ਰੋਸ
Next Postਪੰਜਾਬ ਚ ਇਥੇ ਮੀਂਹ ਨੇ ਵਰਾਇਆ ਕਹਿਰ, ਘਰ ਦੀ ਛੱਤ ਡਿਗਣ ਕਾਰਨ ਹੋਈ ਪਤੀ ਪਤਨੀ ਸਮੇਤ 4 ਦੀ ਮੌਤ