ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਹਿੱਤ ਵਿੱਚ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ। ਓਥੇ ਹੀ ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਇਹਨਾਂ ਖੇਤੀ ਕਾਨੂੰਨਾਂ ਦੇ ਜ਼ਰੀਏ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਕਿਸਾਨਾਂ ਵੱਲੋਂ ਇਹ ਕਾਨੂੰਨ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਸਨ। ਜਿਸ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਦਾ ਲਾਭ ਕਿਸਾਨਾਂ ਨੂੰ ਹੋ ਸਕੇ।
ਹੁਣ ਇਨ੍ਹਾਂ ਕਿਸਾਨਾਂ ਲਈ ਮੋਦੀ ਸਰਕਾਰ ਵੱਲੋਂ ਇਹ ਹੁਕਮ ਲਾਗੂ ਹੋ ਗਿਆ ਹੈ ਜਿਥੇ ਇਨ੍ਹਾਂ ਕਿਸਾਨਾਂ ਨੂੰ ਭਾਰੀ ਝਟਕਾ ਲੱਗੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਬਹੁਤ ਸਾਰੇ ਕਰੋੜਾਂ ਦੀ ਗਿਣਤੀ ਵਿੱਚ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਚੋਂ ਪੈਸਿਆਂ ਨੂੰ ਵਾਪਸ ਲਿਆ ਜਾਵੇਗਾ, ਜਿਨ੍ਹਾਂ ਵੱਲੋਂ ਧੋਖੇਬਾਜ਼ੀ ਅਤੇ ਫਰਜ਼ੀਬਾੜੇ ਦੇ ਤਹਿਤ ਇਸ ਯੋਜਨਾ ਦਾ ਫਾਇਦਾ ਲਿਆ ਗਿਆ ਹੈ।
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਇਸ ਸਕੀਮ ਦਾ ਫਾਇਦਾ ਲੈਣ ਵਾਲੇ ਕਿਸਾਨਾਂ ਦੇ ਖਾਤੇ ਵਿੱਚ ਸਾਲਾਨਾ 6 ਹਜ਼ਾਰ ਰੁਪਏ ਸਰਕਾਰ ਵੱਲੋਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ, ਜੋ ਸਰਕਾਰ ਵੱਲੋਂ ਟਰਾਂਸਫਰ ਵੀ ਕੀਤੇ ਗਏ ਹਨ। ਉੱਥੇ ਹੀ ਇਸ ਯੋਜਨਾ ਦਾ ਫਾਇਦਾ ਅਜੇਹੇ ਕਿਸਾਨਾਂ ਵੱਲੋਂ ਲਿਆ ਜਾ ਰਿਹਾ ਹੈ ਜੋ ਇਸ ਸਕੀਮ ਦੇ ਹੱਕਦਾਰ ਨਹੀਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਅਜਿਹੇ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ ਜਿਸ ਵਿੱਚ ਆਪਣੇ ਵਧੀਆ ਕਾਰੋਬਾਰ, ਸਰਕਾਰੀ ਨੌਕਰੀ ਕਰਨ ਵਾਲੇ ਕਿਸਾਨ ਇਸ ਯੋਜਨਾ ਦਾ ਫਾਇਦਾ ਲੈ ਰਹੇ ਹਨ।
ਜਦ ਕਿ ਸਰਕਾਰ ਵੱਲੋਂ ਇਹ ਯੋਜਨਾ ਉਨ੍ਹਾਂ ਕਿਸਾਨਾਂ ਲਈ ਲਾਗੂ ਕੀਤੀ ਗਈ ਸੀ ਜੋ ਛੋਟੇ ਅਤੇ ਦਰਮਿਆਨੇ ਕਿਸਾਨ ਹਨ ਉਹਨਾਂ ਵਾਸਤੇ ਆਰਥਿਕ ਮਦਦ ਕਰਨ ਲਈ ਸਰਕਾਰ ਵੱਲੋਂ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਸੀ। ਜਿਸ ਵਿਚ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾ ਰਹੇ ਹਨ ਜੋ ਕੇ 2000- 2000 ਦੀ ਕਿਸ਼ਤ ਵਿੱਚ ਤਿੰਨ ਵਾਰ ਅਦਾ ਕੀਤੇ ਜਾਂਦੇ ਹਨ।
Previous Postਨਹੀਂ ਟਲਿਆ ਕੈਪਟਨ ਅਮਰਿੰਦਰ ਸਿੰਘ – ਖਿੱਚ ਲਈਆਂ ਹੁਣ ਇਹ ਤਿਆਰੀਆਂ ਕਾਂਗਰਸ ਪਈ ਸੋਚਾਂ ਚ
Next Postਪੰਜਾਬ ਚ ਏਥੇ ASI ਨੇ ਬਿਲਡਿੰਗ ਦੀ ਛੱਤ ਤੇ ਜਾ ਕੇ ਕਰਤਾ ਇਹ ਕਾਂਡ – ਛਾਈ ਸੋਗ ਦੀ ਲਹਿਰ