ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਕਰੋਨਾ ਨੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਭਾਰਤ ਵਿੱਚ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਦੋਂ ਦੁਨੀਆਂ ਵਿਚ ਕੋਰੋਨਾ ਦਾ ਪ੍ਰਸਾਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ।
ਭਾਰਤ ਵਿੱਚ ਵੀ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਜਿਸ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਭਾਰਤ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਹਵਾਈ ਯਾਤਰਾ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇੰਡੀਆ ਵਾਲਿਆ ਨੇ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ 15 ਮਈ ਤੱਕ ਲਈ ਇਹ ਐਲਾਨ ਹੋ ਗਿਆ ਹੈ। ਜਿੱਥੇ ਮੰਗਲਵਾਰ ਨੂੰ ਭਾਰਤ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਦਾ ਅੰਕੜਾ 3 ਲੱਖ ਤੋਂ ਵੀ ਵਧੇਰੇ ਹੋ ਗਿਆ ਹੈ।
ਇਸ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਵੀ ਦੁਨੀਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿਚ ਭਾਰਤ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿੱਥੇ ਮਹਾਂਮਾਰੀ ਕਾਰਨ ਹਾਲਾਤ ਦਿਲ ਚੀਰਨ ਵਾਲੇ ਹੋ ਗਏ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੁਣ ਆਸਟ੍ਰੇਲੀਆ ਵੱਲੋਂ ਭਾਰਤੀ ਹਵਾਈ ਆਵਾਜਾਈ ਉੱਪਰ ਰੋਕ ਲਗਾ ਦਿੱਤੀ ਗਈ ਹੈ।
ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਆਸਟਰੇਲੀਆ ਵਲੋ ਵੀ ਪਾਬੰਦੀ ਲਗਾਈ ਗਈ ਹੈ। 15 ਮਈ ਤੱਕ ਕੋਈ ਵੀ ਉਡਾਣ ਅਸਟ੍ਰੇਲੀਆ ਨਹੀਂ ਜਾਵੇਗੀ। ਹੁਣ ਤੱਕ ਭਾਰਤ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀ ਲਗਾਈ ਗਈ ਹੈ, ਜਿਨ੍ਹਾਂ ਵਿੱਚ ਅਮਰੀਕਾ ,ਕੈਨੇਡਾ, ਇੰਗਲੈਂਡ ,ਸਿੰਘਾਪੁਰ, ਬੰਗਲਾਦੇਸ਼ ਅਤੇ ਬ੍ਰਿਟੇਨ ਆਦਿ ਦੇਸ਼ ਸ਼ਾਮਲ ਹਨ।
Previous Postਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਇਸ ਦਿਨ ਪੈ ਸਕਦਾ ਗਰਜ ਨਾਲ ਮੀਂਹ – ਆਈ ਤਾਜਾ ਵੱਡੀ ਖਬਰ
Next Postਭਾਰਤ ਦੇ ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ