ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਤਾਲਾਬੰਦੀ ਕਰਨੀ ਪਈ ਅਤੇ ਸਾਰੀ ਦੁਨੀਆਂ ਆਰਥਿਕ ਮੰਦੀ ਦੀ ਮਾਰ ਝੱਲ ਰਹੀ ਹੈ। ਭਾਰਤ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ ਅਜੇ ਵੀ ਕਰੋਨਾ ਦੀ ਮਾਰ ਝੱਲ ਰਹੇ ਹਨ।
ਵਿਸ਼ਵ ਵਿਚ ਸਭ ਤੋਂ ਜਿਆਦਾ ਕੇਸ ਅਮਰੀਕਾ ਦੇ ਵਿਚ ਸਾਹਮਣੇ ਆ ਰਹੇ ਹਨ ਜੋ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਵੈਕਸੀਨ ਦੇ ਆਉਣ ਨਾਲ ਵੀ ਕਰੋਨਾ ਕੇਸਾਂ ਵਿੱਚ ਅਜੇ ਵੀ ਵਾਧਾ ਹੋ ਰਿਹਾ ਹੈ। ਬ੍ਰਿਟੇਨ ਵਿਚ ਆਉਣ ਵਾਲੇ ਕਰੋਨਾ ਵਾਇਰਸ ਦੇ ਨਵੇ ਸਟਰੇਨ ਕਾਰਨ ਦੁਨੀਆ ਫਿਰ ਤੋਂ ਚਿੰਤਾ ਵਿੱਚ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਕੀਤਾ ਵੱਡਾ ਐਲਾਨ। ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਜਿੱਥੇ ਹੁਣ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਛੋਟੇ ਕਾਰੋਬਾਰ ਨੂੰ ਚਲਾਉਣ ਲਈ ਰਾਹਤ ਪੈਕੇਜ ਦਿੱਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ।
ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਛੋਟੇ ਕਾਰੋਬਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ ਗਿਆ , ਕਿਉਂਕਿ ਅਮਰੀਕਾ ਵਿੱਚ ਸਭ ਤੋਂ ਵਧੇਰੇ ਮਾਰ ਛੋਟੇ ਕਾਰੋਬਾਰਾਂ ਉਪਰ ਪਈ ਹੈ। ਜਿਸ ਨੂੰ ਉਹ ਲੋਕ ਲਗਾਤਾਰ ਚਲਾਉਂਦੇ ਸਨ। ਰਾਸ਼ਟਰਪਤੀ ਵੱਲੋਂ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਾਰੋਬਾਰੀਆ ਨੂੰ ਬਚਾਉਣ ਸਬੰਧੀ ਸੁਝਾਅ ਪੁੱਛੇ ਗਏ, ਜਿਸ ਦੇ ਜਵਾਬ ਵਿੱਚ ਕਾਰੋਬਾਰੀ ਨੀਲ ਅਤੇ ਸਮੀਰ ਇੰਦਨਾਨੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਕਰੋਨਾ ਦਾ ਟੀਕਾ ਲਗਵਾਉਣਾ ਚਾਹੀਦਾ ਹੈ ਤਾਂ ਜੋ ਲੋਕ ਬਾਹਰ ਆ ਸਕਣ। ਇਸ ਲਈ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਛੋਟੇ ਕਾਰੋਬਾਰੀਆਂ ਨੂੰ ਵਾਪਸ ਆਪਣੇ ਟਰੈਕ ਤੇ ਪਰਤਣ ਲਈ 8 ਤੋਂ 10 ਮਿਲੀਅਨ ਡਾਲਰ ਦਾ ਰਾਹਤ ਪੈਕੇਜ ਦੇਣ ਦੀ ਘੋਸ਼ਣਾ ਕੀਤੀ ਹੈ।
ਜਿਸ ਨਾਲ ਇਨ੍ਹਾਂ ਛੋਟੇ ਕਾਰੋਬਾਰਾਂ ਨੂੰ ਬਚਾਇਆ ਜਾ ਸਕੇ। ਉਹਨਾਂ ਵੱਲੋਂ ਲਏ ਗਏ ਇਸ ਫੈਸਲੇ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉੱਥੇ ਹੀ ਭਾਰਤੀ ਰੈਸਟੋਰੈਂਟ ਚਲਾਉਣ ਵਾਲੇ ਸਮੀਰ ਇੰਦਰਾਨੀ ਨੇ ਕਿਹਾ ਹੈ ਕਿ ਰਾਸ਼ਟਰਪਤੀ ਵੱਲੋਂ ਦਿੱਤੀ ਗਈ ਸਹਾਇਤਾ ਨੂੰ ਦੇਖਦੇ ਹੋਏ ਉਹ ਵਾਪਸ ਰਿਸਟੋਰੈਂਟ ਜਾਣ ਦੀ ਕੋਸ਼ਿਸ਼ ਕਰਨਗੇ। ਇਸ ਤਰਾਂ ਹੀ ਕਾਰੋਬਾਰੀ ਨੀਲ ਨੇ ਕਿਹਾ ਹੈ ਕਿ ਇਸ ਆਫ਼ਤ ਦੀ ਘੜੀ ਦੌਰਾਨ ਉਸ ਕੋਲ 10 ਤੋਂ 15 ਕਰਮਚਾਰੀ ਰਹਿ ਗਏ ਹਨ, ਜਿਨ੍ਹਾਂ ਦੀ ਗਿਣਤੀ ਪਹਿਲਾਂ 20 ਤੋਂ 25 ਦੇ ਵਿਚਕਾਰ ਸੀ। ਉਸ ਨੇ ਦੱਸਿਆ ਕਿ ਕਰੋਨਾ ਕਾਰਨ ਉਸ ਦਾ ਕਾਰੋਬਾਰ 75 ਪ੍ਰਤੀਸ਼ਤ ਘੱਟ ਗਿਆ ਹੈ।
Previous Postਖੇਤੀ ਕਨੂੰਨਾਂ ਨੂੰ ਲੈ ਕੇ ਅਮਿਤ ਸ਼ਾਹ ਨੇ ਕੀਤਾ ਇਹ ਕੰਮ – ਆਈ ਤਾਜਾ ਵੱਡੀ ਖਬਰ
Next Postਚੋਟੀ ਦੇ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਬਾਰੇ ਆਈ ਇਹ ਵੱਡੀ ਤਾਜਾ ਖਬਰ – ਹਰ ਕੋਈ ਹੋ ਗਿਆ ਹੈਰਾਨ