ਇੰਗਲੈਂਡ ਦੀ ਸਸੰਦ ਚ ਗੂੰਜਿਆ ਕਿਸਾਨ ਅੰਦੋਲਨ ਦਾ ਮਾਮਲਾ ਫਿਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਦਿੱਤਾ ਅਜਿਹਾ ਜਵਾਬ

ਸਾਰੀ ਦੁਨੀਆਂ ਹੋ ਗਈ ਹੈਰਾਨ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਭ ਵਰਗਾਂ ਵੱਲੋਂ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਇਹ ਕਿਸਾਨ ਅੰਦੋਲਨ ਦੇਸ਼ ਪੱਧਰ ਦਾ ਨਾ ਹੋ ਕੇ ਵਿਦੇਸ਼ਾਂ ਤੱਕ ਪਹੁੰਚ ਚੁੱਕਾ ਹੈ। ਕੇਂਦਰ ਸਰਕਾਰ ਕਾਨੂੰਨਾ ਨੂੰ ਰੱਦ ਨਾ ਕਰਨ ਤੇ ਅੜੀ ਹੋਈ ਹੈ। ਕਿਸਾਨ ਵੀ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ। ਵਿਦੇਸ਼ਾਂ ਵਲੋ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਨੂੰਨਾਂ ਬਾਰੇ ਆਲੋਚਨਾ ਕੀਤੀ ਜਾ ਰਹੀ ਹੈ।

ਸਭ ਦੇਸ਼ਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਅਪੀਲ ਕੀਤੀ ਗਈ ਸੀ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਨੂੰ ਲੈ ਕੇ ਇੰਗਲੈਂਡ ਦੀ ਸੰਸਦ ਵਿੱਚ ਵੀ ਇਹ ਮਾਮਲਾ ਗੂੰਜਿਆ ਹੈ । ਜਿੱਥੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਅਜਿਹਾ ਜਵਾਬ ਦਿੱਤਾ ਗਿਆ ਹੈ। ਜਿਸ ਨੂੰ ਸੁਣ ਕੇ ਸਾਰੀ ਦੁਨੀਆਂ ਰਹਿ ਗਈ ਹੈ।

ਜਾਣਕਾਰੀ ਅਨੁਸਾਰ ਬ੍ਰਿਟੇਨ ਦੀ ਸੰਸਦ ਵਿਚ ਬੁਧਵਾਰ ਨੂੰ ਭਾਰਤ ਦੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ। ਕਿਉਂਕਿ ਇਸ ਕਿਸਾਨ ਅੰਦੋਲਨ ਦਾ ਸੇਕ ਵਿਦੇਸ਼ਾਂ ਤੱਕ ਵੀ ਜਾ ਪਹੁੰਚਾ ਹੈ। ਜਦੋਂ ਬ੍ਰਿਟੇਨ ਦੀ ਸੰਸਦ ਵਿਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨਾਲ ਭਾਰਤ ਵਿੱਚ ਚੱਲ ਰਹੇ ਅੰਦੋਲਨ ਬਾਰੇ ਗੱਲਬਾਤ ਕੀਤੀ। ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਹੱਕਾਂ ਨੂੰ ਲੈ ਕੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਬਾਰੇ ਜਦੋਂ ਸਵਾਲ ਪੁੱਛਿਆ ਗਿਆ ਤਾਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਜਵਾਬ ਸੁਣ ਕੇ ਸਭ ਹੈਰਾਨ ਰਹਿ ਗਏ। ਕਿਉਂਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਦੁਚਿੱਤੀ ਵਿੱਚ ਹੋਣ ਤੋਂ ਬਾਅਦ ਜਵਾਬ ਦਿੱਤਾ ਕੇ ਇਹ ਮਾਮਲਾ ਭਾਰਤ ਅਤੇ ਪਾਕਿਸਤਾਨ ਦੇ ਆਪਸੀ ਵਿਵਾਦ ਵਾਲਾ ਮਾਮਲਾ ਹੈ। ਜਿਸ ਨੂੰ ਉਹ ਆਪਸੀ ਦੋ ਪੱਖੀ ਗੱਲਬਾਤ ਨਾਲ ਹੀ ਹੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਵਿਵਾਦ ਦਾ ਹੱਲ ਉਥੋਂ ਦੀਆਂ ਸਰਕਾਰਾਂ ਹੀ ਕਰ ਸਕਦੀਆਂ ਹਨ। ਉਨ੍ਹਾਂ ਦੇ ਇਸ ਜਵਾਬ ਤੋਂ ਤਨਮਨਜੀਤ ਸਿੰਘ ਢੇਸੀ ਬਹੁਤ ਹੈਰਾਨ ਹੋਏ ਅਤੇ ਉਨ੍ਹਾਂ ਨੇ ਟਵਿਟਰ ਦੇ ਜ਼ਰੀਏ ਆਪਣੀ ਹੈਰਾਨੀ ਪ੍ਰਗਟ ਕੀਤੀ ਹੈ,ਪ੍ਰਧਾਨ ਮੰਤਰੀ ਨੂੰ ਇਸ ਬਾਰੇ ਨਹੀਂ ਪਤਾ ਕਿ ਉਹ ਕਿਸ ਵਿਸ਼ੇ ਤੇ ਪ੍ਰਤੀਕਿਰਿਆ ਦੇ ਰਹੇ ਹਨ।