ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਲੋਕਾਂ ਦੇ ਹਿਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿੱਥੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਥੇ ਹੀ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਇਨ੍ਹਾਂ ਕੰਪਨੀਆਂ ਵੱਲੋਂ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਿਸ ਵਿੱਚ ਉਨ੍ਹਾਂ ਦੀਆਂ ਸਿਹਤ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਕੁਝ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਕਰਮਚਾਰੀਆਂ ਦਾ ਪੀ ਐਫ ਵੀ ਕੱਟਿਆ ਜਾਂਦਾ ਹੈ।ਕਈ ਕੰਪਨੀਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਰਵਿਸ ਦੇ ਅਨੁਸਾਰ ਕਈ ਕੰਪਨੀਆਂ ਵੱਲੋਂ ਪੈਨਸ਼ਨ ਤੱਕ ਦੀ ਸਹੂਲਤ ਵੀ ਜਾਰੀ ਕੀਤੀ ਜਾਂਦੀ ਹੈ।
ਹੁਣ ਇਹ ਲੋਕ 31 ਤਰੀਕ ਤੋਂ ਪਹਿਲਾਂ ਇਹ ਕੰਮ ਕਰ ਲੈਣ ਜਿਸ ਨਾਲ ਉਨ੍ਹਾਂ ਨੂੰ ਲੱਖਾਂ ਦਾ ਫਾਇਦਾ ਹੋਵੇਗਾ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਲੋਕਾਂ ਨੂੰ ਫਾਇਦਾ ਹੋਣ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੂੰ ਉਨ੍ਹਾਂ ਕੰਪਨੀਆਂ ਵਿਚ ਕੰਮ ਕਰਨ ਤੇ ਈ ਪੀ ਐੱਫ ਓ ਦੀਆਂ ਸਹੂਲਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਹ ਲੋਕ ਹੁਣ 7 ਲੱਖ ਤੱਕ ਰੁਪਏ ਦੇ ਬੰਪਰ ਲਾਭ ਦਾ ਫਾਇਦਾ ਲੈ ਸਕਦੇ ਹਨ। ਇਨ੍ਹਾਂ ਕਰਮਚਾਰੀਆਂ ਨੂੰ ਜਿੱਥੇ ਮੁਫ਼ਤ ਵਿੱਚ ਇਹ ਸਹੂਲਤ ਉਪਲੱਬਧ ਕਰਵਾਈ ਜਾਏਗੀ ਉਥੇ ਹੀ ਕਿਸੇ ਵੀ ਯੋਗਤਾ ਦੀ ਜ਼ਰੂਰਤ ਨਹੀਂ ਹੋਵੇਗੀ।
ਕਰਮਚਾਰੀ ਭਵਿੱਖ ਨਿਧੀ ਸੰਗਠਨ ਆਪਣੇ ਉਨ੍ਹਾਂ ਮੈਂਬਰਾਂ ਨੂੰ ਪੈਨਸ਼ਨ ਅਤੇ ਪੀਐਫ ਤੋਂ ਇਲਾਵਾ ਜੀਵਨ ਬੀਮੇ ਦਾ ਲਾਭ ਵੀ ਦਿੰਦਾ ਹੈ। ਉਨ੍ਹਾਂ ਨੂੰ ਵੀ ਹੁਣ ਸੱਤ ਲੱਖ ਰੁਪਏ ਦਾ ਲਾਭ ਹੋਵੇਗਾ। ਜਿਸ ਵਾਸਤੇ ਕਰਮਚਾਰੀਆਂ ਨੂੰ ਇਕ ਫਾਰਮ ਭਰਨਾ ਹੋਵੇਗਾ। ਜਿੱਥੇ ਫਾਰਮ ਭਰਨ ਵਾਲੇ ਕਰਮਚਾਰੀ ਵੱਲੋਂ ਸੱਤ ਲੱਖ ਰੁਪਏ ਤੱਕ ਦਾ ਮੁਫਤ ਬੀਮਾ ਕਵਰ ਉਪਲਬਧ ਕਰਵਾਇਆ ਜਾਵੇਗਾ।
ਉੱਥੇ ਹੀ ਅਗਰ ਉਸ ਨੂੰ ਕੋਈ ਵੀ ਸਿਹਤ ਸਬੰਧੀ ਸਮੱਸਿਆ ਪੇਸ਼ ਆਉਂਦੀ ਹੈ ਜਾਂ ਉਸ ਦੀ ਮੌਤ ਹੋ ਜਾਂਦੀ ਹੈ ਤੇ ਉਸ ਵੱਲੋਂ ਮਰਨ ਤੋਂ ਪਹਿਲਾਂ ਨਾਮਜ਼ਦਗੀ ਨਹੀਂ ਕੀਤੀ ਜਾਂਦੀ, ਉਸ ਦੀ ਦਾਅਵੇਦਾਰੀ ਤੇ ਕਾਰਵਾਈ ਕਰਨ ਵਿੱਚ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ। ਹੁਣ ਕਰਮਚਾਰੀ ਭਵਿੱਖ ਨਿਧੀ ਸੰਗਠਨ ਵੱਲੋਂ ਜਾਰੀ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਕਈ ਲੋਕਾਂ ਨੂੰ ਹੋ ਸਕਦਾ ਹੈ ਜਿੱਥੇ 7 ਲੱਖ ਰੁਪਏ ਤੱਕ ਦਾ ਮੁਫਤ ਬੀਮਾ ਕਵਰ ਮਿਲੇਗਾ। ਇਸ ਦੀ ਜਾਣਕਾਰੀ ਟਵਿੱਟਰ ਤੇ ਸਾਂਝੀ ਕੀਤੀ ਗਈ ਹੈ।

Previous Postਕੇਂਦਰ ਸਰਕਾਰ ਵਲੋਂ ਓਮੀਕ੍ਰੋਨ ਨੂੰ ਦੇਖਦੇ ਹੋਏ ਦੇਸ਼ ਚ 31 ਜਨਵਰੀ ਤੱਕ ਲਈ ਹੋ ਗਿਆ ਇਹ ਐਲਾਨ
Next Postਸਾ. ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਆਈ ਵੱਡੀ ਮਾੜੀ ਖਬਰ – ਟਕਸਾਲੀ ਕਾਂਗਰਸੀਆਂ ਵਲੋਂ ਹੋ ਰਹੀ ਇਹ ਮੰਗ