ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਕੇਸਾਂ ਦੀ ਕਮੀ ਨੂੰ ਵੇਖਦੇ ਹੋਏ ਹਵਾਈ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਸੀ। ਇਹਨਾਂ ਉਡਾਨਾਂ ਨੂੰ ਯਾਤਰੀਆਂ ਦੀਆਂ ਸਹੂਲਤਾਂ ਨੂੰ ਵੇਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਨਾਲ ਯਾਤਰੀ ਆਪਣੇ ਟਿਕਾਣਿਆਂ ਤੇ ਪਹੁੰਚਾ ਸਕਣ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿੱਥੇ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ, ਜਿਸ ਨੂੰ ਸੁਣ ਕੇ ਬਹੁਤ ਹੈਰਾਨੀ ਹੁੰਦੀ ਹੈ।
ਬੀਤੇ ਕੱਲ ਜਿੱਥੇ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਤੋਂ ਸੋਨਾ ਸ-ਮ-ਗ-ਲਿ- ਗ ਦਾ ਕੇਸ ਸਾਹਮਣੇ ਆਇਆ ਸੀ। ਉੱਥੇ ਹੁਣ ਦੁਬਾਰਾ ਤੋਂ ਏਅਰਪੋਰਟ ਦੇ ਸਫ਼ਾਈ ਕਰਮਚਾਰੀਆਂ ਵਲੋਂ ਇਕ ਯਾਤਰੀ ਮਹਿਲਾ ਨਾਲ ਕੀਤੀਆਂ ਗਲਤ ਹਰਕਤਾਂ ਦੇ ਕਾਰਨ ਇਹ ਹਵਾਈ ਅੱਡਾ ਫਿਰ ਤੋਂ ਸੁਰਖੀਆਂ ਵਿਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ , ਜਦੋਂ ਬੀਤੇ ਕੱਲ੍ਹ ਇਕ ਫੌਜੀ ਦੀ ਪਤਨੀ ਦਿੱਲੀ ਤੋਂ ਅੰਮ੍ਰਿਤਸਰ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਤੇ ਪਹੁੰਚੀ ਸੀ।
ਏਅਰਪੋਰਟ ਤੇ ਪਹੁੰਚਣ ਉਪਰੰਤ ਜਦੋਂ ਫੌਜੀ ਦੀ ਪਤਨੀ ਬਾਥਰੂਮ ਗਈ ਤਾਂ,ਉਸ ਨਾਲ ਉਥੇ ਸਫ਼ਾਈ ਕਰਮਚਾਰੀ ਵੱਲੋਂ ਗਲਤ ਵਿਵਹਾਰ ਕੀਤਾ ਗਿਆ। ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਜਿਸ ਸਮੇਂ ਉਹ ਬਾਥਰੂਮ ਗਈ ਤਾਂ, ਉਸ ਸਮੇਂ ਸਫ਼ਾਈ ਕਰਮਚਾਰੀ ਵੱਲੋਂ ਬਾਥੂਰੂਮ ਵਿਚ ਵੜਨ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਉਹ ਔਰਤ ਬਾਹਰ ਆਈ ਤਾਂ ਉਸ ਨੇ ਵੇਖਿਆ ਕਿ ਉਸ ਵਿਅਕਤੀ ਨੇ ਔਰਤ ਦੇ ਸਾਹਮਣੇ ਹੀ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ,ਅਤੇ ਮਹਿਲਾ ਨਾਲ ਗ਼ਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।
ਮਹਿਲਾ ਨੇ ਦੱਸਿਆ ਕਿ ਉਸ ਨੇ ਬੜੀ ਮੁ-ਸ਼-ਕ-ਲ ਨਾਲ ਆਪਣਾ ਬਚਾਅ ਕੀਤਾ ਤੇ ਉਥੋਂ ਬਾਹਰ ਆਈ। ਉਸ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਔਰਤ ਦੀ ਸ਼ਿਕਾਇਤ ਤੇ ਉਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੋ-ਸ਼ੀ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਉਕਤ ਮੁਲਜ਼ਮ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਤੇ ਸਫ਼ਾਈ ਕਰਮਚਾਰੀ ਵਜੋਂ ਕੰਮ ਕਰ ਰਿਹਾ ਹੈ। ਇਹ ਸਾਰੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਫੌਜੀ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤੇ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਹੁਣੇ ਹੁਣੇ ਇਥੇ ਕਈ ਮਰੇ , ਛਾਇਆ ਸੋਗ ਮ੍ਰਿਤਕਾਂ ਦੀ ਹਜੇ ਨਹੀਂ ਹੋ ਸਕੀ ਪਹਿਚਾਣ
Next Postਖੁਸ਼ਖਬਰੀ ਇਹਨਾਂ 20 ਦੇਸ਼ਾਂ ਦੇ ਖੁਲੇ ਇੰਡੀਆ ਵਾਲਿਆਂ ਲਈ ਦਰਵਾਜੇ-ਅੰਤਰਾਸ਼ਟਰੀ ਫਲਾਈਟਾਂ ਬਾਰੇ ਹੋਇਆ ਇਹ ਐਲਾਨ