ਇਥੇ ਵਾਪਰਿਆ ਬਸ ਨਾਲ ਭਿਆਨਕ ਹਾਦਸਾ, ਮੁੱਖ ਮੰਤਰੀ ਨੇ ਮਰਨ ਵਾਲਿਆਂ ਨੂੰ 2 2 ਲੱਖ ਮੁਆਵਜੇ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਲੋਕਾਂ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਾਸਤੇ ਸਫ਼ਰ ਕੀਤਾ ਜਾਂਦਾ ਹੈ ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਜਿੱਥੇ ਸਫਰ ਦੌਰਾਨ ਲੋਕਾਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ, ਉੱਥੇ ਹੀ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਜਿੱਥੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਪਣੇ ਘਰ ਤੋਂ ਜਿੱਥੇ ਇਨਸਾਨ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਨਿਕਲਦਾ ਹੈ ਉੱਥੇ ਹੀ ਉਸ ਦਾ ਉਹ ਸਫ਼ਰ ਆਖਰੀ ਸਫ਼ਰ ਬਣ ਜਾਂਦਾ ਹੈ।

ਹੁਣ ਇਥੇ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਮੁੱਖ ਮੰਤਰੀ ਵੱਲੋਂ ਇਸ ਹਾਦਸੇ ਵਿਚ ਮਰਨ ਵਾਲਿਆਂ ਨੂੰ ਦੋ- ਦੋ ਲੱਖ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਯਾਤਰੀਆਂ ਨੂੰ ਲੈਕੇ ਜਾ ਰਹੀ ਬੱਸ ਅਚਾਨਕ ਹੀ ਫਲਾਈਓਵਰ ਤੇ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਇਸ ਹਾਦਸੇ ਵਿੱਚ ਦੋ ਯਾਤਰੀਆਂ ਦੀ ਮੌਤ ਹੋ ਗਈ। ਇਸ ਹਾਦਸੇ ਬਾਰੇ ਦੱਸਿਆ ਗਿਆ ਹੈ ਕਿ ਇਹ ਹਾਦਸਾ ਅਯੋਧਿਆ ਵਿੱਚ ਮੁਮਤਾਜ ਨਗਰ ਵਿਖੇ ਹੋਇਆ ਹੈ।

ਜਿਥੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਸੋਮਵਾਰ ਨੂੰ ਦੇਰ ਰਾਤ ਨੂੰ ਦਿੱਲੀ ਤੋਂ ਬਾਅਦ ਬਾਂਸੀ ਹੁੰਦੇ ਹੋਏ ਸਿਧਾਰਥ ਨਗਰ ਜਾ ਰਹੀ ਸੀ। ਜਿਸ ਸਮੇਂ ਇਹ ਬੱਸ ਅਯੁੱਧਿਆ ਦੇ ਮੁਮਤਾਜ਼ ਨਗਰ ਦੇ ਫਲਾਈਓਵਰ ਤੇ ਪਹੁੰਚੀ ਤਾਂ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਜਿੱਥੇ 20 ਦੇ ਕਰੀਬ ਯਾਤਰੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਜ਼ਿਲਾ ਹਸਪਤਾਲ ਵਿਚ ਲੈ ਜਾਇਆ ਗਿਆ ਉਥੇ ਹੀ ਦੋ ਯਾਤਰੀਆਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਇਸ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਆਰਥਿਕ ਤੌਰ ਤੇ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਰਾਹਤ ਅਤੇ ਬਚਾਓ ਕੰਮ ਕੀਤੇ ਗਏ।