ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਅਸੀਂ ਇਨੀਆ ਮਹਾਨ ਹਸਤੀਆਂ ਤੋਂ ਦੂਰ ਹੋ ਜਾਵਾਂਗੇ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਸੀ। ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀਤਿਕ, ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਾਲ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਸਾਹਿਤ ਜਗਤ ਤੋਂ ਇਕ ਫਿਰ ਅਜਿਹੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪ੍ਰਸਿੱਧ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ, ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤ ਜਗਤ ਵਿਚ ਪੰਜਾਬੀ ਦੇ ਉੱਘੇ ਕਹਾਣੀਕਾਰ ਪ੍ਰੇਮ ਗੋਰਖੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰੇਮ ਗੋਰਖੀ ਨੇ ਲੰਮਾ ਸਮਾਂ ਮੀਡੀਆ ਖੇਤਰ ਵਿੱਚ ਵੱਡੀਆਂ ਅਖ਼ਬਾਰਾਂ ਚ ਸਮਾਂ ਬਿਤਾਇਆ, ਜਿਸ ਕਾਰਨ ਉਨ੍ਹਾਂ ਨੂੰ ਪੱਤਰਕਾਰ ਕਹਿ ਕੇ ਬੁਲਾਇਆ ਜਾਂਦਾ ਸੀ।

ਉਨ੍ਹਾਂ ਵੱਲੋਂ ਕਹਾਣੀ ਸੰਗ੍ਰਹਿ ਮਿੱਟੀ ਰੰਗੇ ਲੋਕ, ਧਰਤੀ ਪੁੱਤਰ, ਬੁਢੀ ਰਾਤ ਤੇ ਸੂਰਜ, ਗੈਰ ਹਾਜ਼ਰ ਆਦਮੀ ,ਆਪੋ ਆਪਣੇ ਗੁਨਾਹ ਤੇ ਸਵੈ ਜੀਵਨੀ, ਅਰਜਨ ਸਫੈਦੀ ਵਾਲਾ ,ਤਿੱਤਰ ਖੰਭੀ ਜੂਹ, ਵਣਵੇਲਾ, ਪੰਜਾਬੀ ਪਾਠਕਾਂ ਦੀ ਝੋਲੀ ਪਾਏ ਗਏ ਹਨ। ਪੰਜਾਬੀ ਸਾਹਿਤ ਦੀਆਂ ਅਜੀਬ ਸਖਸ਼ੀਅਤਾਂ ਵਿੱਚ ਸਭ ਤੋਂ ਵੱਡਾ ਸਥਾਨ ਰਖਦੇ ਗੋਰਖੀ ਵੱਲੋਂ ਸਾਹਿਤ ਜਗਤ ਦੀ ਝੋਲੀ ਵਿੱਚ ਸਾਹਿਤ ਦੀ ਅਣਮੁੱਲੀ ਦਾਤ ਪਾਈ ਗਈ ਹੈ। ਉਘੇ ਕਹਾਣੀਕਾਰ ਪ੍ਰੇਮ ਗੋਰਖੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।

ਜਿਸ ਕਾਰਨ ਉਨ੍ਹਾਂ ਨੂੰ ਇਲਾਜ ਵਾਸਤੇ ਚੰਡੀਗੜ੍ਹ ਸਥਿਤ ਸੈਕਟਰ 32 ਦੇ ਸਰਕਾਰੀ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਅਤੇ ਅੱਜ ਐਤਵਾਰ ਨੂੰ ਉਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਜਾਣ ਨਾਲ ਸਾਹਿਤ ਜਗਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਬਹੁਤ ਸਾਰੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।