ਆਈ ਵੱਡੀ ਖਬਰ : ਖੇਤੀ ਕਨੂੰਨਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ – ਮੋਦੀ ਸਰਕਾਰ ਕਰਨ ਜਾ ਰਹੀ ਇਹ

ਆਈ ਤਾਜ਼ਾ ਵੱਡੀ ਖਬਰ 

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਆਖਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਜਿਤ ਪ੍ਰਾਪਤ ਹੋ ਹੀ ਗਈ । ਇਸ ਦਿਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਐਲਾਨ ਦੇ ਹੁੰਦੇ ਸਾਰ ਹੀ ਦੇਸ਼ ਭਰ ਦੇ ਵਿਚ ਇਕ ਵੱਖਰੀ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ, ਕਿਉਂਕਿ ਤਕਰੀਬਨ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਸਨ। ਪਰ ਕੇਂਦਰ ਸਰਕਾਰ ਦੇ ਵਲੋਂ ਲਗਾਤਾਰ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਸੀ । ਪਰ ਜਿਵੇਂ ਹੀ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅੈਲਾਨ ਕੀਤਾ ਗਿਆ , ਉਸ ਦੇ ਚੱਲਦੇ ਦੇਸ਼ ਭਰ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਉੱਠੀ , ਚਾਰੇ ਪਾਸੇ ਖ਼ੁਸ਼ੀਆਂ ਹੀ ਖ਼ੁਸ਼ੀਆਂ ਨਜ਼ਰ ਆ ਰਹੀਆਂ ਸਨ ।

ਵੱਖ ਵੱਖ ਥਾਵਾਂ ਤੇ ਕਿਸਾਨਾਂ ਦੀ ਇਸ ਜਿੱਤ ਦੀ ਖ਼ੁਸ਼ੀ ਖ਼ਾਤਰ ਮਠਿਆਈਆਂ ਵੰਡੀਆਂ ਜਾ ਰਹੀਆਂ ਸਨ । ਪਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੇ ਕਾਲੇ ਕਾਨੂੰਨਾਂ ਨੂੰ ਪੱਕੇ ਤੌਰ ਤੇ ਰੱਦ ਨਹੀਂ ਕਰ ਦਿੰਦੀ ਤੇ ਨਾਲ ਹੀ ਉਨ੍ਹਾਂ ਦੀਆਂ ਜੋ ਹੋਰਾਂ ਮੰਗਾਂ ਹਨ ਉਨ੍ਹਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਦੋਂ ਤਕ ਕਿਸਾਨਾਂ ਵੱਲੋਂ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ । ਇਸੇ ਵਿਚਕਾਰ ਹੁਣ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਕਰਨ ਦਾ ਫ਼ੈਸਲਾ ਕੀਤਾ ਜਾ ਰਿਹਾ ਹੈ । ਇਸ ਬਿੱਲ ਦਾ ਨਾਮ ਹੈ ਫਾਰਮ ਲੌਓਸ ਰੀਪੀਲ ਬਿਲ ਦੋ ਹਜਾਰ ਇੱਕੀ ।

ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ ਅਤੇ ਇਜਲਾਸ ਦੇ ਪਹਿਲੇ ਦਿਨ ਹੀ ਇਸ ਸਰਕਾਰ ਦੇ ਵੱਲੋਂ ਇਕ ਬਿੱਲ ਦੇ ਜ਼ਰੀਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੰਸਦ ਵਿਚ ਰੱਦ ਨੂੰ ਲੋਕ ਸਭਾ ਦੇ ਵਿੱਚ ਪੇਸ਼ ਕਰਨ ਦੀ ਸੰਭਾਵਨਾ ਵੀ ਹੈ ।

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਕਿਸਾਨ ਉਦੋਂ ਤੱਕ ਆਪਣਾ ਇਹ ਕਿਸਾਨੀ ਸੰਘਰਸ਼ ਖਤਮ ਨਹੀਂ ਕਰਨਗੇ ਜਦੋਂ ਤਕ ਕੇਂਦਰ ਸਰਕਾਰ ਪੱਕੇ ਤੌਰ ਤੇ ਖੇਤੀ ਕਾਨੂੰਨਾਂ ਨੂੰ ਸੰਸਦ ਵਿਚ ਰੱਦ ਨਹੀਂ ਕਰ ਦਿੰਦੀ ਤੇ ਨਾਲ ਹੀ ਐਮਐਸਪੀ ਤੇ ਕਾਨੂੰਨ ਨਹੀਂ ਬਣਾਉਂਦੀ, ਜਿਸ ਦੇ ਚਲਦੇ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਸੰਸਦ ਸੈਸ਼ਨ ਦੇ ਪਹਿਲੇ ਦਿਨ ਲਿਆ ਜਾ ਸਕਦਾ ਹੈ ਅਜਿਹੀਆਂ ਖ਼ਬਰਾਂ ਲਗਾਤਾਰ ਹੀ ਸਾਹਮਣੇ ਆ ਰਹੀਆਂ ਹਨ ।