ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ, ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਇਸ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ। ਜਿੱਥੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਦੇ ਵਿੱਚ ਸਭ ਤੋਂ ਜ਼ਿਆਦਾ ਹੈ। ਅਮਰੀਕਾ ਵਿਚ ਜਿੱਥੇ ਕਰੋਨਾ ਟੀਕਾਕਰਨ ਤੇਜੀ ਨਾਲ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿੱਚ ਗਿਰਾਵਟ ਆ ਗਈ ਹੈ। ਜਿੱਥੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਵੀ ਆਖ ਦਿੱਤਾ ਗਿਆ ਹੈ ਕਿ ਭੀੜ ਵਾਲੇ ਇਲਾਕਿਆਂ ਵਿਚ ਹੀ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।
ਉੱਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਹੁਣ ਇੰਡੀਆ ਚ ਵਧੇ ਕੋਰੋਨਾ ਦੇ ਕਰਕੇ 4 ਮਈ ਤੋਂ ਲੱਗ ਗਈ ਅਚਾਨਕ ਇਹ ਪਾਬੰਦੀ । ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਤਾਂ ਜੋ ਕਰੋਨਾ ਸੰਕਰਮਿਤ ਯਾਤਰੀ ਦੂਸਰੇ ਦੇਸ਼ਾਂ ਵਿੱਚ ਨਾ ਆ ਜਾ ਸਕਣ।
ਭਾਰਤ ਵਿੱਚ ਹੋ ਰਹੇ ਕਰੋਨਾ ਕੇਸਾਂ ਦੇ ਇਜ਼ਾਫੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਹੁਣ ਤੱਕ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉੱਪਰ ਪੂਰੀ ਤਰਾ ਪਾਬੰਦੀ ਲਗਾ ਦਿੱਤੀ ਗਈ ਹੈ। ਕੋਰੋਨਾ ਦੀ ਦੂਜੀ ਲਹਿਰ ਵਿਚ ਸੰਕਰਮਿਤ ਹੋਣ ਦੇ ਲਗਾਤਾਰ ਮਾਮਲਿਆਂ ਵਿਚ ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੋਂ ਅਮਰੀਕਾ ਆਉਣ ਵਾਲੀਆਂ ਯਾਤਰਾਵਾਂ 4 ਮਈ ਤੋਂ ਪੂਰੀ ਤਰ੍ਹਾਂ ਰੋਕੀਆਂ ਜਾਣਗੀਆਂ।
ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਇਹ ਜਾਣਕਾਰੀ ਦਿੱਤੀ। 4 ਮਈ ਤੋਂ ਲਗਾਈ ਜਾ ਰਹੀ ਇਸ ਪਾਬੰਦੀ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰਤ ਆਉਣ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਜਿੱਥੇ ਪਹਿਲਾਂ ਹੀ ਉਡਾਨਾਂ ਨੂੰ ਬੰਦ ਕੀਤਾ ਗਿਆ ਸੀ ਉਥੇ ਟਿਕਟਾਂ ਵੀ ਕਾਫ਼ੀ ਮਹਿੰਗੀਆਂ ਕੀਤੀਆਂ ਗਈਆਂ ਹਨ।
Previous Postਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੇ ਇਸ ਕਾਰਨ ਖੁਦ ਚੁਣੀ ਆਪਣੀ ਮੌਤ , ਛਾਇਆ ਸੋਗ
Next Postਪੰਜਾਬ : ਕੋਰੋਨਾ ਕਹਿਰ ਦੇ ਕਾਰਨ 10 ਮਈ ਤੋਂ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ