ਆਖਰ ਕੈਪਟਨ ਅਮਰਿੰਦਰ ਸਿੰਘ ਬਾਰੇ ਅੰਦਰੋਂ ਆ ਰਹੀ ਇਹ ਵੱਡੀ ਖਬਰ – ਸਿਆਸਤ ਚ ਆਏਗਾ ਵੱਡਾ ਮੌੜ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਕਾਟੋ-ਕਲੇਸ਼ ਵੀ ਖਤਮ ਹੋ ਚੁੱਕਾ ਹੈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਪਾਰਟੀ ਵਿਚ ਕੁਝ ਬਾਕੀ ਆਗੂਆਂ ਵੱਲੋਂ ਜਿੱਥੇ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ ਕੀਤੀ ਜਾ ਰਹੀ ਸੀ। ਉੱਥੇ ਕਿ ਹਾਈਕਮਾਂਡ ਵੱਲੋਂ ਬਾਰ-ਬਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਇਆ ਗਿਆ ਸੀ।

ਜਿਸ ਨੂੰ ਆਪਣਾ ਅਪਮਾਨ ਸਮਝਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਬਾਰ-ਬਾਰ ਵਿਧਾਇਕਾਂ ਦੇ ਕਹਿਣ ਤੇ ਉਨ੍ਹਾਂ ਨੂੰ ਬੁਲਾਉਣਾ ਆਪਣਾ ਅਪਮਾਨ ਜਾਪਦਾ ਹੈ। ਹਾਈਕਮਾਨ ਨੂੰ ਜੋ ਵੀ ਸਹੀ ਲੱਗੇ ਉਹ ਕਰ ਸਕਦਾ ਹੈ ਤੇ ਕਿਸੇ ਨੂੰ ਵੀ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਬਾਕੀ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ।

ਹੁਣ ਕੈਪਟਨ ਅਮਰਿੰਦਰ ਸਿੰਘ ਬਾਰੇ ਅੰਦਰੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਿਆਸਤ ਵਿਚ ਫਿਰ ਤੋਂ ਵੱਡਾ ਮੋੜ ਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਜਿੱਥੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁਕੇ ਹਨ। ਉੱਥੇ ਹੀ ਹੁਣ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਵੱਲੋਂ ਦਿੱਲੀ ਪਹੁੰਚ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਦਿੱਲੀ ਪਹੁੰਚਣ ਉਪਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਦਾ ਪ੍ਰੋਗਰਾਮ ਤੈਅ ਹੋਇਆ ਹੈ।

ਕਿਉਂਕਿ ਉਨ੍ਹਾਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦਾ ਛੱਡਣ ਤੋਂ ਬਾਅਦ ਆਪਣੀ ਨਰਾਜ਼ਗੀ ਪ੍ਰਗਟਾਈ ਜਾ ਰਹੀ ਹੈ। ਕਿਉਂਕਿ ਜਿਨ੍ਹਾਂ ਹਾਲਾਤਾਂ ਵਿਚ ਉਨ੍ਹਾਂ ਵੱਲੋਂ ਆਪਣਾ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਗਿਆ ਹੈ ਉਸ ਕਾਰਨ ਉਹ ਕਾਫੀ ਚਿੰਤਾ ਵਿਚ ਹਨ। ਉਨ੍ਹਾਂ ਵੱਲੋਂ ਅਜੇ ਭਵਿੱਖ ਲਈ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਇਸ ਸਿਆਸੀ ਹਲਚਲ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲਣ ਤੋਂ ਬਾਅਦ ਕੀ ਫੈਸਲਾ ਲਿਆ ਜਾਵੇਗਾ।