ਅੰਮ੍ਰਿਤਸਰ ਏਅਰਪੋਰਟ ਤੇ ਪੈ ਗਿਆ ਇਹ ਭੀਚਕੜਾ – ਮਚਿਆ ਹੰਗਾਮਾ , ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਇੱਕ ਪਾਸੇ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਹੜਕੰਪ ਮਚਿਆ ਹੋਇਆ ਹੈ। ਉੱਥੇ ਹੀ ਸਾਰੀ ਦੁਨੀਆਂ ਕਰੋਨਾ ਦੀ ਅਗਲੀ ਲਹਿਰ ਨੂੰ ਲੈ ਕੇ ਚਿੰਤਾ ਵਿਚ ਨਜ਼ਰ ਆ ਰਹੀ ਹੈ। ਭਾਰਤ ਦੇ ਵਿਚ ਫਿਕ ਤੋਂ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿੱਥੇ ਬਹੁਤ ਸਾਰੇ ਸੂਬੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅਜਿਹੇ ਵਿਚ ਹੀ ਅੰਮ੍ਰਿਤਸਰ ਦਾ ਰਾਜਾਸਾਸੀ ਏਅਰਪੋਰਟ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਹਮੇਸ਼ਾ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਕਰੋਨਾ ਦੇ ਕਾਰਨ ਇੱਕ ਤਾਂ ਪਹਿਲਾਂ ਹੀ ਦੇਸ਼ ਵਿੱਚ ਹਵਾਈ ਉਡਾਨਾਂ ਸੀਮਤ ਚੱਲ ਰਹੀਆਂ ਹਨ। ਉਥੇ ਵੀ ਕਦੇ ਇਨ੍ਹਾਂ ਉਡਾਨਾਂ ਦੇ ਜ਼ਰੀਏ ਭਾਰਤ ਆਉਣ ਵਾਲੇ ਯਾਤਰੀ ਸੋਨੇ ਦੀ ਸਮੱਲਿੰਗ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ।

ਅੰਮ੍ਰਿਤਸਰ ਏਅਰਪੋਰਟ ਤੇ ਹੁਣ ਫਿਰ ਇਕ ਹੰਗਾਮਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਦੌਰ ਵਿਚ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਦੇ ਏਅਰਪੋਰਟ ਉਪਰ ਕੁਝ ਯਾਤਰੀਆਂ ਨੂੰ ਕੈਨੇਡਾ ਦੀ ਉਡਾਣ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਦੀ ਕੈਨੇਡਾ ਦੀ ਸਿੱਧੀ ਉਡਾਣ ਦੇ ਬਦਲੇ ਉਨ੍ਹਾਂ ਨੂੰ ਦੁਬਈ ਜਾਣ ਦੀ ਗੱਲ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਬਹੁਤ ਸਾਰੇ ਯਾਤਰੀ ਕੈਨੇਡਾ ਦੀ ਉਡਾਣ ਲਈ 18 ਘੰਟੇ ਅੰਮ੍ਰਿਤਸਰ ਦੇ ਏਅਰਪੋਰਟ ਤੇ ਰੁਕੇ ਰਹੇ। ਜਿਨ੍ਹਾਂ ਨੂੰ ਕੈਨੇਡਾ ਦੀ ਫਲਾਈਟ ਵਿਚ ਨਾ ਬੈਠਣ ਤੇ ਉਨ੍ਹਾਂ ਵੱਲੋਂ ਏਅਰਪੋਰਟ ਉਪਰ ਹੀ ਹੰਗਾਮਾ ਕੀਤਾ ਗਿਆ।

ਯਾਤਰੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਸਾਰਿਆਂ ਵੱਲੋਂ ਕੈਨੇਡਾ ਦੀ ਸਿੱਧੀ ਫਲਾਈਟ ਲਈ ਟਿਕਟਾਂ ਬੁੱਕ ਕੀਤੀਆਂ ਗਈਆਂ ਸਨ। ਪਰ ਬੀਤੀ ਸਵੇਰ ਹੀ ਉਨ੍ਹਾਂ ਸਭ ਨੂੰ ਏਅਰਲਾਈਨ ਦਾ ਫੋਨ ਆਇਆ ਕਿ ਫਲਾਈਟ ਪਹਿਲਾਂ ਦੁਬਈ ਜਾਵੇਗੀ ਤੇ ਉਸ ਤੋਂ ਬਾਅਦ ਕੈਨੇਡਾ। ਇਸ ਲਈ ਸਾਰਿਆਂ ਕੋਲ ਦੁਬਈ ਦਾ ਵੀਜ਼ਾ ਹੋਣਾ ਜਰੂਰੀ ਹੈ। ਸਾਰੇ ਯਾਤਰੀ ਕੱਲ੍ਹ ਸ਼ਾਮ ਤੋਂ ਕੈਨੇਡਾ ਦੀ ਫਲਾਈਟ ਲੈਣ ਲਈ ਅੰਮ੍ਰਿਤਸਰ ਦੇ ਏਅਰਪੋਰਟ ਉਪਰ ਬੈਠੇ ਹੋਏ ਹਨ। ਜਦ ਕਿ ਸਾਰੇ ਯਾਤਰੀਆਂ ਨੂੰ ਅੰਮ੍ਰਿਤਸਰ ਤੋਂ ਟਰਾਂਟੋ ਦੀ ਸਿੱਧੀ ਫਲਾਈਟ ਦੀ ਟਿਕਟ ਦਿੱਤੀ ਗਈ ਸੀ। ਤੇ ਹੁਣ ਉਨ੍ਹਾਂ ਨੂੰ ਦੁਬਈ ਦਾ ਵੀਜ਼ਾ ਦਿੱਤਾ ਜਾ ਰਿਹਾ ਹੈ।

ਇਸ ਘਟਨਾ ਦਾ ਪਤਾ ਚੱਲਣ ਤੇ ਗੁਰਜੀਤ ਸਿੰਘ ਔਜਲਾ ਵੱਲੋਂ ਏਅਰਪੋਰਟ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਜਿਨ੍ਹਾਂ ਨੇ ਬਾਅਦ ਵਿਚ ਏਅਰਲਾਈਨ ਕੰਪਨੀ ਅਤੇ ਟਰੈਵਲ ਏਜੰਟਾਂ ਦੇ ਖਿਲਾਫ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਉਹਨਾਂ ਨੇ ਸਾਰੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਰ ਕਰਨ ਤੋਂ ਪਹਿਲਾਂ ਟਿਕਟ ਬੁਕਿੰਗ ਅਤੇ ਹੋਰ ਸਾਰੀਆਂ ਸਾਵਧਾਨੀਆਂ ਵਰਤਣ ਜ਼ਰੂਰੀ ਕਾਗਜ਼ਾਤ ਦੀ ਜਾਂਚ ਕਰਨ ਉਪਰੰਤ ਹੀ ਏਅਰਪੋਰਟ ਲਈ ਰਵਾਨਾ ਹੋਣ।