ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਕਿਸਾਨੀ ਸੰਘਰਸ਼ ਜਿੱਥੇ ਪਹਿਲਾਂ ਨਾਲੋਂ ਤੇਜ਼ ਹੋ ਚੁੱਕਾ ਹੈ ਉਥੇ ਹੀ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਕਾਰਨ ਕਿਸਾਨਾਂ ਦਾ ਰੋਹ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ। ਯੂ ਪੀ ਦੇ ਵਿਚ ਲਖੀਮਪੁਰ ਖੀਰੀ ਵਿਖੇ ਇਕ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ 4 ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਪਰ ਅਜੇ ਤੱਕ ਦੋਸ਼ੀ ਪੁਲਿਸ ਵੱਲੋਂ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ।
ਹੁਣ ਇਹ ਮੰਗਾਂ ਨਾ ਮੰਨੇ ਜਾਣ ਤੇ ਕਿਸਾਨਾਂ ਵੱਲੋਂ ਇਸ ਦਿਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਇਹ ਕੰਮ ਕੀਤਾ ਜਾਵੇਗਾ। ਉੱਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਕਿਸਾਨਾਂ ਵਿੱਚ ਯੋਗੀ ਸਰਕਾਰ ਦੇ ਖ਼ਿਲਾਫ਼ ਰੋਸ ਵਿਖਾਵਾ ਜਾਰੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਹੁਣ 12 ਅਕਤੂਬਰ ਨੂੰ ਵੱਡਾ ਐਕਸ਼ਨ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਯੋਗਾ ਸਰਕਾਰ ਨੂੰ ਅਲਟੀਮੇਟਮ ਦੇ ਦਿਤਾ ਗਿਆ ਹੈ ਕੇ ਅਗਰ 11 ਤਰੀਕ ਤੱਕ ਦੋਸ਼ੀ ਨੂੰ ਵੀ ਹਿਰਾਸਤ ਵਿਚ ਨਹੀਂ ਲਿਆ ਗਿਆ ਅਤੇ ਉਸ ਦੇ ਪਿਤਾ ਮੰਤਰੀ ਨੂੰ ਅਹੁਦੇ ਤੋਂ ਹਟਾਇਆ ਜਾਂਦਾ , ਤੱਕ ਕਿਸਾਨਾਂ ਵੱਲੋਂ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਮਨਾਇਆ ਜਾਵੇਗਾ।
ਉਥੇ ਹੀ ਕਿਸਾਨਾਂ ਵੱਲੋਂ ਦੁਸਹਿਰੇ ਦੇ ਮੌਕੇ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ ਜਾਣਗੇ, ਉਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਿੱਚੋਂ ਵੀ ਕਿਸੇ ਇੱਕ ਦਾ ਪੁਤਲਾ ਸਾੜਿਆ ਜਾਵੇਗਾ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ ਤੋਂ ਜਿੱਥੇ ਦੇਸ਼ ਵਿੱਚ ਫਿਰ ਤੋਂ ਟਰੇਨ ਨੂੰ ਰੋਕ ਦਿੱਤਾ ਜਾਵੇਗਾ। ਉਥੇ ਹੀ ਦੁਸਹਿਰੇ ਦੇ ਦਿਨ ਇਨ੍ਹਾਂ ਸਭ ਦੇ ਪੁਤਲੇ ਫੂਕੇ ਜਾਣਗੇ।
ਸੰਜੁਕਤ ਕਿਸਾਨ ਮੋਰਚਾ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਹੁਣ ਕਿਸਾਨ ਇਸ ਗੁੱਸੇ ਦੇ ਚਲਦੇ ਹੋਏ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਮਨਾਉਣਗੇ ਉਥੇ ਹੀ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕਰ ਦਿੱਤਾ ਗਿਆ ਹੈ।
Home ਤਾਜਾ ਖ਼ਬਰਾਂ ਇਹ ਮੰਗਾਂ ਨਾ ਮੰਨਣ ਤੇ ਕਿਸਾਨਾਂ ਨੇ ਇਸ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਕਰਤਾ ਇਹ ਐਲਾਨ
Previous Postਪੰਜਾਬ : ਮੁੰਡੇ ਨੇ ਵੀਡੀਓ ਬਣਾ ਕੇ ਕੀਤਾ ਇਹ ਖੁਲਾਸਾ ਅਤੇ ਫਿਰ ਦੇ ਦਿੱਤੀ ਆਪਣੀ ਜਾਨ – ਇਲਾਕੇ ਚ ਪਿਆ ਮਾਤਮ
Next Postਨੋਟਾਂ ਤੋਂ ਮਹਾਤਮਾ ਗਾਂਧੀ ਦੀ ਤਸਵੀਰ ਹਟਵਾਉਣ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ