ਆਸਟ੍ਰੇਲੀਆ ਚ ਕੁਦਰਤ ਨੇ ਮਚਾਇਆ ਕਹਿਰ, 1 ਲੱਖ ਤੋਂ ਵੱਧ ਘਰ ਦੁਕਾਨਾਂ ਡੁੱਬੀਆਂ- ਘਰ ਛੱਡਣ ਦੇ ਦਿਤੇ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾਂਦਾ ਹੈ ਉਨ੍ਹਾਂ ਦਾ ਪਿਛਲੇ ਦੋ ਸਾਲਾਂ ਤੋਂ ਕਰੋਨਾ ਦਾ ਪ੍ਰਭਾਵ ਲਗਾਤਾਰ ਬਹੁਤ ਸਾਰੇ ਦੇਸ਼ਾਂ ਵਿਚ ਦੇਖਿਆ ਜਾ ਰਿਹਾ ਹੈ। ਇਸ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕਾਂ ਨੂੰ ਪੈਰਾਂ ਸਿਰ ਹੋਣ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ, ਜਿਥੇ ਵਖ ਵੱਖ ਦੇਸ਼ਾਂ ਦੇ ਵਿਚ ਆਉਣ ਵਾਲੇ ਹੜ੍ਹ, ਭੁਚਾਲ ,ਤੂਫਾਨ, ਭਾਰੀ ਬਰਸਾਤ, ਤੇਜ਼ ਝੱਖੜ ਹਨੇਰੀ, ਸਮੁੰਦਰੀ ਤੂਫ਼ਾਨ, ਜੰਗਲੀ ਅੱਗ ਅਤੇ ਅਸਮਾਨੀ ਬਿਜਲੀ ਅਤੇ ਕਈ ਰਹੱਸਮਈ ਬੀਮਾਰੀਆਂ ਦੇ ਇਨ੍ਹਾਂ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਨੁਕਸਾਨ ਅੱਜ ਵੀ ਹੋ ਰਿਹਾ ਹੈ।

ਜਿੱਥੇ ਕਈ ਦੇਸ਼ਾਂ ਚ ਕਰੋਨਾ ਦੇ ਭਿਆਨਕ ਰੂਪ ਅਤੇ ਮੰਕੀਪਾਕਸ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਅੱਜ-ਕੱਲ੍ਹ ਬਰਸਾਤ ਹੋਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈਆਂ ਹਨ। ਹੁਣ ਅਸਟ੍ਰੇਲੀਆ ਵਿੱਚ ਕੁਦਰਤ ਨੇ ਕਹਿਰ ਮਚਾਇਆ ਹੈ ਜਿਥੇ ਇਕ ਲੱਖ ਤੋਂ ਵੱਧ ਘਰਾਂ, ਦੁਕਾਨਾਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਘਰ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ ਜਿੱਥੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਦੇ ਵਿਚ ਭਾਰੀ ਬਰਸਾਤ ਹੋਣ ਦੇ ਚਲਦਿਆਂ ਹੋਇਆ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਹੈ।

ਇਹ ਸ਼ਹਿਰ ਜਿਥੇ ਪਾਣੀ ਵਿਚ ਡੁੱਬ ਗਿਆ ਹੈ ਉਥੇ ਹੀ ਲੋਕਾਂ ਨੂੰ ਫਿਰ ਤੋਂ ਮੌਸਮ ਦੇ ਖਰਾਬ ਹੋਣ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਹੜ੍ਹਾਂ ਦੇ ਤੇਜ਼ੀ ਨਾਲ ਵਿਕਸਤ ਹੋਣ ਨੂੰ ਦੇਖਦੇ ਹੋਏ ਲੋਕਾਂ ਨੂੰ ਆਪਣੇ ਘਰ ,ਦੁਕਾਨਾਂ ਨੂੰ ਛੱਡ ਕੇ ਸੁਰੱਖਿਅਤ ਜਗ੍ਹਾ ਤੇ ਜਾਣ ਵਾਸਤੇ ਵੀ ਆਦੇਸ਼ ਦਿੱਤੇ ਗਏ ਹਨ।

ਉਥੇ ਹੀ ਇਨ੍ਹਾਂ ਦਿਨਾਂ ਦੇ ਵਿਚ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਕਿੱਧਰੇ ਵੀ ਜਾਣ ਦੀਆਂ ਆਪਣੀਆਂ ਯਾਤਰਾਵਾਂ ਦੀਆਂ ਯੋਜਨਾਵਾਂ ਨੂੰ ਵੀ ਰੱਦ ਕੀਤੇ ਜਾਣ ਵਾਸਤੇ ਆਖਿਆ ਗਿਆ ਹੈ ਅਤੇ ਸਰਕਾਰ ਵੱਲੋਂ ਐਮਰਜੈਂਸੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।