ਆਈ ਤਾਜ਼ਾ ਵੱਡੀ ਖਬਰ
ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ , ਉਸ ਦੀ ਚਰਚਾ ਪੰਜਾਬ ਭਰ ਦੇ ਵਿਚ ਚਨ ਰਹੀ ਹੈ । ਦੂਜੇ ਪਾਸੇ ਟਾਂਡਾ ਉੜਮੜ ਦੇ ਫੋਕਲ ਪੁਆਇੰਟ ਵਿਚ ਵੀਹ ਤੋਂ ਵੱਧ ਗਊਆਂ ਦੇ ਕਤਲ ਦੀ ਚਰਚਾ ਚਾਰੇ ਪਾਸੇ ਛਿੜੀ ਹੋਈ ਹੈ । ਹਰ ਕਿਸੇ ਦੇ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ । ਹਾਲਾਂਕਿ ਨਵੇਂ ਚੁਣੇ ਗਏ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਜਾਂਚ ਦੇ ਹੁਕਮ ਵੀ ਦਿੱਤੇ ਸਨ , ਜਿਸ ਦੇ ਚੱਲਦੇ ਹੁਣ ਪੁਲੀਸ ਤੇ ਵੀ ਕਾਫੀ ਦਬਾਅ ਵਧ ਗਿਆ ਸੀ ਤੇ ਪੁਲੀਸ ਵੱਲੋਂ ਹੁਣ ਗਾਓ ਕਤਲਕਾਂਡ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਦਰਅਸਲ ਹੁਣ ਪੁਲੀਸ ਨੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਜ਼ਿਕਰਯੋਗ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਕੋਲ ਪੁਲਸ ਵੱਲੋਂ ਗਊਆਂ ਦੀ ਢੋਆ ਢੁਆਈ ਲਈ ਵਰਤੇ ਜਾਣ ਵਾਲੇ ਕੈਂਟਰ ਤੇ ਹਥਿਆਰਾਂ ਨੂੰ ਵੀ ਬਰਾਮਦ ਕੀਤਾ ਗਿਆ ਹੈ ਤੇ ਮੁਕੱਦਮੇ ਵਿਚ ਲੋੜੀਂਦੇ ਹੋਰਨਾਂ ਮੁਲਾਜ਼ਮਾਂ ਦੀ ਭਾਲ ਵਿੱਚ ਪੁਲੀਸ ਵੱਲੋਂ ਹੁਣ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਉੱਥੇ ਹੀ ਪੁਲੀਸ ਵੱਲੋਂ ਹੁਣ ਇਨ੍ਹਾਂ ਦੋਸ਼ੀਆਂ ਦੀ ਰਿਮਾਂਡ ਅਦਾਲਤ ਦੇ ਕੋਲੋਂ ਮੰਗੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਦੋਸ਼ੀਆਂ ਨੂੰ ਰਿਮਾਂਡ ਤੇ ਲੈ ਕੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੀ ਅਤੇ ਹੋਰਨਾਂ ਦੋਸ਼ੀਆਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ ।
ਜ਼ਿਕਰਯੋਗ ਹੈ ਕਿ ਇਸ ਦਰਦਨਾਕ ਵਾਰਦਾਤ ਤੋਂ ਬਾਅਦ ਭਗਵੰਤ ਮਾਨ ਦੇ ਵਲੋਂ ਵੀ ਡੀ ਜੀ ਪੀ ਪੰਜਾਬ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲੀਸ ਤੇ ਰੇਲਵੇ ਪੁਲੀਸ ਦੇ ਆਲਾ ਅਧਿਕਾਰੀਆਂ ਦੀ ਦੇਖ ਰੇਖ ਚ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ।
ਦੱਸਦਈਏ ਕਿ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਇਸ ਦਰਦਨਾਕ ਘਟਨਾ ਦੌਰਾਨ ਵੀ ਗਊਆਂ ਦਾ ਕਤਲ ਕਰ ਕੇ ਉਨ੍ਹਾਂ ਨੂੰ ਇੱਕ ਸੁੰਨਸਾਨ ਖੇਤਾਂ ਵਿੱਚ ਸੁੱਟ ਦਿੱਤਾ ਗਿਆ ਸੀ । ਉਨ੍ਹਾਂ ਦੇ ਸਰੀਰ ਤੋਂ ਮਾਸ ਅਤੇ ਚਮੜਾ ਗਾਇਬ ਸੀ । ਜਿਸ ਤੋਂ ਚੱਲਦੇ ਪੁਲੀਸ ਦੇ ਵੱਲੋਂ ਦੋਸ਼ੀਆਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਸੀ ਤੇ ਹੁਣ ਪੁਲੀਸ ਨੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਰਿਹਾ ਹੈ । ਫਿਲਹਾਲ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।
Previous Postਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਵਜਾ ਆਈ ਸਾਹਮਣੇ – ਹੋ ਗਿਆ ਇਹ ਵੱਡਾ ਖੁਲਾਸਾ
Next Postਬੋਲੀਵੁਡ ਤੋਂ ਹੌਲੀਵੁੱਡ ਤੱਕ ਪਿਆ ਮਾਤਮ ਹੋਈ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ