ਆਈ ਤਾਜ਼ਾ ਵੱਡੀ ਖਬਰ
ਇਨਸਾਨ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਾਸਤੇ ਅਤੇ ਆਪਣੇ ਸਫ਼ਰ ਨੂੰ ਆਸਾਨੀ ਨਾਲ ਪੂਰਾ ਕੀਤਾ ਜਾਣ ਲਈ ਜਿੱਥੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਨ੍ਹਾਂ ਵਿੱਚ ਜ਼ਮੀਨੀ, ਹਵਾਈ ਅਤੇ ਸਮੁੰਦਰੀ ਰਸਤੇ ਸ਼ਾਮਲ ਹਨ। ਉਥੇ ਹੀ ਲੋਕਾਂ ਵੱਲੋਂ ਜਲਦੀ ਹੀ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਨੂੰ ਪਹਿਲ ਦਿੱਤੀ ਜਾਂਦੀ ਹੈ ਜਿਸ ਸਦਕਾ ਸਮਾਂ ਵੀ ਬੱਚ ਜਾਂਦਾ ਹੈ ਅਤੇ ਇਨਸਾਨ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਜਾਂਦਾ ਹੈ। ਪਰ ਉਥੇ ਹੀ ਕੇਵਲ ਅਜਿਹੀ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਅਜਿਹੀਆਂ ਦੁਖਦਾਈ ਖਬਰਾਂ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾਉਂਦੀਆਂ ਹਨ।
ਉਥੇ ਹੀ ਵਾਪਰਨ ਵਾਲੇ ਅਜਿਹੇ ਹਵਾਈ ਹਾਦਸੇ ਕਈ ਵਾਰ ਫ਼ੌਜ ਨਾਲ਼ ਵੀ ਵਾਪਰ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚੋਂ ਵਧੇਰੇ ਕਰਕੇ ਇਹ ਹਵਾਈ ਹਾਦਸੇ ਫੌਜ ਦੇ ਜਹਾਜ਼ ਨਾਲ ਵਾਪਰੇ ਹਨ। ਹੁਣ ਇਥੇ ਉੱਡਦਾ ਹੋਇਆ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਨੇਪਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਠਮੰਡੂ ਦੇ ਸੁਦੂਰ ਸੂਬੇ ਵਿੱਚ ਫੌਜ ਦੇ ਜਵਾਨਾਂ ਨੂੰ ਲਿਜਾ ਰਿਹਾ ਹੈ ਇੱਕ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ।
ਪੱਛਮੀ ਨੇਪਾਲ ਵਿੱਚ ਇਹ ਹਵਾਈ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਚੋਣ ਡਿਊਟੀ ਲਈ 30 ਫੌਜ ਦੇ ਜਵਾਨਾਂ ਨੂੰ ਇਹ ਹਵਾਈ ਜਹਾਜ਼ ਕਾਲੀਕੋਟ ਜ਼ਿਲੇ ਤੋਂ ਡੋਤੀ ਜ਼ਿਲ੍ਹੇ ਵਿੱਚ ਲੈ ਕੇ ਜਾ ਰਿਹਾ ਸੀ। ਜਹਾਜ਼ ਦੀ ਬ੍ਰੇਕ ਫੇਲ ਹੋ ਜਾਣ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ।
ਉਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਏ ਫੌਜੀਆਂ ਨੂੰ ਤੁਰੰਤ ਹੀ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਲਿਜਾਇਆ ਗਿਆ ਹੈ ਅਤੇ ਜੋ ਇਸ ਸਮੇਂ ਹਸਪਤਾਲ ਕੱਖ ਜ਼ੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਇਸ ਹਵਾਈ ਹਾਦਸੇ ਦੌਰਾਨ 6 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।
Previous Postਮਜੂਦਾਂ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਮਾਸਕ ਪਾਉਣ ਨੂੰ ਲੈਕੇ ਸਰਕਾਰ ਨੇ ਦਿੱਤਾ ਵੱਡਾ ਹੁਕਮ, ਅਤੇ ਲਾਈਆਂ ਹੋਰ ਪਾਬੰਦੀਆਂ
Next Postਪੰਜਾਬ ਚ ਮੌਸਮ ਵਿਭਾਗ ਵਲੋਂ ਮੀਂਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਜਾਰੀ ਹੋਇਆ ਇਹ ਅਲਰਟ