ਆਈ ਤਾਜ਼ਾ ਵੱਡੀ ਖਬਰ
ਯੂਕ੍ਰੇਨ ਵਿਚ ਜਿਥੇ ਇਸ ਸਮੇਂ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੇ ਕਾਰਨ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਫਰਵਰੀ ਦੇ ਵਿਚ ਜਿਥੇ ਰੂਸ ਵੱਲੋਂ ਅਚਾਨਕ ਹੀ ਯੂਕਰੇਨ ਉਪਰ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਤਾਂ ਬਹੁਤ ਸਾਰੇ ਦੇਸ਼ਾਂ ਵੱਲੋਂ ਉਸ ਦੇ ਇਸ ਕਦਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਯੁਧ ਨੂੰ ਰੋਕਣ ਵਾਸਤੇ ਵੀ ਅਪੀਲ ਕੀਤੀ ਗਈ ਸੀ। ਪਰ ਰੂਸ ਵੱਲੋਂ ਲਗਾਤਾਰ ਹੀ ਯੂਕਰੇਨ ਦੇ ਸ਼ਹਿਰਾਂ ਉਪਰ ਹਮਲੇ ਕੀਤੇ ਗਏ ਅਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਯੁਕਰੇਨ ਦੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ਵਿਚ ਸ਼ਰਣ ਲਈ ਗਈ ਹੈ।
ਬੀਤੇ ਦਿਨੀਂ ਯੂਕਰੇਨ ਤੇ ਇੱਕ ਸ਼ਹਿਰ ਵਿੱਚ ਰੂਸੀ ਫੌਜੀਆਂ ਵੱਲੋਂ ਕੀਤੀ ਗਈ ਕਾਤਲਾਨਾ ਘਟਨਾ ਦੇ ਸਾਰੇ ਦੇਸ਼ਾਂ ਵੱਲੋਂ ਨਿੰਦਾ ਕੀਤੀ ਗਈ ਹੈ। ਪਰ ਰੂਸ ਵੱਲੋਂ ਅਜੇ ਵੀ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਹੁਣ ਇੱਥੇ ਰੇਲਵੇ ਸਟੇਸ਼ਨ ਤੇ ਵੱਡਾ ਹਮਲਾ ਹੋਇਆ ਹੈ 30 ਲੋਕਾਂ ਦੀ ਮੌਤ ਹੋਈ ਹੈ ਅਤੇ ਕਈ ਜ਼ਖਮੀ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਯੂਕਰੇਨ ਵਿੱਚ ਜਿਥੇ ਲਗਾਤਾਰ ਰੂਸ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਅੱਜ ਰੂਸ ਵੱਲੋਂ ਕੀਤੇ ਗਏ ਇਕ ਰਾਕੇਟ ਹਮਲੇ ਦੇ ਵਿਚ 30 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੌ ਤੋਂ ਵਧੇਰੇ ਲੋਕ ਇਸ ਹਮਲੇ ਵਿਚ ਜ਼ਖਮੀ ਹੋਏ ਦੱਸੇ ਗਏ ਹਨ।
ਜਿੱਥੇ ਇਸ ਰੇਲਵੇ ਸਟੇਸ਼ਨ ਤੇ ਜ਼ਰੀਏ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਪੂਰਬੀ ਯੂਕਰੇਨ ਦੇ ਰੇਲਵੇ ਸਟੇਸ਼ਨ ਉਪਰ ਹੋਏ ਹਮਲੇ ਦੇ ਕਾਰਨ 30 ਤੋਂ ਵੱਧ ਮੌਤਾਂ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉਥੇ ਹੀ ਸ਼ੁਕਰਵਾਰ ਨੂੰ ਕੀਤੇ ਗਏ ਇਸ ਹਮਲੇ ਦੇ ਕਾਰਨ ਰੇਲਵੇ ਸਟੇਸ਼ਨ ਤੇ ਹਜ਼ਾਰਾਂ ਦੀ ਤਦਾਦ ਵਿਚ ਲੋਕ ਮੌਜੂਦ ਸਨ।
ਜੋ ਇਸ ਰੇਲਵੇ ਸਟੇਸ਼ਨ ਤੋਂ ਸੁਰੱਖਿਅਤ ਜਗ੍ਹਾ ਜਾਣ ਦਾ ਇੰਤਜ਼ਾਰ ਕਰ ਰਹੇ ਸਨ। ਉਥੇ ਹੀ ਰੂਸੀ ਫੌਜ ਵੱਲੋਂ ਲਗਾਤਾਰ ਹਮਲੇ ਕਰ ਕੇ ਯੂਕਰੇਨ ਦੇ ਸੁਰੱਖਿਅਤ ਖੇਤਰਾਂ ਵਿੱਚ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਯੁੱਧ ਦੇ ਕਾਰਨ ਹੁਣ ਤੱਕ ਯੂਕਰੇਨ ਵਿੱਚ ਭਾਰੀ ਜਾਨੀ ਤੇ ਮਾਲੀ ਤੇ ਨੁਕਸਾਨ ਹੋ ਚੁੱਕਾ ਹੈ।
Previous Postਨੌਜਵਾਨ ਨੂੰ ਮਹਿੰਗੀ ਪਈ ਸੈਲਫੀ ਹੋਈ ਇਸ ਤਰਾਂ ਦਰਦਨਾਕ ਮੌਤ- ਤਾਜਾ ਵੱਡੀ ਖਬਰ
Next Postਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਕਰਤਾ ਇਹ ਐਲਾਨ – ਵੱਡੀ ਪਾਬੰਦੀ ਹਟਾਈ