ਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ, ਪ੍ਰਧਾਨਮੰਤਰੀ ਮੋਦੀ ਨੇ ਵੀ ਪ੍ਰਗਟਾਇਆ ਦੁੱਖ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅਜਿਹੀਆਂ ਹਸਤੀਆਂ ਨੇ ਜਿਥੇ ਆਪਣੀ ਮਿਹਨਤ ਦੇ ਸਦਕਾ ਆਪਣੇ ਮੁਕਾਮ ਨੂੰ ਹਾਸਲ ਕੀਤਾ ਹੈ ਉਥੇ ਹੀ ਅਜਿਹੀਆਂ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਦਾ ਸਾਧਨ ਬਣ ਜਾਂਦੀਆਂ ਹਨ। ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਚਲ ਗਈਆਂ ਹਨ। ਉਥੇ ਹੀ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਹੋਰ ਵੀ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਦੀ ਦੁਖਦਾਈ ਖਬਰਾਂ ਆਏ ਦਿਨ ਹੀ ਸਾਹਮਣੇ ਆ ਰਹੇ ਹਨ। ਹੁਣ ਭਾਰਤ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਅਰ ਬਾਜ਼ਾਰ ਦੇ ਵੱਡੇ ਬਲਦ ਰਾਕੇਸ਼ ਝੁਨਝੁਨਵਾਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਦਲਾਲ ਸਟਰੀਟ ਦੇ ਵਿੱਚ ਆਪਣੀ ਮਿਹਨਤ ਦਾ ਬਿਗਲ ਵਜਾਇਆ ਗਿਆ ਸੀ। ਜਿਨ੍ਹਾਂ ਨੇ ਪੰਜ ਹਜ਼ਾਰ ਰੁਪਏ ਤੋਂ ਲੈ ਕੇ 5.8 ਅਰਬ ਡਾਲਰ ਤੱਕ ਦਾ ਨਿਵੇਸ਼ ਸ਼ੇਅਰ ਬਾਜ਼ਾਰ ਵਿੱਚ ਕੀਤਾ। ਓਥੇ ਕੀ 62 ਸਾਲਾਂ ਦੇ ਰਾਕੇਸ਼ ਝੁਨਝੁਨਵਾਲਾ ਜਿੱਥੇ ਆਪਣੀ ਬੀਮਾਰੀ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਦੱਸਿਆ ਗਿਆ ਹੈ ਕਿ ਉਹ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਪਿਛਲੇ ਕੁਝ ਸਮੇਂ ਤੋਂ ਜੂਝ ਰਹੇ ਸਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਬਿਮਾਰੀ ਦੇ ਚਲਦਿਆਂ ਹੋਇਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ ਸਨ। ਉਥੇ ਹੀ ਅੱਜ ਸਵੇਰੇ 6:45 ਬਚੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਗੰਭੀਰ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਦੇਹਾਂਤ ਉਪਰ ਦੁੱਖ ਜ਼ਾਹਿਰ ਕੀਤਾ ਗਿਆ ਹੈ।

ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਲਿਖਿਆ ਗਿਆ ਹੈ ਕਿ ਜਿੱਥੇ ਉਹ ਆਪਣੇ ਪਿੱਛੇ ਆਪਣੀ ਇਕ ਅਮਿੱਟ ਛਾਪ ਛੱਡ ਗਏ ਹਨ ਉਥੇ ਹੀ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਦੁੱਖ ਸਾਂਝਾ ਕੀਤਾ ਗਿਆ ਹੈ।