ਆਖਰ ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾ ਲਈ ਆਈ ਇਹ ਇੱਕ ਚੰਗੀ ਖਬਰ ਦਿੱਲੀ ਤੋਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਤੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿੱਥੇ ਇਹ ਤਿੰਨ ਵਿਵਾਦਤ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਹਨ। ਉਥੇ ਹੀ ਕਿਸਾਨਾਂ ਵੱਲੋਂ ਇਨਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਇਹਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਡਟੇ ਹੋਏ ਹਨ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਕਿਸਾਨ ਆਗੂਆ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ 11 ਦੋਰ ਦੀਆਂ ਬੈਠਕ ਬੇਨਤੀਜਾ ਰਹੀਆਂ ਹਨ। ਹੁਣ ਆਖਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾ ਲਈ ਇਹ ਇੱਕ ਚੰਗੀ ਖਬਰ ਦਿੱਲੀ ਤੋਂ ਸਾਹਮਣੇ ਆਈ ਹੈ। ਕਰੋਨਾ ਦੇ ਚਲਦੇ ਹੋਏ ਜਿੱਥੇ ਕਿਸਾਨਾਂ ਦੀ ਭੀੜ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਰਿਹਾ ਸੀ। ਉਥੇ ਹੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਜਾ ਰਹੀ ਸੀ। ਹੁਣ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਜਿੱਥੇ ਮੁੜ ਸਭ ਕੁਝ ਆਮ ਵਾਂਗ ਖੋਲ੍ਹਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਉਥੇ ਹੀ ਹੁਣ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ‘ਤੇ ਸੰਯੁਕਤ ਕਿਸਾਨ ਮੋਰਚਾ ਨੂੰ ਧਰਨੇ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਕਰੋਨਾ ਕਾਰਨ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਤਾਂ ਜੋ ਸਾਰਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਹੁਣ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ‘ਤੇ ਸੰਯੁਕਤ ਕਿਸਾਨ ਮੋਰਚਾ ਨੂੰ ਮਿਲੀ ਇਜਾਜ਼ਤ ਦੇ ਅਨੁਸਾਰ ਕਿਸਾਨ ਜਥੇਬੰਦੀਆਂ 22 ਜੁਲਾਈ ਤੋ 9 ਅਗਸਤ ਤੱਕ ਸਵੇਰੇ 11 ਤੋਂ 5 ਵਜੇ ਸ਼ਾਮ ਤੱਕ ਧਰਨਾ ਪ੍ਰਦਰਸ਼ਨ ਕਰ ਸਕਦੀਆਂ ਹਨ, ਜਿਥੇ 200 ਕਿਸਾਨ ਹਿੱਸਾ ਲੈ ਸਕਣਗੇ । ਕਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦੇ ਹੋਏ ਕਿਸਾਨਾਂ ਦੀ ਗਿਣਤੀ 200 ਤਕ ਹੀ ਰੱਖੀ ਗਈ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਲ ਤੋਂ ਹੀ ਸੰਘਰਸ਼ ਕਰ ਰਹੇ ਹਨ।