ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਸ਼-ਵਿਦੇਸ਼ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਤਾਂ ਜੋ ਸਰਕਾਰ ਵੱਲੋਂ ਲਾਗੂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਕਾਰਨ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਚੁੱਕਾ ਹੈ। ਇਸ ਸਮੇਂ ਪੰਜਾਬ ਅੰਦਰ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ-ਅਜ਼ਮਾਈ ਕੀਤੀ ਜਾ ਰਹੀ ਹੈ। ਸੂਬੇ ਦੀ ਕੈਪਟਨ ਸਰਕਾਰ ਵੱਲੋਂ ਵੀ ਲੋਕਾਂ ਨੂੰ ਖੁਸ਼ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।
ਉੱਥੇ ਹੀ ਕਈ ਹੋਰ ਐਲਾਨ ਕੀਤੇ ਜਾ ਰਹੇ ਹਨ। ਆਖਰ ਪੰਜਾਬ ਵਿੱਚ ਬਿਜਲੀ ਬਾਰੇ ਕੈਪਟਨ ਵੱਲੋਂ ਇਹ ਹੁਕਮ ਲਾਗੂ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ । ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀਐਸਪੀਸੀਐਲ ਨੂੰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਵਾਸਤੇ 8 ਘੰਟੇ ਬਿਜਲੀ ਮੁਹਈਆ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਲਈ ਬਿਜਲੀ ਦੀ ਕਮੀ ਨੂੰ ਪੂਰਾ ਕਰਨ ਲਈ ਚਾਹੇ ਬਿਜਲੀ ਬਾਹਰ ਤੋਂ ਕਿਉਂ ਨਾ ਖਰੀਦਣੀ ਪਵੇ।
ਉਥੇ ਹੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਕੋਈ ਵੀ ਕਮੀ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਬਾਬਤ ਮੀਟਿੰਗ ਵੀ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਲ ਦੀ ਗਿਰਾਵਟ ਨੂੰ ਦੇਖਿਆ ਗਿਆ ਹੈ ਕਿਉਕਿ ਕਰੋਨਾ ਸੰਕਟ ਕਾਲ ਦੌਰਾਨ ਆਈਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਚੱਲ ਰਹੀ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ 2500 ਕਰੋੜ ਰੁਪਏ ਜਾਰੀ ਕਰਨ ਦੀ ਹਦਾਇਤ ਵੀ ਕੀਤੀ ਹੈ।
ਉੱਥੇ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਵੀ 500 ਰੁਪਏ ਦੀ ਰਾਸ਼ੀ ਦਿੱਤੀ ਗਈ ਹੈ । ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਸ਼ਾਮਲ ਸਨ ਜਿਨ੍ਹਾਂ ਵੱਲੋਂ ਇਹ ਫੰਡ ਜਲਦੀ ਹੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Previous Postਪੰਜਾਬ ਚ ਇਥੇ ਧਰਤੀ ਅੰਦਰ ਕਿਸਾਨ ਨੂੰ ਮਿਲੀ ਇਸ ਤਰਾਂ ਭਿਆਨਕ ਮੌਤ , ਛਾਈ ਸੋਗ ਦੀ ਲਹਿਰ
Next Postਸੰਜੇ ਦੱਤ ਤੋਂ ਬਾਅਦ ਹੁਣ ਇਸ ਅਦਾਕਾਰ ਬਾਰੇ ਕੈਂਸਰ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ , ਪ੍ਰਸੰਸਕ ਕਰ ਰਹੇ ਦੁਆਵਾਂ