ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਸੀ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਉਥੇ ਹੀ ਕਈ ਸਖਸ਼ੀਅਤਾਂ ਦੇ ਸਿਆਸਤ ਵਿੱਚ ਸ਼ਾਮਲ ਹੋਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਸ਼ਬਦੀ ਹਮਲੇ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਬੀਤੇ ਕਲ ਜਿਥੇ ਚੋਣਾਂ ਦੀ ਤਰੀਕ ਅਤੇ ਵੋਟਾਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ ਅਤੇ ਨਾਲ ਹੀ ਚੋਣ ਜਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਉਥੇ ਹੀ ਕਈ ਪਾਰਟੀਆਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਕਈ ਤਰਾਂ ਦੇ ਸਵਾਲ ਅਜੇ ਬਣੇ ਹੋਏ ਹਨ। ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਸਿੰਘ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਆਖਿਆ ਗਿਆ ਸੀ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਕਿਉਂਕਿ ਇਸ ਵਿਵਾਦ ਦੇ ਕਾਰਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਬਹੁਤ ਸਾਰੇ ਲੋਕਾਂ ਵੱਲੋਂ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਅਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਹਨ। ਉੱਥੇ ਹੀ ਹੁਣ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਜਿੱਥੇ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਰੀ ਸਥਿਤੀ ਨੂੰ ਵੀ ਸਾਫ਼ ਕੀਤਾ ਜਾਵੇਗਾ।
ਉੱਥੇ ਹੀ ਫਰਵਰੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਦੇ ਨਾਲ ਲੜੀਆਂ ਜਾਣਗੀਆਂ। ਅਤੇ ਇਹ ਮੁੱਖ ਮੰਤਰੀ ਦਾ ਚਿਹਰਾ ਸਿੱਖ ਚਿਹਰਾ ਹੋਵੇਗਾ। ਉੱਥੇ ਹੀ ਉਹਨਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਆਪਣੇ ਆਪ ਵਿੱਚ ਨਿਪੁੰਨ ਹੈ ਅਤੇ ਕਰੋਨਾ ਪਾਬੰਦੀਆਂ ਦੇ ਅਨੁਸਾਰ ਹੀ ਕੰਮ ਕੀਤਾ ਜਾ ਰਿਹਾ ਹੈ।
ਜਿੱਥੇ ਹੁਣ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਭਗਵੰਤ ਮਾਨ ਨੇ ਆਖਿਆ ਹੈ ਕਿ ਉਨ੍ਹਾਂ ਸਾਰੀਆਂ ਹਦਾਇਤਾਂ ਦਾ ਸਨਮਾਨ ਕੀਤਾ ਜਾਵੇਗਾ। ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰੋਨਾ ਦੀ ਚਪੇਟ ਵਿੱਚ ਆਏ ਸਨ ਉਥੇ ਹੀ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਜਿਸ ਕਾਰਨ ਉਹ ਜਲਦ ਹੀ ਪੰਜਾਬ ਵਿੱਚ ਮੁੜ ਤੋਂ ਸਰਗਰਮ ਹੋਏ ਦਿਖਾਈ ਦੇਣਗੇ।
Previous Postਸਾਵਧਾਨ : ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ ਦਿੱਤੇ ਇਹ ਨਿਰਦੇਸ਼
Next Postਅਫਗਾਨਿਸਤਾਨ ਏਅਰਪੋਰਟ ਤੇ ਗਵਾਚਿਆ ਬੱਚਾ ਆਖਰ ਏਨੇ ਮਹੀਨਿਆਂ ਬਾਅਦ ਹੁਣ ਪਹੁੰਚਿਆ ਏਦਾਂ ਆਪਣੇ ਪ੍ਰੀਵਾਰ ਚ