ਇਥੇ ਸਕੂਲ ਚ ਲੱਗੀ ਭਿਆਨਕ ਅੱਗ ਕਾਰਨ, ਬੱਚਿਆਂ ਸਮੇਤ 11 ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ  

ਦੁਨੀਆਂ ਵਿਚ ਜਿੱਥੇ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਜਿੱਥੇ ਪਹਿਲਾਂ ਵੱਖ ਵੱਖ ਦੇਸ਼ਾਂ ਵਿਚ ਕਈ ਦੁਖਦਾਇਕ ਘਟਨਾਵਾਂ ਵਾਪਰਦੀਆਂ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਕਈ ਮਾਸੂਮ ਬੱਚੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਸਕੂਲਾਂ ਵਿੱਚ ਵਾਪਰਨ ਵਾਲੀਆਂ ਵੀ ਕਈ ਦੁਖਦਾਇਕ ਘਟਨਾਵਾਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਬੱਚਿਆਂ ਦੀ ਜਾਨ ਜਾ ਰਹੀ ਹੈ।

ਹੁਣ ਇਥੇ ਸਕੂਲ ਚ ਲੱਗੀ ਭਿਆਨਕ ਅੱਗ ਕਾਰਨ, ਬੱਚਿਆਂ ਸਮੇਤ 11 ਦੀ ਹੋਈ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਯੂਗਾਂਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਰਾਜਧਾਨੀ ਕੰਪਾਲਾ ਦੇ ਬਾਹਰੀ ਇਲਾਕੇ ਵਿਚ ਇੱਕ ਪੇਂਡੂ ਕਮਿਊਨਿਟੀ ਸਕੂਲ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸਕੂਲ ਵਿੱਚ ਲੱਗੀ ਇਸ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਕਾਰਨ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਉਥੇ ਹੀ ਇਸ ਦੀ ਜਾਣਕਾਰੀ ਮਿਲਣ ਤੇ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਘਟਨਾ ਬਾਰੇ ਜਾਣਕਾਰੀ ਵੀ ਪੁਲਿਸ ਅਧਿਕਾਰੀਆਂ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਇਸ ਪੂਰਬੀ ਅਫ਼ਰੀਕੀ ਦੇਸ਼ ਵਿੱਚ ਸਕੂਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਿੱਖਿਆ ਅਧਿਕਾਰੀਆਂ ਲਈ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮੁਕੋਨੋ ਵਿਚ ਨੇਤਰਹੀਣ ਬੱਚਿਆਂ ਦੇ ਸਕੂਲ ਵਿਚ ਰਾਤ ਨੂੰ ਇਹ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਜਿੱਥੇ ਬੱਚਿਆਂ ਸਮੇਤ 11 ਮੌਤਾਂ ਹੋਈਆਂ ਹਨ। ਉੱਥੇ ਹੀ ਸਭ ਵੱਲੋਂ ਇਸ ਘਟਨਾ ਨੂੰ ਲੈ ਕੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।