ਇਥੇ ਇੱਕੋ ਸਕੂਲ ਦੇ 13 ਵਿਦਿਆਰਥੀ ਨਿਕਲੇ ਪੌਜੇਟਿਵ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਇਕ ਵਾਰ ਫਿਰ ਤੋਂ ਕਰੋਨਾ ਦੇ ਕਾਰਨ ਜਿੱਥੇ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਵਾਇਰਸ ਦਾ ਨਵਾਂ ਰੂਪ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਜੋ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਹੈ। ਭਾਰਤ ਦੇ ਬਹੁਤ ਸਾਰੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਜਿਥੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਥੇ ਹੀ ਦਿੱਲੀ ਵਿੱਚ ਨਵੇਂ ਸਾਲ ਦੇ ਹੋਣ ਵਾਲੇ ਜਸ਼ਨ ਉੱਪਰ ਵੀ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਹੈ। ਇਸ ਤਰਾਂ ਹੀ ਮਹਾਰਾਸ਼ਟਰ,ਕਰਨਾਟਕ, ਉਤਰ ਪ੍ਰਦੇਸ਼ ,ਮੱਧ ਪ੍ਰਦੇਸ਼ ਅਤੇ ਕੁਝ ਹੋਰ ਸੂਬਿਆਂ ਦੇ ਵਿੱਚ ਵੀ ਸਰਕਾਰਾਂ ਵੱਲੋਂ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਹੁਣ ਇਥੇ ਇੱਕੋ ਸਕੂਲ ਦੇ 13 ਵਿਦਿਆਰਥੀ ਕਰੋਨਾ ਪੌਜੇਟਿਵ ਨਿਕਲੇ ਹਨ। ਜਿਸ ਕਾਰਨ ਇਥੇ ਮਚਿਆ ਹੜਕੰਪ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸਕੂਲ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਦੇਖਣ ਨੂੰ ਮਿਲਿਆ ਹੈ ਜਿੱਥੇ ਸਕੂਲ ਦੇ 13 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ। ਇਨ੍ਹਾਂ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਬਾਕੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਚਿੰਤਾ ਵੇਖੀ ਜਾ ਰਹੀ ਹੈ। ਉਥੇ ਹੀ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਭ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।

ਹੁਣ ਇਹ ਵਿਦਿਆਰਥੀ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਇੱਕ ਸਕੂਲ ਤੋਂ ਸਾਹਮਣੇ ਆਏ ਹਨ ਜਿੱਥੇ ਸਕੂਲ ਵਿਚ 13 ਵਿਦਿਆਰਥੀਆ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਦਿੰਦੇ ਹੋਏ ਮੈਡੀਕਲ ਅਫਸਰ, ਜ਼ੋਨਲ ਹਸਪਤਾਲ ਬਿਲਾਸਪੁਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਇਨ੍ਹਾਂ ਬੱਚਿਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਉਥੇ ਹੀ ਬਾਕੀ ਬੱਚਿਆਂ ਦੇ ਵੀ ਟੈਸਟ ਕੀਤੇ ਜਾ ਰਹੇ ਹਨ।

ਜਿੱਥੇ ਇਕ ਹੀ ਸਕੂਲ ਦੇ 13 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਉਥੇ ਹੀ ਸਕੂਲ ਆਉਣ ਵਾਲੇ ਬਾਕੀ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਟਾਫ ਮੈਂਬਰਾਂ ਦੇ ਪਰਿਵਾਰਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ। ਹਰ ਸੂਬੇ ਦੀਆਂ ਸਰਕਾਰਾਂ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।