ਇੰਡੀਆ ਵਾਲਿਓ ਹੋ ਜਾਵੋ ਸਾਵਧਾਨ – ਜੇ 31 ਮਾਰਚ ਤੱਕ ਨਹੀਂ ਕੀਤਾ ਇਹ ਕੰਮ ਤਾਂ ਹੋ ਸਕਦੀ ਹੈ ਜੇਲ੍ਹ

ਆਈ ਤਾਜਾ ਵੱਡੀ ਖਬਰ 

ਕਰੋਨਾ ਕਾਰਨ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਲੋਕਾਂ ਵੱਲੋਂ ਆਪਣੀ ਜਮਾ ਕੀਤੀ ਗਈ ਰਾਸ਼ੀ ਨੂੰ ਵੀ ਇਸ ਮੁਸਕਿਲ ਦੌਰ ਦੌਰਾਨ ਵਰਤੋਂ ਵਿਚ ਲਿਆਂਦਾ ਗਿਆ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ। ਉਥੇ ਹੀ ਕੁਝ ਸਰਕਾਰੀ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਬਾਰੇ ਵੀ ਉਨ੍ਹਾਂ ਨੂੰ ਕਾਫ਼ੀ ਹੱਦ ਤਕ ਰਾਹਤ ਦਿੱਤੀ ਗਈ। ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਉੱਥੇ ਹੀ ਉਹਨਾਂ ਨੇ ਆਪਣੀ ਜ਼ਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਬੈਂਕ ਵੱਲੋਂ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਥੇ ਹੀ ਲੋਕਾਂ ਨੂੰ ਆਪਣਾ ਇਨਕਮ ਟੈਕਸ ਵੀ ਅਦਾ ਕਰਨਾ ਪੈਂਦਾ ਹੈ। ਜਿਸ ਬਾਬਤ ਇਨਕਮ ਟੈਕਸ ਰਿਟਰਨ ਭਰਨ ਵਾਸਤੇ ਸਮਾਂ ਸੀਮਾ ਤੈਅ ਕੀਤੀ ਜਾਂਦੀ ਹੈ। ਲੋਕਾਂ ਦੀ ਮੁਸ਼ਕਲਾਂ ਨੂੰ ਦੇਖਦੇ ਹੋਏ ਇਸ ਸਮੇਂ ਸੀਮਾ ਵਿੱਚ ਵਾਧਾ ਵੀ ਕੀਤਾ ਗਿਆ ਹੈ। ਹੁਣ ਦੇਸ਼ ਵਾਸੀਆਂ ਲਈ 31 ਮਾਰਚ ਤਕ ਇਹ ਕੰਮ ਕਰਾਉਣ ਵਾਸਤੇ ਆਖਿਆ ਗਿਆ ਹੈ ਨਹੀਂ ਤਾਂ ਜੇਲ ਵੀ ਹੋ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਟੈਕਸ ਅਦਾ ਕਰਨ ਵਾਲੇ ਸਾਰੇ ਲੋਕਾਂ ਨੂੰ ਜਿੱਥੇ ਕੱਤੀ ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ।

ਉਥੇ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਸਮੇਂ ਸੀਮਾ ਵਿਚ 31 ਮਾਰਚ ਤਕ ਦਾ ਵਾਧਾ ਕਰ ਦਿੱਤਾ ਗਿਆ ਸੀ। ਜਿੱਥੇ ਹੁਣ ਲੋਕ ਲੇਟ ਫੀਸ ਦੇ ਨਾਲ 31 ਮਾਰਚ 2022 ਤੱਕ ਰਿਟਰਨ ਭਰ ਸਕਦੇ ਹਨ। ਕਿਉਂਕਿ ਅਸੈਸਮੈਂਟ ਯੀਅਰ 2021-2022 ਲਈ ਆਖਰੀ ਤਰੀਕ 31 ਮਾਰਚ ਤੱਕ ਲਾਗੂ ਕੀਤੀ ਗਈ ਹੈ।

ਅਗਰ ਇਸ ਸਮੇਂ ਦੇ ਅੰਦਰ ਅੰਦਰ ਰਿਟਰਨ ਨਹੀਂ ਭਰੀਆਂ ਜਾਂਦੀਆਂ ਤਾਂ ਉਹਨਾਂ ਟੈਕਸ ਦਾਤਾਵਾਂ ਦੇ ਖਿਲਾਫ ਕਦਮ ਚੁੱਕੇ ਜਾਣਗੇ ਅਤੇ ਸਰਕਾਰ ਵੱਲੋਂ ਉਨ੍ਹਾਂ ਦੇ ਖਿਲਾਫ ਮੁਕੱਦਮਾ ਵੀ ਚਲਾਇਆ ਜਾ ਸਕਦਾ ਹੈ। ਜਿਸ ਵਿੱਚ ਘੱਟੋ ਘੱਟ ਤਿੰਨ ਸਾਲ ਅਤੇ ਵੱਧ ਤੋਂ ਵੱਧ 7 ਸਾਲ ਦੀ ਜੇਲ ਵੀ ਹੋ ਸਕਦੀ ਹੈ। ਉੱਥੇ ਹੀ ਸਰਕਾਰ ਵੱਲੋਂ ਟੈਕਸ ਦਤਾਂਵਾਂ ਉਪਰ 50 ਤੋਂ 200 ਫੀਸਦੀ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।