ਤਾਜਾ ਵੱਡੀ ਖਬਰ
ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੇਲਵੇ ਲਾਈਨਾਂ ਤੇ ਰੇਲ ਆਵਾਜਾਈ ਠੱਪ ਕਰ ਕੇ ਧਰਨੇ ਦਿੱਤੇ ਜਾ ਰਹੇ ਹਨ। ਜਿਸ ਤੋਂ ਕੇਂਦਰ ਸਰਕਾਰ ਵੀ ਖਫਾ ਹੈ, ਜਿਸ ਦੇ ਚਲਦੇ ਰੇਲਵੇ ਵਿਭਾਗ ਵੱਲੋਂ ਮਾਲਗੱਡੀਆਂ ਦੀ ਆਵਾਜਾਈ ਤੇ ਵੀ ਰੋਕ ਲਗਾਈ ਗਈ ਹੈ। ਜਿਸ ਦੀ ਕਿਸਾਨ ਜਥੇਬੰਦੀਆਂ ਨੇ ਨਿੰਦਿਆ ਕੀਤੀ ਹੈ। ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਲੰਘਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਸੀ।
ਕਿਉਕਿ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ,ਕਿ ਮਾਲ ਗੱਡੀਆਂ ਨੂੰ ਆਉਣ ਦਿੱਤਾ ਜਾਵੇ ਤਾਂ ਜੋ ਸੂਬੇ ਅੰਦਰ ਵਸਤਾਂ ਦੀ ਘਾਟ ਨਾ ਆਵੇ। ਨਹੀਂ ਤਾਂ ਪੰਜਾਬ ਦੀ ਬਿਜਲੀ ਗੁੱਲ ਹੋ ਸਕਦੀ ਹੈ।ਕਿਉਂਕਿ ਪਹਿਲਾਂ ਵੀ ਪੰਜਾਬ ਵਿੱਚ ਮਾਲਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਕਮੀ ਪਾਈ ਜਾ ਰਹੀ ਸੀ।ਪਰ ਰੇਲਵੇ ਵਿਭਾਗ ਨੇ ਕਿਹਾ ਹੈ ਕਿ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਵੀ ਲੰਘਣ ਦਿੱਤਾ ਜਾਵੇ , ਰੇਲਵੇ ਲਾਈਨ ਨੂੰ ਕਲੀਅਰ ਕੀਤਾ ਜਾਵੇ। ਹੁਣ ਪੰਜਾਬ ਦੇ ਵਿੱਚ ਬਿਜਲੀ ਦੇ ਖਤਰੇ ਦੀ ਘੰਟੀ ਵੱਜ ਗਈ ਹੈ।
ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪੰਜਾਬ ਵਿੱਚ ਥਰਮਲ ਪਾਵਰ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਵੀ ਠੱਪ ਹੋ ਗਿਆ ਹੈ। ਕਿਉਂਕਿ ਮਾਲਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਕਮੀ ਕਾਰਨ ਇਹ ਬਿਜਲੀ ਸੰਕਟ ਪੈਦਾ ਹੋਇਆ ਹੈ। ਇਸ ਸਮੇਂ ਸੂਬੇ ਵਿਚ 5456 ਮੈਗਾਵਾਟ ਬਿਜਲੀ ਦੀ ਮੰਗ ਹੈ। ਜਿਸ ਦੀ ਪੂਰਤੀ ਲਈ ਪਾਵਰਕਾਮ ਮੁੱਖ ਤੌਰ ਤੇ ਪਣ ਬਿਜਲੀ ਪ੍ਰਾਜੈਕਟਾਂ ਤੇ ਨਿਰਭਰ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਕੋਲ ਸਿਰਫ ਇਕ ਤਿਹਾਈ ਦਿਨ ਲਈ 10,552 ਮੀਟ੍ਰਿਕ ਟਨ ਕੋਲਾ ਹੈ।
ਰਾਜਪੁਰਾ ਪਲਾਂਟ ਕੋਲ ਅੱਧੇ ਦਿਨ ਲਈ 10 ਹਜ਼ਾਰ ਮੀਟ੍ਰਿਕ ਟਨ, ਗੋਇੰਦਵਾਲ ਸਾਹਿਬ ਪਲਾਂਟ ਵਿਚ 18,294 ਮੀਟ੍ਰਿਕ ਟਨ ਕੋਲਾ ਮੌਜੂਦ ਹੈ। ਪਾਵਰਕਾਮ ਨੇ 700 ਮੈਗਾਵਾਟ ਬਿਜਲੀ ਖ਼ਰੀਦਣ ਲਈ ਟੈਂਡਰ ਵੀ ਮੰਗੇ ਹਨ। ਕੋਲੇ ਦੀ ਕਮੀ ਨੂੰ ਦੇਖਦੇ ਹੋਏ ਇਨ੍ਹਾਂ 3 ਪਲਾਂਟਾਂ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ । ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ ,ਤਲਵੰਡੀ ਸਾਬੋ ,ਪਟਿਆਲਾ ਦੇ ਰਾਜਪੁਰਾ ਤੇ ਤਰਨਤਾਰਨ ਦੇ ਗੋਵਿੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਿਜਲੀ ਸਬੰਧੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Previous Postਪੰਜਾਬ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਦੀ ਮੋਦੀ ਸਰਕਾਰ ਵਲੋਂ ਤਿਆਰੀ – ਆਈ ਇਹ ਵੱਡੀ ਖਬਰ
Next Postਸਾਲ ਦੇ ਅੰਤ ਤੱਕ ਇੰਡੀਆ ਚ ਆ ਸਕਦਾ ਭਿਆਨਕ ਭੁਚਾਲ, ਚੰਡੀਗੜ੍ਹ ਚ ਪੈ ਸਕਦਾ ਅਸਰ-ਵਿਗਿਆਨੀਆਂ ਨੇ ਕੀਤਾ ਦਾਅਵਾ