ਇਥੇ ਸਕੂਲ ਚ ਪਈਆਂ ਭਾਜੜਾਂ , ਗੈਸ ਲੀਕ ਹੋਣ ਕਾਰਨ 35 ਵਿਦਿਆਰਥੀ ਬੇਹੋਸ਼

ਆਈ ਤਾਜਾ ਵੱਡੀ ਖਬਰ

ਸਕੂਲ ਜਿਸ ਨੂੰ ਸਿੱਖਿਆ ਦਾ ਮੰਦਰ ਕਿਹਾ ਜਾਂਦਾ ਹੈ, ਜਿੱਥੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ, ਤੇ ਦੇਸ਼ ਦਾ ਇੱਕ ਚੰਗਾ ਨਾਗਰਿਕ ਬਣਿਆ ਜਾਂਦਾ ਹੈ l ਸਕੂਲ ਵਿੱਚ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ, ਤੇ ਉਹਨਾਂ ਦੀ ਸੁਰਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ, ਤਾਂ ਜੋ ਬੱਚਿਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ l ਇਸੇ ਵਿਚਾਲੇ ਇੱਕ ਸਕੂਲ ਨਾਲ ਜੁੜੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ l ਜਿੱਥੇ ਇੱਕ ਸਕੂਲ ਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋ ਗੈਸ ਲੀਕ ਹੋਣ ਕਾਰਨ 35 ਵਿਦਿਆਰਥੀ ਬੇਹੋਸ਼ ਹੋ ਗਏ l ਜਿਸ ਕਾਰਨ ਸਹਿਮ ਦਾ ਮਾਹੌਲ ਬਣ ਗਿਆ l ਮਾਮਲਾ ਚੇਨਈ ਨਾਲ ਜੁੜਿਆ ਹੋਇਆ ਹੈ l ਜਿੱਥੇ ਚੇਨਈ ਦੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਹਫੜਾ ਦਫੜੀ ਦਾ ਮਾਹੌਲ ਬਣ ਗਿਆ l ਗੈਸ ਲੀਕ ਹੋਣ ਕਾਰਨ 35 ਤੋਂ ਵੱਧ ਬੱਚੇ ਬੇਹੋਸ਼ ਹੋ ਗਏ, ਫਿਰ ਤੁਰੰਤ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਤਿਰੂਵੋਟੀਯੂਰ ਖੇਤਰ ਦੇ ਵਿਲੇਜ ਸਟ੍ਰੀਟ ‘ਤੇ ਵਿਕਟਰੀ ਮੈਟ੍ਰਿਕ ਹਾਇਰ ਸੈਕੰਡਰੀ ਸਕੂਲ ਨਾਮ ਦਾ ਇੱਕ ਪ੍ਰਾਈਵੇਟ ਸਕੂਲ ਹੈ, ਜਿਸ ਵਿੱਚ ਇਹ ਵੱਡੀ ਘਟਨਾ ਵਾਪਰੀ । ਇਸ ਸਕੂਲ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ, ਦੱਸਦਿਆ ਕਿ ਸਕੂਲ ਦੀ ਤਿੰਨ ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਅਚਾਨਕ ਗੈਸ ਲੀਕ ਹੋ ਗਈ, ਜਿਸ ਨਾਲ ਹਫੜਾ-ਦਫ਼ੜੀ ਦਾ ਮਾਹੌਲ ਬਣ ਜਾਂਦਾ ਹੈ । ਇਸ ਕਾਰਨ ਵਿਦਿਆਰਥੀ ਬੇਹੋਸ਼ ਹੋ ਗਏ। ਜਿਹਨਾਂ ਨੂੰ ਐਂਬੂਲੈਂਸ ਰਾਹੀਂ ਤਿਰੂਵੋਟਿਯੂਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦਾ ਇਲਾਜ ਚੱਲ ਰਿਹਾ, ਜਦਕਿ ਕੁਝ ਹਲਕੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਪਰ ਹਾਲੇ ਤੱਕ ਗੈਸ ਲੀਕ ਹੋਣ ਦੇ ਕਾਰਨ ਸਾਹਮਣੇ ਨਹੀਂ ਆਏ l ਇਸ ਮਾਮਲੇ ਨੂੰ ਲੈ ਕੇ ਹੁਣ ਜਾਂਚ ਚੱਲ ਰਹੀ ਹੈ l ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ l ਉੱਚ ਅਧਿਕਾਰੀ ਤੇ ਜਾਂਚ ਦੀਆਂ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਹਨ l ਜਿਨਾਂ ਵੱਲੋਂ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।