ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਪਸਾਰ ਨੂੰ ਦੇਖਦੇ ਹੋਏ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜਾਈ ਲਗਾਤਾਰ ਜਾਰੀ ਰੱਖੀ ਗਈ। ਉੱਥੇ ਹੀ ਬਹੁਤ ਸਾਰੇ ਬੱਚਿਆ ਕੋਲ ਸਾਰੀਆਂ ਸੁਵਿਧਾਵਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਪੜ੍ਹਾਈ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ ਸੀ ਪਰ ਫਿਰ ਕਈ ਸੂਬਿਆਂ ਵਿੱਚ ਕਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੇ ਮੁੜ ਤੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਹੁਣ ਇਨ੍ਹਾਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਅਤੇ ਟੈਬਲੇਟ ਮਿਲਣ ਦਾ ਇਥੇ ਐਲਾਨ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਾਸਤੇ ਸਰਕਾਰ ਵੱਲੋਂ ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਕਦਮ ਚੁੱਕੇ ਗਏ ਹਨ। ਜਿੱਥੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਜਿੱਥੇ ਝਾਰਖੰਡ ਸਰਕਾਰ ਵੱਲੋਂ ਸੂਬੇ ਵਿਚ 136 ਰਿਹਾਇਸ਼ੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਾਸਤੇ ਉਨ੍ਹਾਂ ਨੂੰ ਪਹਿਲੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਮੋਬਾਇਲ ਫੋਨ ਅਤੇ ਟੈਬਲੇਟ ਮੁਹਇਆ ਕਰਵਾਏ ਜਾਣਗੇ।
ਸੂਬੇ ਦੇ ਸਰਕਾਰੀ ਸਕੂਲਾਂ ਵਿਚ ਮੰਤਰੀ ਮੰਡਲ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਇਨ੍ਹਾਂ ਬੁੱਕਲੇਟਸ ਦੇ ਮੁੱਖ ਪੰਨੇ ਉਪਰ ਕੁਝ ਪ੍ਰਾਪਤੀਆਂ ਨੂੰ ਛਾਪਣ ਦੀ ਪ੍ਰਵਾਨਗੀ ਵੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਹੈ। ਜਿਸ ਵਿਚ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਸ਼ਲਾਘਾਯੋਗ ਕਦਮ ਨੂੰ ਛਾਪਿਆ ਜਾਵੇਗਾ। ਕਰੋਨਾ ਕਾਰਨ ਜਿੱਥੇ ਰਿਹਾਇਸ਼ੀ ਸਕੂਲ ਬੰਦ ਹੋ ਗਏ ਹਨ। ਉਥੇ ਹੀ ਵਿਦਿਆਰਥੀਆਂ ਨੂੰ ਘਰ ਤੋਂ ਹੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਸਕੂਲਾਂ ਵੱਲੋਂ ਆਨਲਾਈਨ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ।
ਵਿਦਿਆਰਥੀਆਂ ਨੂੰ ਆਨ ਲਾਈਨ ਕਲਾਸਾਂ ਲਗਾਉਣ ਵਾਸਤੇ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਦੇ ਕਾਰਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਕੀਤੀ ਗਈ ਮੀਟਿੰਗ ਵਿਚ ਸਿੱਖਿਆ ਵਿਭਾਗ ਅਧੀਨ ਚੱਲ ਰਹੇ 136 ਰਿਹਾਇਸ਼ੀ ਸਕੂਲਾਂ ਨੂੰ 2021-2022 ਵਿੱਤੀ ਸਾਲ ਦੌਰਾਨ ਫੋਨ ਅਤੇ ਟੈਬਲੇਟ ਦਿੱਤੇ ਜਾ ਰਹੇ ਹਨ।
Previous Postਭਗਵੰਤ ਮਾਨ ਬਾਰੇ ਹੁਣ ਆਮ ਆਦਮੀ ਪਾਰਟੀ ਨੇ ਕਰਤਾ ਅੱਜ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next PostCID ਟੀ ਵੀ ਪ੍ਰੋਗਰਾਮ ਦੇ ACP ਪ੍ਰਦਿਊਮਨ ਬਾਰੇ ਆਈ ਅਜਿਹੀ ਖਬਰ ਸੁਨ ਲੋਕ ਹੋ ਗਏ ਹੈਰਾਨ