ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕਹਿਰ ਦਿਨੋ-ਦਿਨ ਭਾਰਤ ਵਿਚ ਵਧਦਾ ਹੀ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਸੂਬਿਆਂ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਜਿਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕੇਸਾਂ ਦੀ ਗਿਣਤੀ ਸਭ ਤੋਂ ਵਧ ਹੈ। ਉਥੇ ਹੀ ਮੁੰਬਈ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਹਿਸਾਬ ਨਾਲ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ।
ਇੱਥੇ ਸਰਕਾਰ ਵੱਲੋਂ ਇਹ ਐਲਾਨ ਹੋ ਗਿਆ ਹੈ, ਜਿੱਥੇ ਇਹ ਨੇਕ ਕੰਮ ਕਰਨ ਤੇ ਮਿਲੇਗਾ 500 ਰੁਪਏ ਦਾ ਇਨਾਮ, ਜਿਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਸਭ ਪਾਸੇ ਕਰੋਨਾ ਦਾ ਪ੍ਰਸਾਰ ਜਾਰੀ ਹੈ ਜਿਥੇ ਸਾਰੀਆਂ ਸਰਕਾਰਾਂ ਅਤੇ ਪ੍ਰਸ਼ਾਸ਼ਨ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਗਵਾਲੀਅਰ ਜ਼ਿਲੇ ਦੇ ਪੇਂਡੂ ਖੇਤਰਾਂ ਵਿੱਚ ਕਰੋਨਾ ਦੇ ਕੇਸ ਵਧਣ ਕਾਰਨ, ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਰਹਿਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।
ਉਥੇ ਹੀ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਬਾਹਰ ਸ਼ਰੇਆਮ ਘੁੰਮਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸ਼ਖਤੀ ਨੂੰ ਵਧਾਉਂਦੇ ਹੋਏ ਅਜਿਹੇ ਲੋਕਾਂ ਦੀ ਜਾਣਕਾਰੀ ਦੇਣ ਵਾਲੇ ਨੂੰ 500 ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਗਵਾਲੀਅਰ ਜ਼ਿਲੇ ਦੇ ਕਈ ਪੇਂਡੂ ਖੇਤਰਾਂ ਵਿੱਚ ਲਗਾਤਾਰ ਕਰੋਨਾ ਦੇ ਕੇਸ ਵਧ ਰਹੇ ਹਨ। ਉੱਥੇ ਹੀ ਮਰੀਜ਼ਾਂ ਵੱਲੋਂ ਸ਼ਰੇਆਮ ਗਲੀਆਂ ਬਾਜ਼ਾਰਾਂ ਵਿੱਚ ਘੁੰਮ ਕੇ ਹੋਰ ਲੋਕਾਂ ਨੂੰ ਵੀ ਕਰੋਨਾ ਦੇ ਸ਼ਿਕਾਰ ਬਣਾਇਆ ਜਾ ਰਿਹਾ ਹੈ।
ਤਹਿਸੀਲਦਾਰ ਸਿਆਮੂ ਸ੍ਰੀਵਾਸਤਵ ਨੇ ਦੱਸਿਆ ਕਿ ਭਿਤਵਾਰ ਨਗਰ ਨਿਗਮ ਰਾਹੀਂ ਅਤੇ ਆਸ ਪਾਸ ਦੇ ਪੇਂਡੂ ਖੇਤਰਾਂ ਵਿੱਚ ਕਰੋਨਾ ਮਰੀਜ਼ਾਂ ਦੇ ਬਾਹਰ ਜਾਣ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਭਿਤਵਾਰ ਨਗਰ ਪਾਲਿਕਾ ਵੱਲੋਂ 500 ਰੁਪਏ ਇਨਾਮ ਦਿੱਤਾ ਜਾਵੇਗਾ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਉਨ੍ਹਾਂ ਲੋਕਾਂ ਨੂੰ ਠੱਲ੍ਹ ਪਾਉਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ , ਜੋ ਆਪਣੀ ਲਾਪਰਵਾਹੀ ਸਦਕਾ ਹੋਰ ਲੋਕਾਂ ਨੂੰ ਕਰੋਨਾ ਦੇ ਸ਼ਿਕਾਰ ਬਣਾ ਰਹੇ ਹਨ।
Home ਤਾਜਾ ਖ਼ਬਰਾਂ ਇਥੇ ਸਰਕਾਰ ਵਲੋਂ ਹੋ ਗਿਆ ਐਲਾਨ ਇਹ ਨੇਕ ਕੰਮ ਕਰਨ ਤੇ ਮਿਲੇਗਾ 500 ਰੁਪਏ ਦਾ ਇਨਾਮ – ਤਾਜਾ ਵੱਡੀ ਖਬਰ
Previous Postਪੰਜਾਬ : ਅਚਾਨਕ ਆਏ ਜਿਆਦਾ ਕੇਸਾਂ ਦਾ ਕਰਕੇ ਇਸ ਜਗ੍ਹਾ ਨੂੰ ਐਲਾਨਿਆ ਗਿਆ ਮਾਈਕਰੋ ਕੰਟੇਨਮੈਂਟ ਜ਼ੋਨ
Next Postਚੰਗੀ ਖਬਰ : ਮੋਦੀ ਸਰਕਾਰ 14 ਮਈ ਨੂੰ ਕਿਸਾਨ ਲਈ ਕਰਨ ਜਾ ਰਹੀ ਇਹ ਕੰਮ