ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕਈ ਦੇਸ਼ ਕਰੋਨਾ ਦੀ ਅਗਲੀ ਲਹਿਰ ਦੀ ਚਪੇਟ ਵਿਚ ਆਏ ਹੋਏ ਹਨ। ਕਰੋਨਾ ਨੂੰ ਰੋਕਣ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਉਨ੍ਹਾਂ ਦੇ ਦੇਸ਼ ਅੰਦਰ ਦੂਸਰੇ ਦੇਸ਼ਾਂ ਤੋਂ ਕਰੋਨਾ ਦੇ ਕੇਸ ਨਾ ਆ ਸਕਣ । ਇਸ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਯਾਤਰਾ ਉਪਰ ਵੀ ਰੋਕ ਲਗਾਈ ਗਈ ਹੈ। ਭਾਰਤ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਵਾਲੀਆਂ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਹੈ।
ਅੰਤਰਰਾਸ਼ਟਰੀ ਸਫਰ ਕਰਨ ਵਾਲਿਆਂ ਨੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਪਾਬੰਦੀ ਲੱਗੀ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਸਟ੍ਰੇਲੀਆ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਉਪਰ ਪਾਬੰਦੀ ਲਗਾਈ ਗਈ ਹੈ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਆਸਟ੍ਰੇਲੀਆ ਵੱਲੋਂ ਲਗਾਈ ਗਈ ਇਸ ਪਾਬੰਦੀ ਨੂੰ ਸਤੰਬਰ 2021 ਤੱਕ ਵਧਾ ਦਿੱਤਾ ਗਿਆ ਹੈ।
ਆਸਟਰੇਲੀਆ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਨੂੰ ਬੰਦ ਕੀਤੇ ਹੋਏ ਪੂਰਾ ਡੇਢ ਸਾਲ ਹੋ ਚੁੱਕਾ ਹੈ। ਉਥੇ ਹੀ ਕੁਛ ਦੇਸ਼ਾਂ ਨਾਲ ਕੀਤੇ ਗਏ ਕੁਝ ਖਾਸ ਸਮਝੌਤਿਆਂ ਤਹਿਤ ਹੀ ਕੁਝ ਉਡਾਨਾਂ ਨੂੰ ਚਲਾਇਆ ਜਾਵੇਗਾ। ਆਸਟ੍ਰੇਲੀਆ ਸਰਕਾਰ ਨੇ ਆਖਿਆ ਹੈ ਕਿ ਜਦੋਂ ਤਕ ਸਾਰੇ ਨਾਗਰਿਕਾਂ ਦਾ ਟੀਕਾਕਰਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਥੇ ਹੀ ਕੁਝ ਚੁਣੇ ਹੋਏ ਦੇਸ਼ਾਂ ਦੀ ਹੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜਿਸ ਵਾਸਤੇ ਕਰੋਨਾ ਦੀ ਨੇਗੇਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ।
ਆਸਟਰੇਲੀਆ ਵਿੱਚ ਹੁਣ ਤੱਕ 52 ਲੱਖ ਵੈਕਸੀਨ ਲੋਕਾਂ ਨੂੰ ਦਿੱਤੀਆਂ ਜਾ ਚੁਕੀਆਂ ਹਨ। ਆਸਟਰੇਲੀਆ ਸਰਕਾਰ ਵੱਲੋਂ ਦਸੰਬਰ 2021 ਤੱਕ ਸਾਰੇ ਨਾਗਰਿਕਾਂ ਦਾ ਟੀਕਾਕਰਨ ਕੀਤੇ ਜਾਣ ਦਾ ਉਦੇਸ਼ ਅਜੇ ਪਿੱਛੇ ਚੱਲ ਰਿਹਾ ਹੈ। ਅੰਤਰਰਾਸ਼ਟਰੀ ਸਥਿਤੀ ਅਜੇ ਚਿੰਤਾਜਨਕ ਹੈ ਇਸ ਲਈ ਹੀ ਆਸਟਰੇਲੀਆ ਸਰਕਾਰ ਵੱਲੋਂ ਪਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ।
Previous Postਹੁਣੇ ਹੁਣੇ ਹਸਪਤਾਲ ਚ ਦਾਖਲ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ