ਇੰਡੀਆ ਚ ਫਿਰ ਵਜਿਆ ਖਤਰੇ ਦਾ ਘੁੱਗੂ – ਓਮੀਕਰੋਨ ਦਾ ਕਰਕੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਧ ਰਹੇ ਕੇਸਾਂ ਨੇ ਜਿਥੇ ਸਾਰੇ ਦੇਸ਼ਾਂ ਦੀ ਚਿੰਤਾ ਵਧਾ ਦਿੱਤੀ ਹੈ। ਉਥੇ ਹੀ ਭਾਰਤ ਵਿੱਚ ਵੀ ਲਗਾਤਾਰ ਕਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕਰੋਨਾ ਦੇ ਨਵੇਂ ਵਾਇਰਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ ਅਤੇ ਕਈ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਅਮਰੀਕਾ ਕੈਨੇਡਾ ਅਤੇ ਹੋਰ ਕਈ ਦੇਸ਼ਾਂ ਵੱਲੋਂ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਨਵੇਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਵਾਸਤੇ ਬੂਸਟਰ ਡੋਜ਼ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਭਾਰਤ ਦੇ ਵੀ ਬਹੁਤ ਸਾਰੇ ਸੂਬਿਆਂ ਵਿੱਚ ਇਸ ਨਵੇਂ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਫੈਲ ਰਹੇ ਹਨ। ਜਿਸ ਨੂੰ ਦੇਖਦੇ ਹੋਏ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ।

ਹੁਣ ਇੰਡੀਆ ਵਿੱਚ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਆਇਆ ਹੈ ਜਿੱਥੇ ਓਮੀਕਰੋਨ ਦਾ ਕਰਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਨਵੇਂ ਵਾਇਰਸ ਦੇ ਮਾਮਲਿਆਂ ਦੇ ਵਾਧੇ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਸਖ਼ਤ ਪਾਬੰਦੀਆਂ ਅਤੇ ਰਾਤ ਦਾ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਹੋਣ ਵਾਲੇ ਜਸ਼ਨਾਂ ਨੂੰ ਲੈ ਕੇ ਵੀ ਕਈ ਜਗ੍ਹਾ ਤੇ ਪਾਬੰਦੀਆਂ ਲਗਾ ਦਿੱਤੀਆਂ ਹਨ ਜਿੱਥੇ ਦਿੱਲੀ ਵਿੱਚ ਵੀ ਲਾਗੂ ਕੀਤੀਆਂ ਗਈਆਂ ਹਨ।

ਮਹਾਰਾਸ਼ਟਰ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਹੋਣ ਵਾਲੇ ਸਮਾਗਮਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਇੱਥੇ ਵੀਰਵਾਰ ਨੂੰ 557 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਵਿੱਚ ਵੀ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਉਥੇ ਹੀ ਵਿਆਹ ਸਮਾਗਮ ਵਿੱਚ 200 ਲੋਕਾਂ ਦੇ ਇਕੱਠੇ ਹੋਣ ਦੀ ਇਜ਼ਾਜ਼ਤ ਦਿੱਤੀ ਗਈ ਹੈ ਅਤੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਵਿਚ ਪੁਲਿਸ ਵੱਲੋਂ 144 ਧਾਰਾ ਲਾਗੂ ਕੀਤੀ ਗਈ ਹੈ। ਇਸ ਤਰਾਂ ਹੀ ਗੁਜਰਾਤ ਵਿੱਚ ਵੀ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਕਾਰਨ ਰਾਤ ਦਾ ਕਰਫਿਊ 31 ਦਸੰਬਰ ਦੀ ਰਾਤ ਤੋਂ ਜਾਰੀ ਕੀਤਾ ਜਾ ਰਿਹਾ ਹੈ।

ਜਿਸ ਦਾ ਸਮਾਂ ਸਵੇਰੇ 1 ਵਜੇ ਤੋਂ ਸਵੇਰੇ ਪੰਜ ਵਜੇ ਤਕ ਜਾਰੀ ਰਹੇਗਾ। ਕਰਨਾਟਕ ਦੇ ਵਿਚ ਵੀ ਨਵੇਂ ਸਾਲ ਦੇ ਹੋਣ ਵਾਲੇ ਜਸ਼ਨਾਂ ਦੇ ਮੌਕੇ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਕ੍ਰਿਸਮਿਸ ਦੀ ਪ੍ਰਾਥਨਾ ਚਰਚ ਦੇ ਅੰਦਰ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੈਸਟੋਰੈਂਟ ਅਤੇ ਬਾਰ ਵਿੱਚ 50 ਫ਼ੀਸਦੀ ਲੋਕਾਂ ਦੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।