ਆਈ ਤਾਜ਼ਾ ਵੱਡੀ ਖਬਰ
ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਅਤੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੇ ਹਨ। ਉੱਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਪੰਜਾਬੀਆਂ ਵੱਲੋਂ ਉੱਚ ਅਹੁਦਿਆਂ ਤੇ ਵੀ ਸਨਮਾਨ ਜਨਕ ਸਥਾਨ ਸਥਾਪਤ ਕੀਤੇ ਗਏ ਹਨ। ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੀ ਕਈ ਕੰਮ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਉਥੋਂ ਦੀਆਂ ਸਰਕਾਰਾਂ ਵੱਲੋਂ ਬਣਦਾ ਮਾਣ-ਸਤਿਕਾਰ ਸਮੇਂ ਸਮੇਂ ਤੇ ਦਿੱਤਾ ਜਾਂਦਾ ਹੈ।
ਹੁਣ ਆਸਟ੍ਰੇਲੀਆ ਤੋਂ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬੀਆ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਸਟ੍ਰੇਲੀਆ ਵਿੱਚ ਪੰਜਾਬੀਆਂ ਨੂੰ ਇਕ ਵਾਰ ਫਿਰ ਤੋਂ ਸਨਮਾਨਤ ਕੀਤਾ ਜਾ ਰਿਹਾ ਹੈ। ਜਿੱਥੇ ਲੱਖਾਂ ਭਾਰਤੀਆਂ ਨੇ ਪਹਿਲੀ ਅਤੇ ਦੂਜੀ ਜੰਗ ਦੌਰਾਨ ਹਿੱਸਾ ਲਿਆ ਸੀ ਉਥੇ ਹੀ ਆਸਟ੍ਰੇਲੀਆ ਵਾਸਤੇ ਬਹੁਤ ਸਾਰੀਆਂ ਸ਼ਹਾਦਤਾਂ ਵੀ ਪ੍ਰਾਪਤ ਕੀਤੀਆਂ ਸਨ। ਉਥੇ ਹੀ ਅਸਟ੍ਰੇਲੀਆ ਸਰਕਾਰ ਵੱਲੋਂ ਉਨ੍ਹਾਂ ਭਾਰਤੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਵਿਸਰਨ ਨਹੀਂ ਦਿੱਤਾ ਹੈ।
ਸੰਸਾਰ ਜੰਗਾਂ ਵਿੱਚ ਜਿਥੇ ਸਿੱਖਾਂ ਵੱਲੋਂ ਵੀ ਨਾ ਭੁੱਲਣ ਵਾਲਾ ਯੋਗਦਾਨ ਪਾਇਆ ਗਿਆ ਹੈ। ਉੱਥੇ ਹੀ ਬਹੁਤ ਸਾਰੇ ਪੰਜਾਬੀ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਰਹੇ ਹਨ। ਉੱਥੇ ਹੀ ਸਿੱਖ ਫੌਜੀਆਂ ਨੂੰ ਸਮਰਪਤ ਹੁਣ ਸਿਡਨੀ ਸ਼ਹਿਰ ਦੇ ਵਿੱਚ ਬਲੈਕਟਾਊਨ ਕੌਂਸਲ ਦੇ ਗਲੇਨਵੁਡ ਇਲਾਕੇ ਵਿੱਚ ਲਗਾਇਆ ਜਾਵੇਗਾ। ਇਸ ਬੁੱਤ ਨੂੰ ਲਗਾਏ ਜਾਣ ਦੀ ਮਿਹਨਤ ਦਾ ਸਿਹਰਾ ਵੀ ਫਤਹਿ ਫਾਉਂਡੇਸ਼ਨ ਨੂੰ ਜਾਂਦਾ ਹੈ ਜਿਸ ਵੱਲੋਂ ਪਿਛਲੇ 4 ਸਾਲਾਂ ਤੋਂ ਇਸ ਵਾਸਤੇ ਮਿਹਨਤ ਕੀਤੀ ਗਈ ਹੈ।
ਜਿੱਥੇ ਆਉਣ ਵਾਲੀ ਪੀੜੀ ਨੂੰ ਇਨ੍ਹਾਂ ਸਿੱਖਾਂ ਦੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਣਾ ਮਿਲੇਗੀ ਉਥੇ ਹੀ ਉਨ੍ਹਾਂ ਨੂੰ ਇਤਿਹਾਸ ਨੂੰ ਨਜ਼ਦੀਕ ਤੋਂ ਜਾਨਣ ਦਾ ਮੌਕਾ ਵੀ ਮਿਲੇਗਾ। ਉਥੇ ਹੀ ਵਿਸ਼ਵ ਵਿਚ ਪਹਿਲੀ ਅਤੇ ਦੂਜੀ ਜੰਗ ਵਿੱਚ ਪੰਜਾਬੀਆਂ ਦੀ ਕੁਰਬਾਨੀ ਨੂੰ ਵੀ ਯਾਦ ਕਰਵਾਏਗਾ। ਜਿੱਥੇ ਇਸ ਬੁੱਤ ਨੂੰ ਲਗਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਉਥੇ ਹੀ ਇਸ ਖਬਰ ਨੂੰ ਸੁਣ ਕੇ ਪੰਜਾਬੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ।
Previous Postਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆਈ ਮਾੜੀ ਖਬਰ ਹੋਵੇਗਾ ਆਪ੍ਰੇਸ਼ਨ ,ਪ੍ਰਸੰਸਕ ਕਰ ਰਹੇ ਦੁਆਵਾਂ
Next Postਖੇਡ ਜਗਤ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਪੰਜਾਬੀ ਖੇਡ ਹਸਤੀ ਦੀ ਅਚਾਨਕ ਮੌਤ, ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ