ਆਸਟ੍ਰੇਲੀਆ ਤੋਂ ਆਈ ਇਹ ਵੱਡੀ ਤਾਜਾ ਖਬਰ 3 ਅਕਤੂਬਰ ਤੋਂ ਹੋਣ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਕਰੋਨਾ ਅਤੇ ਬਹੁਤ ਸਾਰੇ ਦੇਸ਼ਾਂ ਅੰਦਰ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਅਤੇ ਰਾਜਨੀਤੀ ਨੂੰ ਲੈ ਕੇ ਕੋਈ ਨਵੀਂ ਖਬਰ ਸਾਹਮਣੇ ਆਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਮੌਸਮ ਅਤੇ ਸਮੇਂ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਇਸ ਧਰਤੀ ਉਪਰ ਜਿੱਥੇ ਬਹੁਤ ਸਾਰੇ ਦੇਸ਼ ਵਸੇ ਹੋਏ ਹਨ । ਉੱਥੇ ਹੀ ਸਾਰੇ ਦੇਸ਼ਾਂ ਦਾ ਪੌਣ-ਪਾਣੀ ਅਤੇ ਸਮਾਂ ਵੀ ਵੱਖ ਵੱਖ ਹੈ ਜਿਸਦੇ ਅਨੁਸਾਰ ਲੋਕਾਂ ਵੱਲੋਂ ਆਪਣੇ ਆਪ ਨੂੰ ਢਾਲ ਲਿਆ ਜਾਂਦਾ ਹੈ। ਭਾਰਤ ਦੇ ਮੁਕਾਬਲੇ ਵਿਦੇਸ਼ੀ ਸਮੇ ਦਾ ਕਾਫੀ ਅੰਤਰ ਵੀ ਵੇਖਿਆ ਜਾਂਦਾ ਹੈ। ਹੁਣ ਆਸਟ੍ਰੇਲੀਆ ਵਿਚ 3 ਅਕਤੂਬਰ ਤੋਂ ਹੋਣ ਜਾ ਰਿਹਾ ਇਹ ਕੰਮ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਕਈ ਸ਼ਹਿਰਾਂ ਵਿਚ ਹੁਣ 3 ਅਕਤੂਬਰ ਤੋਂ ਸਮੇਂ ਵਿੱਚ ਤਬਦੀਲੀ ਦਰਜ ਕੀਤੀ ਜਾਵੇਗੀ। ਜਿੱਥੇ ‘ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਸਮਾਂ ਤਬਦੀਲ ਕਰ ਦਿੱਤਾ ਜਾਵੇਗਾ ਜੋ ਕਿ ਐਤਵਾਰ 3 ਅਕਤੂਬਰ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਅੱਗੇ ਕਰ ਦਿੱਤੀਆਂ ਜਾਣਗੀਆਂ। ਆਸਟਰੇਲੀਆ ਦੇ ਵਿਚ ਸਾਲ ਵਿੱਚ ਦੋ ਵਾਰ ਇਹ ਤਬਦੀਲੀ ‘ਡੇਅ ਲਾਈਟ ਸੇਵਿੰਗ’ ਅਧੀਨ ਕੀਤੀ ਜਾਂਦੀ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਸਾਲ ਵਿੱਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਅਨੁਸਾਰ ਇਹ ਤਬਦੀਲੀ ਕੀਤੀ ਜਾਂਦੀ ਹੈ।

ਇਹ ਬਦਲਾਅ ਦੱਖਣੀ ਆਸਟ੍ਰੇਲੀਆ,ਨਿਊ ਸਾਊਥ ਵੇਲਜ਼, ਵਿਕਟੋਰੀਆ, ਤਸਮਾਨੀਆ, ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਕੀਤੀ ਗਈ ਹੈ ਇਸ ਤੋਂ ਇਲਾਵਾ ਜਿੱਥੇ ਬਦਲਾਅ ਨਹੀਂ ਕੀਤਾ ਗਿਆ ਹੈ ਉਨ੍ਹਾਂ ਵਿੱਚ ਨਾਰਦਨ ਟੈਰੀਟਰੀ,ਪੱਛਮੀ ਆਸਟ੍ਰੇਲੀਆ ਅਤੇ ਕੁਈਂਜ਼ਲੈਂਡ, ਸ਼ਾਮਲ ਹਨ ਜਿਥੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ। ਜਿੱਥੇ ਭਾਰਤ ਵਿਚ ਧਰਤੀ ਦੀ ਰੁੱਤ ਦਾ ਆਗ਼ਾਜ਼ ਹੋ ਰਿਹਾ ਹੈ ਉਥੇ ਹੀ ਆਸਟਰੇਲੀਆ ਵਿੱਚ ਗਰਮੀ ਦੀ ਰੁੱਤ ਦਾ ਆਗ਼ਾਜ਼ ਹੋ ਰਿਹਾ ਹੈ।

ਸਮੇਂ ਵਿੱਚ ਕੀਤੇ ਜਾਣ ਵਾਲੇ ਬਦਲਾਅ ਨਾਲ ਜਿੱਥੇ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉੱਥੇ ਬਿਜਲੀ ਦੀ ਬੱਚਤ ਵੀ ਕੀਤੀ ਜਾਂਦੀ ਹੈ। ਕੀਤੇ ਜਾਣ ਵਾਲੇ ਸਮੇਂ ਦੇ ਬਦਲਾਅ ਨਾਲ ਭਾਰਤ ਅਤੇ ਆਸਟਰੇਲੀਆ ਦੇ ਵਿਚ ਸਾਢੇ ਪੰਜ ਘੰਟੇ ਦਾ ਫਰਕ ਹੋ ਜਾਵੇਗਾ। ਆਸਟਰੇਲੀਆਈ ਘੜੀਆਂ ਵਿੱਚ ਇਹ ਸਮਾਂ ਜਿੱਥੇ ਹੁਣ 3 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਉੱਥੇ ਹੀ ਮੁੜ 3 ਅਪ੍ਰੈਲ 2022 ਨੂੰ ਇਕ ਘੰਟਾ ਪਿੱਛੇ ਹੋ ਜਾਵੇਗਾ ਜਦੋਂ ਸਰਦੀ ਦਾ ਆਗਾਜ਼ ਹੋ ਜਾਵੇਗਾ।