ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸਭ ਮੁਲਕਾਂ ਵੱਲੋਂ ਕਰੜੀ ਨਿੰਦਾ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਹੁਣ ਕਿਸਾਨ ਅੰਦੋਲਨ ਬਾਰੇ ਇੰਗਲੈਂਡ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
26 ਜਨਵਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਸੱਦਾ ਦਿੱਤਾ ਗਿਆ ਸੀ। ਪਰ ਇੰਗਲੈਂਡ ਵਿੱਚ ਕਰੋਨਾ ਦੇ ਨਵੇਂ ਸਟਰੇਨ ਨੂੰ ਦੇਖਦੇ ਹੋਏ ਅਤੇ ਕੀਤੀ ਗਈ ਤਾਲਾਬੰਦੀ ਦੇ ਕਾਰਨ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਭਾਰਤ ਦੇ ਦੌਰੇ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿਖੀ ਗਈ ਹੈ।
ਇਸ ਚਿੱਠੀ ਵਿੱਚ ਜਿਕਰ ਕੀਤਾ ਗਿਆ ਹੈ ਕਿਸਾਨੀ ਅੰਦੋਲਨ ਦਾ, ਜਿਸ ਬਾਰੇ ਪ੍ਧਾਨ ਮੰਤਰੀ ਬੋਰਿਸ ਜੌਨਸਨ ਭਾਰਤ ਦੇ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਇਸ ਕਿਸਾਨੀ ਅੰਦੋਲਨ ਦੇ ਮਸਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ। ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 100 ਦੇ ਕਰੀਬ ਐਮਪੀਜ਼ ਪਹਿਲਾ ਵੀ ਕਿਸਾਨੀ ਅੰਦੋਲਨ ਬਾਰੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿਖ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਦਿੱਲੀ ਕੂਚ ਕਰਦੇ ਸਮੇਂ ਕਿਸਾਨਾਂ ਉੱਪਰ ਕੀਤੇ ਗਏ ਲਾ-ਠੀ-ਚਾ-ਰ-ਜ ਦੀ ਵੀ ਨਿਖੇਧੀ ਕੀਤੀ ਗਈ ਹੈ।
Previous Postਆਖਰ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ-ਰਾਮਦੇਵ ਦੇ ਬਾਰੇ ਚ ਆ ਗਈ ਇਹ ਵੱਡੀ ਖਬਰ
Next Postਹੁਣੇ ਹੁਣੇ ਕਿਸਾਨਾਂ ਨੇ ਸ਼ਾਮ 3 ਵਜੇ ਲਈ ਕੀਤਾ ਇਹ ਐਲਾਨ – ਇਸ ਵੇਲੇ ਦੀ ਵੱਡੀ ਖਬਰ