ਆਈ ਵੱਡੀ ਮਾੜੀ ਖਬਰ ਵਾਪਰਿਆ ਇਹ ਭਾਣਾ – ਸੁਣ ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਅਚਾਨਕ ਹੀ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਸ ਤੋਂ ਇਲਾਵਾ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੀ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਜਾਂਦੀ ਹੈ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਧਾਰਮਿਕ ਸਥਾਨਾਂ ਉਪਰ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਨਾਲ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ, ਜਿਸ ਕਾਰਨ ਕਈ ਜਗ੍ਹਾ ਤੇ ਸਥਿਤੀ ਵੀ ਤਨਾਅਪੂਰਨ ਹੋ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਵੀ ਪੈਂਦਾ ਹੈ।

ਹੁਣ ਇਥੇ ਇਹ ਮਾੜਾ ਹਾਦਸਾ ਵਾਪਰਿਆ ਹੈ, ਜਿੱਥੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਢੁੱਡੀਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਇਤਿਹਾਸਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਰਕਟ ਕਾਰਨ ਭਾਰੀ ਨੁਕਸਾਨ ਹੋਇਆ ਹੈ। ਦੱਸਿਆ ਗਿਆ ਹੈ ਕਿ ਗੁਰਦੁਆਰਾ ਬਾਬਾ ਜੀਵਨ ਸਿੰਘ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਹਨ। ਜਿਸ ਕਾਰਨ ਲੋਕਾਂ ਵਿੱਚ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ। ਇਸ ਘਟਨਾ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਦੇ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਾਲੇ ਕਮਰੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ।

ਜਿੱਥੇ ਸ਼ਾਟ ਸਰਕਟ ਹੋਣ ਕਾਰਨ ਕਮਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਚੁੱਕਾ ਸੀ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਾਜਮਾਨ ਸਰੂਪ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ ਘਟਨਾ ਸਥਾਨ ਤੇ ਪਹੁੰਚੇ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।

ਜਿੱਥੇ ਬਧਨੀ ਕਲਾ ਤੋਂ ਪੁਲਿਸ ਵੱਲੋਂ ਪਿੰਡ ਢੁੱਡੀਕੇ ਵਿਖੇ ਪਹੁੰਚ ਕੇ ਸਰਪੰਚ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਇਸ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਇਕ ਚਿੱਠੀ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜ ਦਿੱਤੀ ਗਈ ਹੈ। ਇਸ ਦਾ ਜਵਾਬ ਆਉਣ ਤੇ ਫਿਰ ਤੋਂ ਇਸ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ।