ਇਸ ਪੰਜਾਬੀ ਖਿਡਾਰੀ ਦੀ ਚਲ ਰਹੇ ਮੈਚ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਖਿਡਾਰੀਆਂ ਨੇ ਜਿਥੇ ਖੇਡਾਂ ਦੇ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉੱਥੇ ਹੀ ਖਿਡਾਰੀਆਂ ਵਿਚ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਨ ਜਿਨ੍ਹਾਂ ਨੇ ਆਪਣਾ ਨਾਮਣਾ ਖੱਟਿਆ ਹੈ ਉਹ ਹੋਰ ਵੀ ਬਹੁਤ ਸਾਰੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਵਧਦੀ ਉਮਰ ਦੇ ਵਿੱਚ ਵੀ ਖਿਡਾਰੀਆਂ ਵੱਲੋਂ ਆਪਣੇ ਵਿਚ ਉਹ ਜੋਸ਼ ਤੇ ਜਜ਼ਬਾ ਕਾਇਮ ਰੱਖਿਆ ਜਾਂਦਾ ਹੈ ਜੋ ਉਨ੍ਹਾਂ ਦੀ ਜਵਾਨੀ ਦੇ ਸਮੇਂ ਕਾਇਮ ਸੀ। ਅਜਿਹੇ ਖਿਡਾਰੀਆਂ ਦਾ ਅਜਿਹਾ ਹੀ ਜੋਸ਼ ਅਤੇ ਜਜ਼ਬਾ ਉਹਨਾਂ ਨੂੰ ਕਈ ਰਿਕਾਰਡ ਪੈਦਾ ਕਰਨ ਵਿੱਚ ਕਾਮਯਾਬ ਕਰ ਦਿੰਦਾ ਹੈ। ਉੱਥੇ ਹੀ ਪੰਜਾਬ ਵਿਚ ਵੱਖ-ਵੱਖ ਜਗਾ ਤੇ ਖੇਡ ਸਮਾਗਮ ਵੀ ਕਰਵਾਏ ਜਾਂਦੇ ਹਨ ਅਤੇ ਕਈ ਸੰਸਥਾਵਾਂ ਵੱਲੋਂ ਅੱਗੇ ਆ ਕੇ ਇਨ੍ਹਾਂ ਦੀ ਸ਼ੁਰੂਆਤ ਵੀ ਕੀਤੀ ਜਾਂਦੀ ਹੈ।

ਜਿਸ ਨਾਲ ਖੜਾ ਵੱਧ ਛੱਡ ਕੇ ਇਨ੍ਹਾਂ ਖੇਡ ਮੇਲਿਆਂ ਵਿੱਚ ਹਿੱਸਾ ਲੈ ਸਕਣ। ਉਥੇ ਹੀ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬੀ ਖਿਡਾਰੀ ਦੀ ਚੱਲ ਰਹੇ ਮੈਚ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਸੂਬਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਦੋ ਦਿਨਾਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿੱਚ ਹੋ ਰਹੀ ਸੀ। ਇਸ ਸਮੇਂ ਇਸ ਚੈਂਪੀਅਨਸ਼ਿਪ ਦੇ ਵਿੱਚ ਸੂਬਾ ਪੱਧਰੀ ਪ੍ਰਤੀਯੋਗਤਾ ਦੇ ਵਿੱਚ ਹਿੱਸਾ ਲੈਣ ਲਈ ਦੋਰਾਹਾ ਜਿਲ੍ਹਾ ਲੁਧਿਆਣਾ ਤੋਂ 60 ਸਾਲਾਂ ਦੇ ਪਰਮਜੀਤ ਸਿੰਘ ਵੀ ਪਹੁੰਚੇ ਹੋਏ ਸਨ। ਜੋ ਪਹਿਲੀ ਵਾਰ ਸੂਬਾ ਪੱਧਰੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਨ। ਜਿੱਥੇ 5 ਕਿਲੋਮੀਟਰ ਦੀ ਦੌੜ ਵਿੱਚ ਉਨ੍ਹਾਂ ਵੱਲੋਂ ਹਿੱਸਾ ਲੈਣ ਦੀ ਚਾਹਤ ਸੀ। ਉੱਥੇ ਹੀ ਉਨ੍ਹਾਂ ਦਾ ਇਹ ਸੁਪਨਾ ਅਧੂਰਾ ਰਹਿ ਗਿਆ।

ਜਿਸ ਸਮੇਂ ਇਹ ਦੌੜ ਸ਼ੁਰੂ ਹੋਈ ਤਾਂ ਮਾਸਟਰ ਅਥਲੀਟ ਪਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੌੜ ਦਾ ਦੌਰ ਸ਼ੁਰੂ ਹੁੰਦੇ ਹੀ ਕੁਝ ਦੂਰੀ ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਹਸਪਤਾਲ ਜਾਣ ਤੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੇ ਕਾਰਨ ਸੋਗ ਦੀ ਲਹਿਰ ਫੈਲ ਗਈ।