ਇਹ ਲੋਕ ਰਹਿਣ ਘਰਾਂ ਚ ਹੀ ਜੇ ਦਿਸੇ ਮਾਰਕੀਟ ਚ ਲਗੇਗਾ ਏਨਾ ਜੁਰਮਾਨਾ ਏਥੇ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮੁੜ ਤੋਂ ਕਰੋੜਾਂ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਲੋਕਾਂ ਨੂੰ ਆਪਣਾ ਕਰੋਨਾ ਟੀਕਾਕਰਨ ਮੁਕੰਮਲ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਰੋਕਣ ਵਾਸਤੇ ਇਹ ਆਦੇਸ਼ ਲਾਗੂ ਕੀਤਾ ਗਿਆ ਹੈ ਇਨ੍ਹਾਂ ਸਰਕਾਰੀ ਕਰਮਚਾਰੀਆਂ ਵੱਲੋਂ ਆਪਣਾ ਟੀਕਾਕਰਨ ਨਹੀਂ ਕਰਵਾਇਆ ਗਿਆ ਹੈ, ਉਨ੍ਹਾਂ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ ਅਤੇ ਉਸ ਉਪਰ ਰੋਕ ਲਗਾਈ ਜਾਵੇਗੀ। ਪੰਜਾਬ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਕਿਉਂਕਿ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਨਾਲ ਕਰੋਨਾ ਦੀ ਤੀਜੀ ਲਹਿਰ ਤੇ ਆਉਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਹੁਣ ਇਹ ਲੋਕ ਘਰ ਚ ਹੀ ਰਹਿਣਗੇ, ਮਾਰਕੀਟ ਵਿੱਚ ਜਾਣ ਤੇ ਜੁਰਮਾਨੇ ਲਗਾਏ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਨਵੇਂ ਵਾਇਰਸ ਦੇ ਫੈਲਾਅ ਨੂੰ ਰੋਕਣ ਵਾਸਤੇ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਸਖ਼ਤੀ ਨਾਲ ਹੁਕਮ ਲਾਗੂ ਕੀਤਾ ਗਿਆ ਹੈ ਕਿ ਲੋਕਾਂ ਦਾ ਟੀਕਾਕਰਨ ਹੋਇਆ ਹੋਣਾ ਲਾਜ਼ਮੀ ਹੈ।

2 ਖੁਰਾਕਾਂ ਲੈਣ ਵਾਲੇ ਲੋਕਾਂ ਨੂੰ ਹੀ 1 ਜਨਵਰੀ 2022 ਤੋਂ ਜਨਤਕ ਥਾਵਾਂ ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਅਗਰ ਸਰਕਾਰੀ ਦਫ਼ਤਰਾਂ, ਬੈਂਕ ਅਤੇ ਹੋਰ ਅਦਾਰਿਆਂ ਅਤੇ ਮਾਰਕੀਟ ਵਿੱਚ ਵੀ ਜਾਣ ਵਾਲੇ ਲੋਕਾਂ ਦਾ ਟੀਕਾ ਕਰਨ ਨਹੀਂ ਹੋਇਆ ਹੋਵੇਗਾ ਤਾਂ ਉਨ੍ਹਾਂ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨ ਵਾਸਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਹੈਲਥ ਅਧਿਕਾਰੀਆਂ, ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਦੇ ਕਰਮਚਾਰੀਆਂ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਕਿ ਇਨ੍ਹਾਂ ਸਾਰੇ ਅਦਾਰਿਆਂ ਵਿੱਚ ਆਉਣ ਵਾਲੇ ਲੋਕਾਂ ਦਾ ਟੀਕਾਕਰਣ ਲਾਜ਼ਮੀ ਹੈ।

ਅਗਰ ਕੋਈ ਵੀ ਵਿਅਕਤੀ ਭੀੜ-ਭੜੱਕੇ ਵਾਲੀ ਜਗਾ, ਸਬਜੀ ਮੰਡੀਆਂ ਅਤੇ ਹੋਰ ਜਨਤਕ ਸਥਾਨਾਂ ਤੇ ਜਾਵੇਗਾ , ਤਾਂ ਉਸ ਦਾ ਟੀਕਾਕਰਨ ਹੋਇਆ ਹੋਣਾ ਲਾਜ਼ਮੀ ਹੈ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।