ਇੰਡੀਆ ਅਤੇ ਆਸਟ੍ਰੇਲੀਆ ਚ ਹੋਇਆ ਇਹ ਵੱਡਾ ਸਮਝੌਤਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਸੜਕੀ ਆਵਾਜਾਈ ਦੌਰਾਨ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਨ੍ਹਾਂ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਅੱਜ ਦੇ ਸਮੇਂ ਇੱਥੇ ਆਵਾਜਾਈ ਦੇ ਸਾਧਨਾਂ ਵਿਚ ਭਾਰੀ ਵਾਧਾ ਹੋਇਆ ਹੈ, ਉੱਥੇ ਹੀ ਵਾਪਰਨ ਵਾਲੇ ਹਾਦਸੇ ਵੀ ਆਏ ਦਿਨ ਵੱਧ ਰਹੇ ਹਨ। ਲੋਕਾਂ ਦੀ ਸੁਰੱਖਿਆ ਅਤੇ ਵਾਹਨ ਨੂੰ ਸਹੀ ਸਲਾਮਤ ਰੱਖੇ ਜਾਣ ਲਈ ਸੜਕਾਂ ਨੂੰ ਸੁਰੱਖਿਅਤ ਰੱਖਿਆ ਜਾਣਾ ਲਾਜ਼ਮੀ ਕੀਤਾ ਗਿਆ ਹੈ।

ਹੁਣ ਭਾਰਤ ਅਤੇ ਆਸਟਰੇਲੀਆ ਵਿੱਚ ਇੱਕ ਵੱਡਾ ਸਮਝੌਤਾ ਹੋਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਧੀਨ ਕੰਮ ਕਰ ਰਹੇ ਇੰਡੀਅਨ ਅਕੈਡਮੀ ਆਫ ਹਾਈਵੇ ਇੰਜੀਨੀਅਰ ਨੇ ਦੇਸ਼ ਵਿੱਚ ਸੜਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਉਤਸਾਹਿਤ ਕਰਨ ਲਈ ਆਪਣੇ ਨੋਏਡਾ ਸਥਿਤ ਕੇਂਦਰ ਵਿਖੇ ਸੈਂਟਰ ਫ਼ਾਰ ਐਡਵਾਂਸ ਟਰਾਂਸਪੋਰਟੇਸ਼ਨ ਟੈਕਨੌਲਜੀ ਦੀ ਸਥਾਪਨਾ ਕਰਨ ਲਈ ਇੱਕ ਸਮਝੌਤਾ ਕੀਤਾ ਹੈ। ਇਹ ਸਮਝੌਤਾ ਆਸਟ੍ਰੇਲੀਆ ਦੀ ਕੰਪਨੀ ਨਿਊ ਸਾਊਥ ਵੇਲਸ ਯੂਨੀਵਰਸਿਟੀ ਯੂ ਐੱਨ ਐੱਸ ਡਬਲਿਊ ਨਾਲ ਕੀਤਾ ਹੈ।

ਇਸ ਸਮਝੌਤੇ ਉਪਰ ਦਸਤਖ਼ਤ ਹੋ ਚੁੱਕੇ ਹਨ। ਇਹ ਸਮਝੌਤਾ ਆਈ ਏ ਐੱਚ ਈ ਦੀ ਸਥਾਪਨਾ ਲਈ ਸਮਰੱਥਾ ਵਧਾਉਣ, ਟੈਕਨੋਲੋਜੀ ਟ੍ਰਾਂਸਫਰ ਅਤੇ ਢੁਕਵਾਂ ਵਾਤਾਵਰਣ ਬਣਾਉਣ ਦੇ ਇਕ ਪ੍ਰੋਜੈਕਟ ਲਈ ਕੀਤਾ ਗਿਆ ਹੈ। ਜਿਸ ਵਿੱਚ ਸਮਾਜ ਟਰਾਂਸਪੋਰਟ ਸਿਸਟਮ ਅਤੇ ਮਾਡਲਿੰਗ ਤੇ ਇਕ-ਇਕ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਇਸ ਬਾਰੇ ਗੱਲ ਕਰਦੇ ਹੋਏ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਆਖਿਆ ਹੈ ਕਿ ਇਹ ਸਮਝੌਤਾ ਇਕ ਮਹੱਤਵਪੂਰਨ ਸਮਝੌਤਾ ਹੈ।

ਜਿਸ ਸਮਝੌਤੇ ਦੇ ਤਹਿਤ ਆਧੁਨਿਕ ਆਵਾਜਾਈ ਪ੍ਰਣਾਲੀਆਂ ਦੀ ਨਵੀਨਤਾ, ਖੋਜ ਅਤੇ ਵਿਕਾਸ ਦੇ ਮੌਕਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਹ ਸਭ ਕੁਝ ਇਸ ਮੌਕੇ ਵਰਚੁਅਲ ਆਧਾਰ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਪ੍ਰਾਜੈਕਟ ਸੜਕ ਸੁਰੱਖਿਆ ਦੇ ਦ੍ਰਿਸ਼ਟੀ-ਕੋਣ ਤੋਂ ਬਿਹਤਰ ਬਣਾਉਣ ਵਿੱਚ ਮਦਦਗਾਰ ਹੋਵੇਗਾ। ਉੱਥੇ ਹੀ ਇਹ ਸਮਝੌਤਾ ਸੜਕ ਹਾਦਸਿਆਂ ਨੂੰ ਰੋਕਣ ਦੇ ਵਿੱਚ ਵੀ ਸਰਕਾਰ ਦੇ ਟੀਚੇ ਵਿਚ ਅਹਿਮ ਯੋਗਦਾਨ ਦੇਵੇਗਾ। ਉਨ੍ਹਾਂ ਆਖਿਆ ਕਿ ਦੋਹਾਂ ਦੇਸ਼ਾਂ ਵਿਚਕਾਰ ਇਹ ਸਮਝੌਤਾ ਉਦਯੋਗਾਂ ਅਤੇ ਟਰਾਂਸਪੋਰਟ ਸੈਕਟਰ ਵਿੱਚ ਦੋਵਾਂ ਦੇਸ਼ਾਂ ਦੇ ਉਦਯੋਗ ਅਤੇ ਸਟਾਰਟ ਅੱਪਸ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।