ਇਥੇ ਕਰੋਨਾ ਕਾਰਨ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮਾਸਕ ਪਾਉਣ ਨੂੰ ਲੈਕੇ ਵਧਾਈ ਸਖਤੀ, ਅਤੇ ਲਗਾਈਆਂ ਹੋਰ ਪਾਬੰਦੀਆਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਫਿਰ ਤੋਂ ਕਰੋਨਾ ਦੇ ਕਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਬਹੁਤ ਸਾਰੇ ਸੂਬਿਆਂ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ,ਜਿਥੇ ਮੁੜ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਦੇਸ਼ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਨੂੰ ਮੁੜ ਤੋਂ ਕਰੋਨਾ ਸਬੰਧੀ ਪਾਬੰਦੀਆਂ ਜਾਰੀ ਕਰਨ ਵਾਸਤੇ ਵੀ ਆਖਿਆ ਗਿਆ ਹੈ।

ਹੁਣ ਇੱਥੇ ਕਰੋਨਾ ਨੂੰ ਪਾਬੰਦੀਆਂ ਨੂੰ ਦੇਖਦੇ ਹੋਏ ਮੌਜੂਦਾ ਹਾਲਾਤਾਂ ਦੇ ਅਨੁਸਾਰ ਮਾਸਕ ਪਾਉਣ ਨੂੰ ਲੈ ਕੇ ਸਖ਼ਤੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਹੋਰ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਦਿੱਲੀ ਸਰਕਾਰ ਵੱਲੋਂ ਹੁਣ ਦਿੱਲੀ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਰਿਆਂ ਲਈ ਜਨਤਕ ਥਾਵਾਂ ਉਪਰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਮਾਸਕ ਨਾ ਪਹਿਨਣ ਵਾਲੇ ਲੋਕਾਂ ਵਾਸਤੇ ਸਰਕਾਰ ਵੱਲੋਂ 500 ਰੁਪਏ ਦਾ ਜੁਰਮਾਨਾ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਜਿਸ ਵਾਸਤੇ ਜਨਤਕ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਅੱਡੇ, ਬਾਜ਼ਾਰ ਆਦਿ ਥਾਵਾਂ ਵਿੱਚ ਦਿੱਲੀ ਸਰਕਾਰ ਵੱਲੋਂ 88 ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ ਜੋ ਹਰ ਇੱਕ ਜਗ੍ਹਾ ਤੇ ਨਜ਼ਰ ਰੱਖ ਰਹੀਆਂ ਹਨ। ਤੈਨਾਤ ਕੀਤੀਆਂ ਗਈਆਂ ਇਹਨਾਂ ਟੀਮਾਂ ਦੇ ਵਿਚ ਜਿੱਥੇ ਚਾਰ ਨਾਗਰਿਕ ਵਲੰਟੀਅਰ ਅਤੇ ਇਕ ਜ਼ਿਲ੍ਹਾ ਅਧਿਕਾਰੀ ਦਫਤਰ ਵੱਲੋਂ ਨਾਮਜ਼ਦ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ।

ਜਿਨ੍ਹਾਂ ਵੱਲੋਂ ਹਰ ਇੱਕ ਜਗ੍ਹਾ ਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਐਤਵਾਰ ਨੂੰ ਦੇਸ਼ ਦੇ ਲੋਕਾਂ ਨੂੰ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਚੌਕਸੀ ਵਰਤਣ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਦਿੱਲੀ ਵਿਚ ਇਸ ਸਮੇਂ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1000 ਤੋਂ ਵਧੇਰੇ ਹੋ ਚੁੱਕੀ ਹੈ।