ਅੱਜ ਭਗਵੰਤ ਮਾਨ ਨੇ ਸ਼ਰਾਬ ਪੀ ਕੇ ਦਮਦਮਾ ਸਾਹਿਬ ਟੇਕਿਆ ਮੱਥਾ ਸੁਖਬੀਰ ਬਾਦਲ ਨੇ ਲਗਾਇਆ ਦੋਸ਼

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਹੀ ਜਿੱਥੇ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਵਿਰੋਧੀ ਧਿਰਾਂ ਵੱਲੋਂ ਵੀ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਫਰਵਰੀ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਚ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਤੇ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੀ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਜਿਥੇ ਲਗਾਤਾਰ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸ਼ਬਦੀ ਹਮਲੇ ਵੀ ਜਾਰੀ ਹਨ।

ਅਤੇ ਭਗਵੰਤ ਮਾਨ ਵੱਲੋਂ ਸ਼ਰਾਬ ਪੀ ਕੇ ਦਮਦਮਾ ਸਾਹਿਬ ਮੱਥਾ ਟੇਕਣ ਦੇ ਗੰਭੀਰ ਦੋਸ਼ ਸੁਖਬੀਰ ਬਾਦਲ ਵੱਲੋਂ ਲਗਾਏ ਗਏ ਹਨ। ਅੱਜ ਇੱਥੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਅਤੇ ਵੈਸਾਖੀ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਸਨ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕਈ ਗੰਭੀਰ ਦੋਸ਼ ਲਗਾਏ ਗਏ ਹਨ ਜਿਥੇ ਉਨ੍ਹਾਂ ਨੇ ਆਖਿਆ ਹੈ ਕਿ ਅੱਜ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਨਤਮਸਤਕ ਹੋਏ ਹਨ।

ਉਥੇ ਹੀ ਉਨ੍ਹਾਂ ਵੱਲੋਂ ਬੇਅਦਬੀ ਕੀਤੀ ਗਈ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਪਰ ਗੰਭੀਰ ਦੋਸ਼ ਲਗਾਉਂਦਿਆਂ ਹੋਇਆ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਬਾਬਤ ਗਲ ਕਰਦੇ ਹੋਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਦਾ ਮੈਡੀਕਲ ਕਰਵਾਇਆ ਜਾਣਾ ਚਾਹੀਦਾ ਹੈ ਅਗਰ ਇਹ ਗੱਲ ਸੱਚ ਸਾਬਤ ਨਹੀਂ ਹੁੰਦੀ ਤਾਂ ਅਸੀਂ ਮੁਆਫੀ ਮੰਗ ਲਵਾਗੇ।

ਉਥੇ ਹੀ ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦੇ ਨਾਲ ਸਹਿਮਤੀ ਪ੍ਰਗਟਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸ ਸ਼ਬਦੀ ਹਮਲੇ ਦਾ ਜਵਾਬ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਕੰਗ ਵੱਲੋਂ ਵੀ ਜਵਾਬ ਦਿੰਦੇ ਹੋਏ ਆਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀਆਂ ਗਲਤੀਆਂ ਤੋਂ ਸਬਕ ਲੈਣ ਦੀ ਜ਼ਰੂਰਤ ਹੈ। ਕਿਉਂਕਿ ਅਕਾਲੀ ਦਲ ਵੱਲੋਂ ਜਦੋਂ ਵੀ ਮੂੰਹ ਖੋਲ੍ਹਿਆ ਜਾਂਦਾ ਹੈ ਤਾਂ ਕੁਝ ਗਲਤ ਹੀ ਬੋਲਿਆ ਜਾਂਦਾ ਹੈ।