ਅੱਜ ਪੰਜਾਬ ਚ ਕੋਰੋਨਾ ਨਾਲ ਹੋਈਆਂ ਏਨੀਆਂ ਜਿਆਦਾ ਮੌਤਾਂ ਛਾਈ ਸੋਗ ਦੀ ਲਹਿਰ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਭਾਰਤ ਦੇ ਵਿਚ ਹਾਲਾਤ ਬਹੁਤ ਹੀ ਜ਼ਿਆਦਾ ਨਾਜ਼ੁਕ ਬਣੇ ਹੋਏ ਹਨ ਕਿਉਂਕਿ ਹਰ 24 ਘੰਟੇ ਬਾਅਦ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਿਸ ਕਾਰਨ ਉਹ ਔਕਸੀਜ਼ਨ ਸਬੰਧੀ ਅਤੇ ਹਸਪਤਾਲਾਂ ਦੇ ਵਿਚ ਕਈ ਤਰ੍ਹਾਂ ਦੀਆਂ ਦਿੱਕਤਾਂ ਕਰਦੀਆਂ ਹਨ। ਜਿਸ ਦੇ ਚਲਦਿਆਂ ਸਰਕਾਰ ਦੇ ਵੱਲੋਂ ਕਈ ਤਰ੍ਹਾਂ ਦੇ ਨਵੇਂ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਪ੍ਰੰਤੂ ਫਿਲਹਾਲ ਕਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ।

ਇਸ ਤੋਂ ਇਲਾਵਾ ਦੇਸ਼ ਦੇ ਸੰਕਟਕਾਲੀਨ ਸਮੇਂ ਦੌਰਾਨ ਵੱਡੀਆਂ ਹਸਤੀਆਂ ਦੇ ਵੱਲੋਂ ਇਸ ਸਮੇਂ ਕਈ ਤਰ੍ਹਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਜੇਕਰ ਗੱਲਬਾਤ ਕੀਤੀ ਜਾਵੇ ਪੰਜਾਬ ਦੀ ਤਾਂ ਉਥੇ ਦੇ ਹਾਲਾਤ ਵੀ ਜ਼ਿਆਦਾ ਠੀਕ ਨਹੀਂ ਹਨ। ਇਸੇ ਤਰ੍ਹਾਂ ਹੁਣ ਇੱਕ ਪੰਜਾਬ ਨਾਲ ਸਬੰਧਿਤ ਖਬਰ ਆ ਰਹੀ ਹੈ। ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਕਿਉਂਕਿ ਇਹ ਖ਼ਬਰ ਬਹੁਤ ਹੀ ਜ਼ਿਆਦਾ ਮੰਦਭਾਗੀ ਹੈ। ਇਸ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਇਕ ਵਾਰ ਇਸ ਖ਼ਬਰ ਨੂੰ ਜ਼ਰੂਰ ਪੜ੍ਹ ਲਵੋ।

ਦਰਅਸਲ ਪੰਜਾਬ ਦੇ ਵਿੱਚ ਕਰੋਨਾ ਨਾਲ ਸਬੰਧਿਤ ਹਜ਼ਾਰਾਂ ਦੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਹਾਰ ਚੁੱਕੀਆਂ ਹਨ। ਜੇਕਰ ਆਂਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਛੇ ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਸੰਖਿਆ 6812 ਦੱਸੀ ਜਾ ਰਹੀ ਹੈ ਅਤੇ ਇਸੇ ਸਮੇਂ ਦੌਰਾਨ ਸੌ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ ਜਿਨ੍ਹਾਂ ਦੀ ਸੰਖਿਆ 168 ਹੈ।

ਇਸ ਤੋਂ ਇਲਾਵਾ ਜੇਕਰ ਚਲੰਤ ਮਰੀਜ਼ਾਂ ਦੀ ਗਿਣਤੀ ਕੀਤੀ ਜਾਵੇ ਤਾਂ ਹੁਣ ਤੱਕ ਸੂਬੇ ਦੇ ਵਿਚ ਪੰਜਾਬ ਹਜ਼ਾਰ ਤੋਂ ਵੱਧ ਕੇ ਕੁੱਲ ਗਿਣਤੀ 54954 ਹੋ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਵਿਚ ਹੁਣ ਤੱਕ ਦੇ ਕੁੱਲ ਸਕਰਾਤਮਕ ਕਰੋਨਾ ਮਰੀਜ਼ਾਂ ਦੀ ਗਿਣਤੀ ਕੀਤੀ ਜਾਵੇ ਤਾਂ ਉਹ 3 ਲੱਖ ਤੋਂ ਵੱਧ ਕੇ 36,4910 ਹੋ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਵਿਚ ਕਰੋਨਾ ਤੋਂ ਪੀੜਤ ਹੋ ਚੁੱਕੇ ਅਤੇ ਇਲਾਜ ਕਰਾਉਣ ਤੋਂ ਬਾਅਦ ਘਰ ਪਰਤ ਚੁੱਕੇ ਮਰੀਜ਼ਾਂ ਦੀ ਗਿਣਤੀ ਵੀ ਤਿੰਨ ਲੱਖ ਤੋਂ ਵੱਧ ਕੇ 301047 ਤੱਕ ਪਹੁੰਚ ਗਈ ਹੈ। ਪੰਜਾਬ ਵਿੱਚ ਲਗਾਤਾਰ ਵਧ ਰਹੇ ਕਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਵਿਚ ਰਹਿ ਕੇ ਇਸ ਬਿਮਾਰੀ ਤੋਂ ਬਚਣ ਅਤੇ ਸਿਰਫ਼ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ।