ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਦੁੱਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਸੋਗਮਈ ਬਣਾ ਦਿੱਤਾ ਹੈ। ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਪੰਜਾਬ ਦੇ ਬਹੁਤੇ ਪਰਿਵਾਰ ਰੋਜ਼ੀ ਰੋਟੀ ਲਈ ਵਿਦੇਸ਼ਾਂ ਵਿਚ ਜਾਂਦੇ ਹਨ।
ਹੁਣ ਮਾਪਿਆਂ ਵਲੋਂ ਅੱਜ ਕਲ ਦੇ ਕਈ ਬੱਚਿਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਵਿਦੇਸ਼ ਭੇਜਿਆ ਜਾਂਦਾ ਹੈ। ਜੋਂ ਉੱਥੇ ਜਾ ਕੇ ਪੜ੍ਹਾਈ ਕਰਕੇ ਵਧੀਆ ਨੌਕਰੀ ਪ੍ਰਾਪਤ ਕਰ ਸਕਣ। ਪਰ ਕਈ ਵਾਰੀ ਵਿਦੇਸ਼ ਵਿੱਚੋਂ ਪਰਿਵਾਰਾਂ ਨੂੰ ਅਜਿਹੀ ਖਬਰ ਸੁਣਨ ਨੂੰ ਮਿਲਦੀ ਹੈ ,ਜੋ ਪਰਿਵਾਰ ਲਈ ਸਹਿਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ । ਵਿਦੇਸ਼ ਗਏ ਨੌਜਵਾਨਾਂ ਦੇ ਘਰ ਆਉਣ ਤੋਂ ਪਹਿਲਾਂ ਉਨ੍ਹਾਂ ਦੀ ਮੌਤ ਦੀ ਖ਼ਬਰ ਪਹੁੰਚ ਜਾਂਦੀ ਹੈ। ਅਜਿਹੀਆਂ ਘਟਨਾਵਾਂ ਬੱਚਿਆਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਆਸਟ੍ਰੇਲੀਆ ਤੋਂ ਪੰਜਾਬ ਲਈ ਅਜਿਹੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦਾ ਨੌਜਵਾਨ ਆਸਟ੍ਰੇਲੀਆ ਦੇ ਮੈਲਬੌਰਨ ਇਲਾਕੇ ਵਿੱਚ ਪੜ੍ਹਾਈ ਦੇ ਤੌਰ ਤੇ ਗਿਆ ਸੀ। 26 ਸਾਲਾਂ ਦਾ ਇਹ ਨੌਜਵਾਨ ਸਟੂਡੈਂਟ ਵੀਜ਼ੇ ਤੇ ਆਸਟ੍ਰੇਲੀਆ ਵਿੱਚ ਹੀ ਰਹਿ ਰਿਹਾ ਸੀ। ਇਸ ਨੌਜਵਾਨ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ,26 ਸਾਲਾ ਨੌਜਵਾਨ ਹਨੀ ਜੱਖੂ ਦੀ ਲਾਸ਼ ਨੂੰ ਪੁਲਸ ਵੱਲੋਂ ਉਸ ਦੇ ਘਰ ਤੋਂ ਹੀ ਬਰਾਮਦ ਕੀਤਾ ਗਿਆ ਹੈ।
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਨੀ ਜੱਖੂ ,ਪਿੰਡ ਰੁੜਕੀ, ਜਿਲਾ ਜਲੰਧਰ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਜਿਸ ਦਿਨ ਹਨੀ ਜੱਖੂ ਦਾ ਜਨਮ ਦਿਨ ਸੀ, ਉਸ ਦਿਨ ਹੀ ਇਹ ਘਟਨਾ ਵਾਪਰੀ ਹੈ। ਵਿਕਟੋਰੀਆ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਹੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਪਰਿਵਾਰ ਨੂੰ ਭੇਜ ਦਿੱਤਾ ਜਾਵੇਗਾ। ਇਹ ਪੰਜਾਬੀ ਨੌਜਵਾਨ ਇਸ ਸਾਲ ਵਿਆਹ ਕਰਵਾਉਣ ਲਈ ਪੰਜਾਬ ਆ ਰਿਹਾ ਸੀ। ਆਸਟ੍ਰੇਲੀਆ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਨੌਜਵਾਨ ਦੀ ਮੌਤ ਤੇ ਉਸ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਵਿਕਟੋਰੀਆ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਹਵਾਈ ਯਾਤਰੀਆਂ ਲਈ ਆਈ ਵੱਡੀ ਖਬਰ 12 ਜਨਵਰੀ ਤੋਂ ਹੋ ਗਿਆ ਇਹ ਐਲਾਨ
Next Postਹੁਣ ਕਿਸਾਨ ਅੰਦੋਲਨ ਬਾਰੇ ਅਮਰੀਕਾ ਤੋਂ ਆ ਗਈ ਅਜਿਹੀ ਖਬਰ ਕੇਂਦਰ ਤੱਕ ਹੋ ਗਈ ਚਰਚਾ