ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੀ ਚਪੇਟ ਵਿਚ ਆਉਣ ਕਾਰਨ ਲੋਕਾਂ ਦਾ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ ਜਿੱਥੇ ਅਚਾਨਕ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਹੁਣ ਇਥੇ ਆਇਆ ਭਿਆਨਕ ਜਬਰਦਸਤ ਭੂਚਾਲ, ਕੰਬੀ ਧਰਤੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੀਨ ਵਿੱਚ ਜਬਰਦਸਤ ਭੂਚਾਲ ਆਇਆ ਹੈ ਜਿੱਥੇ ਚੀਨ ਵਿਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.8 ਮਾਪੀ ਗਈ ਹੈ। ਇਹ ਭੂਚਾਲ ਸੋਮਵਾਰ ਨੂੰ ਬੀਜਿੰਗ ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਦੀ ਲੁਡਿੰਗ ਕਾਉਂਟੀ ਵਿੱਚ ਆਇਆ ਹੈ ਜਿੱਥੇ ਇਸ 6.8 ਤੀਬਰਤਾ ਤੇ ਆਏ ਭੂਚਾਲ ਕਾਰਨ ਕਿਸੇ ਵੀ ਜਾਨੀ ਮਾਲੀ ਨੁਕਸਾਨ ਦੇ ਹੋਣ ਦੀ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ। ਅਤੇ ਇਹ ਵੀ ਨਹੀਂ ਦੱਸਿਆ ਗਿਆ ਹੈ ਕਿ ਭੂਚਾਲ ਕਾਰਨ ਕਿੰਨਾ ਨੁਕਸਾਨ ਹੋਇਆ ਹੈ।
ਚੀਨ ਵਿਚ ਆਏ ਇਸ ਭੂਚਾਲ ਦੀ ਜਾਣਕਾਰੀ ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਦੁਪਹਿਰ 12.25 ਵਜੇ ਆਇਆ ਹੈ । ਸਿਚੁਆਨ ਪ੍ਰਾਂਤ ਤਿੱਬਤ ਦੇ ਗੁਆਂਢ ਵਿੱਚ ਸਥਿਤ ਹੈ ਅਤੇ ਭੂਚਾਲ ਦੇ ਲਿਹਾਜ ਨਾਲ ਸੰਵੇਦਨਸ਼ੀਲ ਹੈ। ਵਿਸਤ੍ਰਿਤ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਭੂਚਾਲ ਦੇ ਕਾਰਨ ਜਿਥੇ ਇਸ ਖੇਤਰ ਦੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
ਉੱਥੇ ਹੀ ਇਸ ਭੂਚਾਲ ਦਾ ਕੇਂਦਰ 29.59 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 102.08 ਡਿਗਰੀ ਪੂਰਬੀ ਲੰਬਕਾਰ ਤੋਂ ਜ਼ਮੀਨ ਤੋਂ 16 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਆਏ ਇਸ ਭੂਚਾਲ ਦੇ ਜ਼ਬਰਦਸਤ ਝਟਕਿਆਂ ਦੇ ਕਾਰਨ ਜਿਥੇ ਇਸ ਖੇਤਰ ਵਿੱਚ ਲੋਕਾਂ ਵੱਲੋਂ ਇਸ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ, ਉਥੇ ਕੀ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
Previous Postਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਬਾਰੇ ਆਈ ਮਾੜੀ ਖਬਰ, ਖੁਦ ਦਿੱਤੀ ਜਾਣਕਾਰੀ
Next Postਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਬਾਰੇ ਕੋਰਟ ਚੋਂ ਹੁਣ ਆ ਗਈ ਇਹ ਵੱਡੀ ਤਾਜਾ ਖਬਰ